ਡੇਰੇ ਚਿੱਟੇ ਨਾਲੋਂ ਵੀ ਵੱਧ ਖ਼ਤਰਨਾਕ, ਲੋਕਾਂ ਦਾ ਕਰਦੇ ਹਨ ਮਾਈਂਡਵਾਸ਼: ਪੰਜਾਬੀ ਗਾਇਕ ਜੱਸੀ ਦਾ ਬਿਆਨ—ਕਰੋੜਾਂ ਰੁਪਏ ਮਿਲਣ ‘ਤੇ ਵੀ ਕਬਰਾਂ ਤੇ ਮਜਾਰਾਂ ‘ਤੇ ਨਹੀਂ ਗਾਵਾਂਗਾ।
ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਨੇ ਹਾਲ ਹੀ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਸ਼ਬਦ ਕੀਰਤਨ ਕੀਤਾ ਸੀ। ਇਸ ਮਾਮਲੇ ‘ਤੇ ਕੁਝ ਸਿੱਖ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਜਤਾਇਆ ਗਿਆ ਅਤੇ ਇਹ ਮਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੀਰਤਨ ਕਰਨ ਲਈ ਗੁਰਮਤਿ ਮਰਿਆਦਾ ਦੀ ਪਾਲਣਾ ਕਰਨੀ ਲਾਜ਼ਮੀ ਹੁੰਦੀ ਹੈ।
“ਦਿਲ ਲੇ ਗਈ ਕੁੜੀ ਗੁਜਰਾਤ ਦੀ” ਗੀਤ ਨਾਲ ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਹਾਲ ਹੀ ਵਿੱਚ ਇੱਕ ਨਿੱਜੀ ਯੂਟਿਊਬ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਈ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੁਝ ਅਜਿਹੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ ਜੋ ਸ਼ਾਇਦ ਬਹੁਤ ਘੱਟ ਲੋਕਾਂ ਨੂੰ ਪਤਾ ਹੋਣਗੀਆਂ।
ਜੱਸੀ ਨੇ ਕਿਹਾ ਕਿ ਉਹ ਕਦੇ ਵੀ ਕਬਰਾਂ ਜਾਂ ਮਜਾਰਾਂ ‘ਤੇ ਗਾਉਣ ਨਹੀਂ ਜਾਂਦੇ, ਭਾਵੇਂ ਉਨ੍ਹਾਂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ਼ ਹੀ ਕਿਉਂ ਨਾ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਡੇਰਿਆਂ ਨੂੰ ਪ੍ਰਮੋਟ ਕਰਨਾ ਚਿੱਟਾ ਵੇਚਣ ਨਾਲੋਂ ਵੀ ਵੱਧ ਖ਼ਤਰਨਾਕ ਹੈ...









