ਲੁਧਿਆਣਾ ਦੇ ਕੇਵੀਐਮ ਸਿਟੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਧਮਕੀ
ਲੁਧਿਆਣਾ, 13 ਜੁਲਾਈ 2026: ਲੁਧਿਆਣਾ ਦੇ ਰੇਲਵੇ ਸਟੇਸ਼ਨ ਨੇੜੇ ਸਥਿਤ ਕੇਵੀਐਮ ਸਿਟੀ ਸਕੂਲ ਨੂੰ ਸੋਮਵਾਰ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ, ਬੰਬ ਨਿਰੋਧਕ ਦਸਤਾ (ਬੰਬ ਸਕੁਐਡ) ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਪੂਰੇ ਸਕੂਲ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਸਕੂਲ ਨੂੰ ਇਹ ਧਮਕੀ ਭਰੀ ਈਮੇਲ ਸਵੇਰੇ ਕਰੀਬ 10:30 ਵਜੇ ਪ੍ਰਾਪਤ ਹੋਈ। ਈਮੇਲ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਬਿਨਾਂ ਦੇਰੀ ਕੀਤੇ ਸੁਰੱਖਿਆ ਪ੍ਰੋਟੋਕੋਲ ਲਾਗੂ ਕਰ ਦਿੱਤੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਸਕੂਲ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰਕੇ ਘਰ ਭੇਜ ਦਿੱਤਾ ਗਿਆ।
ਧਮਕੀ ਦੀ ਖ਼ਬਰ ਫੈਲਦੇ ਹੀ ਵੱਡੀ ਗਿਣਤੀ ਵਿੱਚ ਮਾਪੇ ਸਕੂਲ ਪਹੁੰਚ ਗਏ। ਪੁਲਿਸ ਨੇ ਮੌਕੇ 'ਤੇ ਸ...









