ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਜਾਰੀ ਕਰਨ ਦੇ ਮਾਮਲੇ ਵਿੱਚ ਪੰਜਾਬ ਦੇਸ਼ ਭਰ ਵਿੱਚ ਦੂਜੇ ਨੰਬਰ ‘ਤੇ ਰਿਹਾ ਹੈ। ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕਰੀਬ 10 ਲੱਖ ਵਿਦਿਆਰਥੀਆਂ ਨੂੰ ਇਸ ਯੋਜਨਾ ਦਾ ਲਾਭ ਪ੍ਰਾਪਤ ਹੋਇਆ : ਡਾ. ਬਲਜੀਤ ਕੌਰ
ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ 2026: ਪੰਜਾਬ ਦੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਮਹੱਤਵਪੂਰਨ ਕਦਮ ਚੁੱਕਦੇ ਹੋਏ ਅਨੁਸੂਚਿਤ ਜਾਤੀਆਂ ਅਤੇ ਹੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਦੇਸ਼ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭਲਾਈ ਸਕੀਮਾਂ ਨੂੰ ਪੂਰੀ ਤਰ੍ਹਾਂ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਹਰੇਕ ਲਾਭਪਾਤਰੀ ਤੱਕ ਪਹੁੰਚਾਇਆ ਜਾ ਰਿਹਾ ਹੈ।
ਮੋਹਾਲੀ ਸਥਿਤ ਕਾਲਕਟ ਭਵਨ ਵਿੱਚ ਛੇ ਜ਼ਿਲ੍ਹਿਆਂ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਦੌਰਾਨ ਸਿੱਖਿਆ ਖੇਤਰ ਵਿੱਚ ਉਲੇਖਣੀ ਪ੍ਰਗਤੀ ਦਰਜ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਉਤਸ਼ਾਹਿਤ ਕਰਨ ਲਈ ਵਜ਼ੀਫ਼ਿਆਂ ਦੀ ਵੰਡ ਵਿੱਚ ਪੰਜਾਬ ਨੇ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ...









