ਮੌਸਮ ਵਿਭਾਗ ਵੱਲੋਂ ਪੰਜਾਬ ਲਈ ਤਿੰਨ ਦਿਨਾਂ ਦਾ ਪੀਲਾ ਅਲਰਟ, ਭਾਰੀ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 2 ਅਗਸਤ 2026: ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 3 ਤੋਂ 5 ਅਗਸਤ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਭਾਰੀ ਵਰਖਾ ਹੋ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
3 ਅਗਸਤ (ਐਤਵਾਰ) ਨੂੰ ਮਾਨਸੂਨ ਦੀ ਗਤੀਵਿਧੀ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦਕਿ ਪੰਜਾਬ ਦੇ ਹੋਰ ਬਹੁਤੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਹੋ ਸਕਦੀ ਹੈ।
4 ਅਗਸਤ ਨੂੰ ਮਾਨਸੂਨ ਆਪਣੇ ਚਰਮ 'ਤੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਨੁਮਾਨ ਜਤਾਇਆ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਐਸ.ਏ.ਐਸ. ਨਗਰ (ਮੁਹਾਲੀ) ਸਮੇਤ ਕੁੱਲ ਨੌਂ ਜ਼ਿਲ੍ਹਿ...









