ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਨਿਰਮਾਣ ਕਾਰਵਾਈ ਜਲਦੀ ਸ਼ੁਰੂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ / ਜਲੰਧਰ, 20 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਦੀ ਉਸਾਰੀ ਅਧਿਕਾਰਤ ਲੇਆਊਟ ਪਲਾਨ ਤਿਆਰ ਹੋਣ ਉਪਰੰਤ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਗੱਲ ਡੇਰਾ ਸੱਚਖੰਡ ਬੱਲਾਂ ਦੇ ਦੌਰੇ ਦੌਰਾਨ ਕਹੀ, ਜਿੱਥੇ ਉਨ੍ਹਾਂ ਨੇ ਪ੍ਰੋਜੈਕਟ ਦੇ ਨਕਸ਼ੇ ਦੀ ਸਮੀਖਿਆ ਕਰਦੇ ਹੋਏ ਤਿਆਰੀਆਂ ਦਾ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ ਪਿੰਡ ਨੌਗੱਜਾ ਅਤੇ ਫਰੀਦਪੁਰ ਵਿੱਚ ਲਗਭਗ 10.50 ਏਕੜ ਜ਼ਮੀਨ ਹਾਸਲ ਕੀਤੀ ਜਾ ਚੁੱਕੀ ਹੈ। ਲੇਆਊਟ ਪਲਾਨ ਨੂੰ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਵੱਲੋਂ ਮਨਜ਼ੂਰੀ ਮਿਲਣ ਨਾਲ ਹੁਣ ਪ੍ਰੋਜੈਕਟ ਦੇ ਅਗਲੇ ਪੜਾਅ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਟੈਂਡਰ ਪ੍ਰਕਿਰਿਆ ਜਲਦੀ ਪੂਰੀ ਕਰਕੇ ਨਿਰਮਾਣ ਕੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਕੇਂਦਰ ਸਿੱਖਿਆ ਅਤੇ ਆਧਿਆਤਮਿਕ ਖੋਜ ਦਾ ਇੱਕ ਮਹੱਤਵਪੂਰਨ ਕੇਂਦਰ ਹੋਵੇਗਾ, ਜਿਸ ਵਿੱਚ ਆਧੁਨਿਕ ਕਲਾਸਰੂਮਾਂ...









