ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਈ 3500 ਕਰੋੜ ਦਾ ‘ਸਿੱਖਿਆ ਕ੍ਰਾਂਤੀ 2.0’ ਯੋਜਨਾ ਐਲਾਨੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 8 ਮਾਰਚ 2026: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ ਦਾ ਸਵਾਗਤ ਕੀਤਾ, ਜੋ ਪਿਛਲੇ ਸਾਲ ਦੇ ਮੁਕਾਬਲੇ 7 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਮਿਸਾਲੀ ਸੁਧਾਰਾਂ ਨੂੰ ਹੋਰ ਗਤੀ ਮਿਲੇਗੀ ਅਤੇ ਸੂਬਾ ਇੱਕ ਮਜ਼ਬੂਤ ਢਾਂਚਾਗਤ ਸਿੱਖਿਆ ਕ੍ਰਾਂਤੀ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਬਾਰੇ ਗੱਲ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਲਈ ਇੱਕ ਮਜ਼ਬੂਤ ਰੋਡਮੈਪ ਹੈ, ਜਿਸ ਵਿੱਚ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਸੁਨੇਹੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸਰਕਾਰ ਆਪਣੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ...









