Sunday, November 1Punjabi People

Tag: Punjab Updates

ਪੰਜਾਬ: ਸਿਰਫ਼ 16 ਦਿਨਾਂ ਵਿੱਚ ਐਸ.ਆਈ.ਆਰ. ਤਹਿਤ 1 ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼, ਅਨਿੰਦਿਤਾ ਮਿਤਰਾ

ਪੰਜਾਬ: ਸਿਰਫ਼ 16 ਦਿਨਾਂ ਵਿੱਚ ਐਸ.ਆਈ.ਆਰ. ਤਹਿਤ 1 ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼, ਅਨਿੰਦਿਤਾ ਮਿਤਰਾ

Breaking News
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਵਿੱਚ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। 25 ਜੂਨ 2026 ਤੋਂ ਸ਼ੁਰੂ ਹੋਈ ਇਸ ਮੁਹਿੰਮ ਦੇ ਸਿਰਫ਼ 16 ਦਿਨਾਂ ਦੇ ਅੰਦਰ ਹੀ ਸੂਬੇ ਵਿੱਚ 1 ਕਰੋੜ ਤੋਂ ਵੱਧ ਗਣਨਾ (Enumeration) ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ 99.34 ਫ਼ੀਸਦੀ ਘਰਾਂ ਤੱਕ ਗਣਨਾ ਫਾਰਮਾਂ ਦੀ ਵੰਡ ਵੀ ਪੂਰੀ ਕੀਤੀ ਜਾ ਚੁੱਕੀ ਹੈ, ਜੋ ਸੂਬੇ ਦੇ ਲਗਭਗ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ ਦੀ ਵੱਡੀ ਉਪਲਬਧੀ ਮੰਨੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਗਣਨਾ ਫਾਰਮਾਂ ਦਾ ਇਕੱਠ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਸਹੀ ਅਤੇ ਭਰੋਸੇਯੋਗ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਦਾ ਬਹੁਤ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਚੋਣ ਪ੍ਰਣਾਲੀ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣੇਗੀ ਅਤੇ ਹਰ ਯੋਗ ਨਾਗਰਿਕ ਦਾ ਵੋਟ ਦਾ ਅਧਿਕਾ...
ਪੰਜਾਬ ਕਾਂਗਰਸ ਵਿੱਚ ਖਿੱਚਤਾਣ: ਚਰਨਜੀਤ ਸਿੰਘ ਚੰਨੀ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਅਹਿਮ ਮੀਟਿੰਗ ਸ਼ੁਰੂ

ਪੰਜਾਬ ਕਾਂਗਰਸ ਵਿੱਚ ਖਿੱਚਤਾਣ: ਚਰਨਜੀਤ ਸਿੰਘ ਚੰਨੀ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਅਹਿਮ ਮੀਟਿੰਗ ਸ਼ੁਰੂ

Breaking News, Punjab News
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਦੇ ਦਰਮਿਆਨ ਸ਼ਨੀਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਅਹਿਮ ਮੀਟਿੰਗ ਸ਼ੁਰੂ ਹੋ ਗਈ। ਇਸ ਮੀਟਿੰਗ ਨੂੰ ਕਾਂਗਰਸ ਦੀ ਸੂਬਾਈ ਇਕਾਈ ਵਿੱਚ ਬਣੇ ਹਾਲਾਤਾਂ ਨੂੰ ਸੁਲਝਾਉਣ ਲਈ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ, “ਅਸੀਂ ਤੇਲ ਅਤੇ ਵਹਾਅ ਦੇਖਾਂਗੇ, ਫਿਰ ਅਗਲਾ ਫੈਸਲਾ ਲਵਾਂਗੇ।” ਉਨ੍ਹਾਂ ਦੇ ਇਸ ਬਿਆਨ ਨੇ ਮੀਟਿੰਗ ਦੇ ਨਤੀਜਿਆਂ ਅਤੇ ਅਗਲੀ ਰਣਨੀਤੀ ਨੂੰ ਲੈ ਕੇ ਸਿਆਸੀ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਮੀਟਿੰਗ ਲਈ ਚੰਨੀ ਧੜੇ ਨਾਲ ਜੁੜੇ ਕਈ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ-ਇੰਚਾਰਜ ਸੂਰਜ ਠਾਕੁਰ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮ...
ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਤੇਜ਼, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲੁਧਿਆਣਾ ’ਚ ਲਿਆ ਜਾਇਜ਼ਾ

ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਤੇਜ਼, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲੁਧਿਆਣਾ ’ਚ ਲਿਆ ਜਾਇਜ਼ਾ

Punjab News
ਲੁਧਿਆਣਾ, 10 ਜੁਲਾਈ 2026: ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਸਸਰਾਲੀ ਕਲੋਨੀ ਪਿੰਡ ਨੇੜੇ ਸਤਲੁਜ ਦਰਿਆ ’ਤੇ ਸਥਿਤ ਧੁੱਸੀ ਬੰਨ੍ਹ ਦੇ ਚੱਲ ਰਹੇ ਪੁਨਰ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੰਨ੍ਹ ਦੀ ਮਜ਼ਬੂਤੀ ਨਾਲ ਜੁੜੇ ਸਾਰੇ ਕੰਮ ਤੈਅ ਸਮੇਂ ਅੰਦਰ, ਉੱਚ ਗੁਣਵੱਤਾ ਅਤੇ ਪੂਰੇ ਸੁਰੱਖਿਆ ਮਾਪਦੰਡਾਂ ਦੇ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਸਰਾਲੀ ਕਲੋਨੀ ਖੇਤਰ ਵਿੱਚ ਸਤਲੁਜ ਦਰਿਆ ਦੇ ਪਾਣੀ ਦੇ ਵਹਾਅ ਕਾਰਨ ਲਗਭਗ 3,300 ਫੁੱਟ ਲੰਬੇ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਸੀ। ਇਸ ਦੀ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਲਗਭਗ 11.75 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕਰੀਬ 2 ਲੱਖ ਘਣ ਮੀਟਰ ਮਿੱਟੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚੋ...
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਰਾਹਤ, ਪੰਜਾਬ ਰੋਡਵੇਜ਼ ਵੱਲੋਂ ਖਾਸ ਸੁਵਿਧਾ ਦਾ ਐਲਾਨ

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਰਾਹਤ, ਪੰਜਾਬ ਰੋਡਵੇਜ਼ ਵੱਲੋਂ ਖਾਸ ਸੁਵਿਧਾ ਦਾ ਐਲਾਨ

Punjab News
ਚੰਡੀਗੜ੍ਹ, 10 ਜੁਲਾਈ 2026: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪੰਜਾਬ ਰੋਡਵੇਜ਼ ਵੱਲੋਂ ਵੱਡੀ ਸਹੂਲਤ ਦਾ ਐਲਾਨ ਕੀਤਾ ਗਿਆ ਹੈ। ਯਾਤਰੀਆਂ ਦੀ ਵਧਦੀ ਗਿਣਤੀ ਅਤੇ ਸਫ਼ਰ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਪਹਿਲੀ ਵਾਰ ਲੁਧਿਆਣਾ ਅਤੇ ਜਲੰਧਰ ਤੋਂ ਜੰਮੂ-ਕਟੜਾ ਲਈ ਏਸੀ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਬੱਸ ਸੇਵਾ ਸੋਮਵਾਰ ਤੋਂ ਰੋਜ਼ਾਨਾ ਨਿਯਮਤ ਤੌਰ ’ਤੇ ਚਲਾਈ ਜਾਵੇਗੀ। ਇਸ ਪਹਿਲ ਨਾਲ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਨੂੰ ਰੇਲ ਟਿਕਟਾਂ ਦੀ ਉਡੀਕ, ਭੀੜ-ਭਾੜ ਅਤੇ ਨਿੱਜੀ ਬੱਸ ਆਪਰੇਟਰਾਂ ਵੱਲੋਂ ਲਏ ਜਾਣ ਵਾਲੇ ਵੱਧ ਕਿਰਾਏ ਤੋਂ ਰਾਹਤ ਮਿਲੇਗੀ। ਗਰਮੀਆਂ ਦੀਆਂ ਛੁੱਟੀਆਂ, ਤਿਉਹਾਰਾਂ ਅਤੇ ਖਾਸ ਮੌਕਿਆਂ ਦੌਰਾਨ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੁੰਦਾ ਹੈ। ਇਸ ਕਾਰਨ ਯਾਤਰੀਆਂ ਨੂੰ ਆਵਾਜਾਈ ਦੇ ਸਾਧਨ ਹਾਸਲ ਕਰਨ ਵਿੱਚ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਰੋਡਵੇਜ਼ ਦੀ ਇਹ ਨਵੀਂ ਸੇਵਾ ਯਾਤਰੀਆਂ ਲਈ ਸੁਰੱਖਿਅਤ, ਆਰਾਮਦ...
ਰਾਮ ਮੰਦਰ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ, ‘ਆਪ’ ਐਤਵਾਰ ਨੂੰ ਸੁੰਦਰਕਾਂਡ ਪਾਠ ਨਾਲ ਸ਼ੁਰੂ ਕਰੇਗੀ ਸਿਗਨੇਚਰ ਮੁਹਿੰਮ: ਕੇਜਰੀਵਾਲ

