ਪੰਜਾਬ ਰੋਡਵੇਜ਼ ਅਤੇ ਪਨਬਸ ਕਰਮਚਾਰੀਆਂ ਲਈ ਵੱਡੀ ਰਾਹਤ, ਤਨਖਾਹ ਮਾਮਲੇ ‘ਚ ਹਾਈ ਕੋਰਟ ਦੇ ਮਹੱਤਵਪੂਰਨ ਨਿਰਦੇਸ਼
ਚੰਡੀਗੜ੍ਹ,10 ਮਾਰਚ 2026: ਪੰਜਾਬ ਰੋਡਵੇਜ਼ ਅਤੇ ਪਨਬਸ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ “ਸਮਾਨ ਕੰਮ ਲਈ ਸਮਾਨ ਤਨਖਾਹ” ਦੇਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਟਿੱਪਣੀ ਕਰਦਿਆਂ ਰਾਜ ਸਰਕਾਰ ਵੱਲੋਂ ਜਾਰੀ ਕੀਤੇ ਹੁਕਮ ਰੱਦ ਕਰ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਕਰਮਚਾਰੀ ਨਿਯਮਤ ਕਰਮਚਾਰੀਆਂ ਵਾਂਗ ਹੀ ਕੰਮ ਕਰ ਰਹੇ ਹਨ, ਤਾਂ ਸਿਰਫ਼ ਇਹ ਕਹਿ ਕੇ ਕਿ ਉਹ ਕਾਂਟ੍ਰੈਕਟ ਜਾਂ ਹੋਰ ਕਿਸੇ ਸ਼੍ਰੇਣੀ ਦੇ ਕਰਮਚਾਰੀ ਹਨ, ਉਨ੍ਹਾਂ ਨੂੰ ਘੱਟ ਤਨਖਾਹ ਦੇਣਾ ਜਾਇਜ਼ ਨਹੀਂ ਹੈ।
ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਪੀਠ ਨੇ ਮੁਕੇਸ਼ ਕੁਮਾਰ ਅਤੇ ਹੋਰ ਕਰਮਚਾਰੀਆਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਫ਼ੈਸਲਾ ਸੁਣਾਇਆ। ਅਦਾਲਤ ਨੇ 2 ਜੁਲਾਈ 2019 ਅਤੇ 13 ਸਤੰਬਰ 2024 ਨੂੰ ਜਾਰੀ ਕੀਤੇ ਉਹ ਸਰਕਾਰੀ ਹੁਕਮ ਵੀ ਨਿਰਸਤ ਕਰ ਦਿੱਤੇ, ਜਿਨ੍ਹਾਂ ਦੇ ਆਧਾਰ ‘ਤੇ ਕਰਮਚਾਰੀਆਂ ਨੂੰ ਸਮਾਨ ਤਨਖਾਹ ਦੇ ਲਾਭ ਤੋਂ ਵਾਂਝਾ ਰੱਖਿਆ ਗਿਆ ਸੀ।
ਕੋਰਟ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਸਿਰਫ਼ ਪ੍ਰਸ਼ਾਸਨਿਕ ਹੁਕਮਾਂ ਰਾਹੀਂ ਕਰਮਚਾਰੀਆਂ ਦੇ ਕਾਨੂੰਨੀ ਅਧਿਕਾਰਾਂ ਨੂੰ ਸੀਮਿਤ ਨਹੀਂ ਕੀਤਾ...









