ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ
ਚੰਡੀਗੜ੍ਹ, 18 ਜੁਲਾਈ 2026: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (Punjab State Legal Services Authority) ਵੱਲੋਂ ਅੱਜ ਸੂਬੇ ਭਰ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 (ਚੈੱਕ ਬਾਊਂਸ ਮਾਮਲਿਆਂ) ਨਾਲ ਸਬੰਧਤ ਕੇਸਾਂ ਦੇ ਜਲਦ ਅਤੇ ਸਹਿਮਤੀ ਆਧਾਰਿਤ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਲੋਕ ਅਦਾਲਤ ਦਾ ਉਦੇਸ਼ ਮੁਕੱਦਮੇਬਾਜ਼ਾਂ ਨੂੰ ਤੁਰੰਤ, ਸਸਤਾ ਅਤੇ ਸੁਲਭ ਨਿਆਂ ਪ੍ਰਦਾਨ ਕਰਨਾ ਅਤੇ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਬੋਝ ਘਟਾਉਣਾ ਸੀ।
ਇਹ ਵਿਸ਼ੇਸ਼ ਲੋਕ ਅਦਾਲਤ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਮੁੱਖ ਨਿਆਂਮੂਰਤੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮਾਰਗਦਰਸ਼ਨ ਹੇਠ ਕਰਵਾਈ ਗਈ।
ਲੋਕ ਅਦਾਲਤ ਦੌਰਾਨ ਮੁਕੱਦਮੇਬਾਜ਼ਾਂ, ਨਿਆਂਇਕ ਅਧਿਕਾਰੀਆਂ, ਵਕੀਲਾਂ, ਬੈਂਕਾਂ ਦੇ ਨੁਮਾਇੰਦਿਆਂ ਅਤੇ ਹੋਰ ਸਬੰਧਤ ਧਿਰਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਉਪਰਾਲੇ ਰਾਹੀਂ ਪੱਖਕਾਰਾਂ ਨੂੰ ਆਪਸੀ ਸਹ...