ਰਾਮ ਮੰਦਰ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ, ‘ਆਪ’ ਐਤਵਾਰ ਨੂੰ ਸੁੰਦਰਕਾਂਡ ਪਾਠ ਨਾਲ ਸ਼ੁਰੂ ਕਰੇਗੀ ਸਿਗਨੇਚਰ ਮੁਹਿੰਮ: ਕੇਜਰੀਵਾਲ

Breaking News, National News
ਨਵੀਂ ਦਿੱਲੀ, 10 ਜੁਲਾਈ 2026: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਨਾਲ ਜੁੜੇ ਕਥਿਤ ਘਪਲੇ ਅਤੇ ਬੇਨਿਯਮੀਆਂ ਦੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਇੱਕ ਵੱਡੇ ਜਨ ਅਭਿਆਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਜਨਤਾ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਐਤਵਾਰ ਨੂੰ ਦਿੱਲੀ ਵਿੱਚ ਸੁੰਦਰਕਾਂਡ ਪਾਠ ਕਰਵਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਦੇਸ਼ ਭਰ ਵਿੱਚ ਸਿਗਨੇਚਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਕੇਜਰੀਵਾਲ ਨੇ ਦੱਸਿਆ ਕਿ ਐਤਵਾਰ ਨੂੰ ਦਿੱਲੀ ਦੇ ਰੋਹਿਣੀ ਸੈਕਟਰ-10 ਸਥਿਤ ਜੇ.ਐਮ.ਡੀ ਟੈਂਟ, ਜਾਪਾਨੀ ਪਾਰਕ ਵਿੱਚ ਸਵੇਰੇ 10 ਵਜੇ ਸੁੰਦਰਕਾਂਡ ਪਾਠ ਦਾ ਆਯੋਜਨ ਕੀਤਾ ਜਾਵੇਗਾ। ਇਸ ਉਪਰੰਤ ਹਨੂਮਾਨ ਜੀ ਦਾ ਆਸ਼ੀਰਵਾਦ ਲੈ ਕੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਵਿੱਚ ਰਾਮ ਭਗਤਾਂ ਅਤੇ ਆਮ ਨਾਗਰਿਕਾਂ ਤੋਂ ਸਮਰਥਨ ਇਕੱਠਾ ਕੀਤਾ ਜਾਵੇਗਾ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਰਾਮ ਮੰਦਰ ਨਾਲ ਜੁੜੇ ਮਾਮਲਿਆਂ ਵਿੱਚ ਸਾਹਮਣੇ ਆ ਰਹੇ ਸਵਾਲਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ...
ਵਿਕਾਸ ਯੋਜਨਾਵਾਂ ’ਚ ਤੇਜ਼ੀ ਲਿਆਉਣ ਲਈ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਦੇ ਹੁਕਮ : ਹਰਪਾਲ ਸਿੰਘ ਚੀਮਾ ਦਾ ਐਕਸ਼ਨ ਪਲਾਨ

