ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੰਗਲ ਵਿੱਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਸਥਾਨਕ ਵਸਨੀਕਾਂ ਨੂੰ ਸੌਂਪੇਗੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 23 ਮਾਰਚ 2026: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਘੋਸ਼ਣਾ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨੇੜਲੇ ਕਸਬਿਆਂ ਵਿੱਚ ਮੌਜੂਦ ਵਾਧੂ (ਸਰਪਲੱਸ) ਜ਼ਮੀਨਾਂ ਦੇ ਮਾਲਕੀ ਹੱਕ ਉਥੇ ਰਹਿੰਦੇ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਸੌਂਪੇਗੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੀ ਨਹੀਂ, ਸਗੋਂ ਪੰਜਾਬ ਰਾਜ ਦੀ ਮਲਕੀਅਤ ਹੈ। ਇਸ ਫੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ਉੱਤੇ ਦਹਾਕਿਆਂ ਤੋਂ ਚੱਲ ਰਹੀ ਅਣਸ਼ਚਿਤਤਾ ਦੂਰ ਹੋਵੇਗੀ। ਜਲ ਸਰੋਤ ਵਿਭਾਗ ਵੱਲੋਂ 800 ਏਕੜ ਤੋਂ ਵੱਧ ਜ਼ਮੀਨ ਦੇ ਮਾਮਲੇ ਵਿੱਚ ਬੀਬੀਐਮਬੀ ਨਾਲ ਰਸਮੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਆਪਣੀਆਂ ਜ਼ਮੀਨਾਂ ਦਿੱਤੀਆਂ ਅਤੇ ਖੁਦ ਮਿਹਨਤ ਕਰਕੇ ਦੇਸ਼ ਨੂੰ ਪਾਣੀ ਅਤੇ ਬਿਜਲੀ ਪ੍ਰਦਾਨ ਕਰਨ ਵਾਲੇ ਪ੍ਰੋਜੈਕਟ ਸਿਰਜੇ। ਉਨ੍ਹਾਂ ਨੇ ਸ਼ਹਿਰਾਂ ਦੇ ਨਿਰਮਾਣ ਵਿੱਚ ਵੀ ਵੱਡਾ ਯੋਗਦਾਨ ਪਾਇਆ। ਇ...