ਵਿਕਾਸ ਯੋਜਨਾਵਾਂ ’ਚ ਤੇਜ਼ੀ ਲਿਆਉਣ ਲਈ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਦੇ ਹੁਕਮ : ਹਰਪਾਲ ਸਿੰਘ ਚੀਮਾ ਦਾ ਐਕਸ਼ਨ ਪਲਾਨ

Breaking News
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਤ੍ਰਿਤ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਾਰੇ ਪ੍ਰਬੰਧਕੀ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਦੇਰੀ ਨੂੰ ਬਰਦਾਸ਼ਤ ਨਾ ਕੀਤਾ ਜਾਵੇ। ਮੀਟਿੰਗ ਦੌਰਾਨ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੇ ਪਹਿਲੇ ਦੋ ਪੜਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਤੀਜੇ ਪੜਾਅ ਲਈ ਭਵਿੱਖੀ ਰਣਨੀਤੀ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਪੰਜਾ...
ਪਸ਼ੂ ਪਾਲਕਾਂ ਨੂੰ ਤੁਰੰਤ ਸੇਵਾਵਾਂ ਦੇਣ ਦੇ ਨਿਰਦੇਸ਼, ਗੈਰਹਾਜ਼ਰੀ ਤੇ ਦੇਰੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ

ਪਸ਼ੂ ਪਾਲਕਾਂ ਨੂੰ ਤੁਰੰਤ ਸੇਵਾਵਾਂ ਦੇਣ ਦੇ ਨਿਰਦੇਸ਼, ਗੈਰਹਾਜ਼ਰੀ ਤੇ ਦੇਰੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ

Breaking News
ਚੰਡੀਗੜ੍ਹ, 10 ਜੁਲਾਈ 2026: ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਕੁਝ ਸੰਸਥਾਵਾਂ ਦੀ ਮਾੜੀ ਹਾਲਤ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ ਨੂ...
‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 171ਵਾਂ ਦਿਨ: ਪੰਜਾਬ ਪੁਲਿਸ ਦੀ 625 ਥਾਵਾਂ ’ਤੇ ਛਾਪੇਮਾਰੀ, 348 ਸ਼ੱਕੀ ਕਾਬੂ

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 171ਵਾਂ ਦਿਨ: ਪੰਜਾਬ ਪੁਲਿਸ ਦੀ 625 ਥਾਵਾਂ ’ਤੇ ਛਾਪੇਮਾਰੀ, 348 ਸ਼ੱਕੀ ਕਾਬੂ

Punjab News
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 171ਵੇਂ ਦਿਨ ਵੱਡੀ ਕਾਰਵਾਈ ਕੀਤੀ ਗਈ। ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ 625 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਉਦੇਸ਼ ਸੂਬੇ ਵਿੱਚ ਸਰਗਰਮ ਗੈਂਗਸਟਰ ਗਰੁੱਪਾਂ, ਉਨ੍ਹਾਂ ਦੇ ਸਹਿਯੋਗੀਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਪੰਜਾਬ ਪੁਲਿਸ ਦੇ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ 348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਦ...
ਡੀਬੀਟੀ ਪ੍ਰਣਾਲੀ ਸਰਕਾਰ ਦੀ ਪਾਰਦਰਸ਼ੀ ਸ਼ਾਸਨ ਅਤੇ ਲੋਕ-ਕੇਂਦਰਿਤ ਨੀਤੀਆਂ ਦੀ ਮਿਸਾਲ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਡੀਬੀਟੀ ਪ੍ਰਣਾਲੀ ਸਰਕਾਰ ਦੀ ਪਾਰਦਰਸ਼ੀ ਸ਼ਾਸਨ ਅਤੇ ਲੋਕ-ਕੇਂਦਰਿਤ ਨੀਤੀਆਂ ਦੀ ਮਿਸਾਲ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 10 ਜੁਲਾਈ 2026: ਹਰਿਆਣਾ ਸਰਕਾਰ ਨੇ ਸੂਬੇ ਦੇ ਲੱਖਾਂ ਲੋਕਾਂ ਨੂੰ ਵੱਖ-ਵੱਖ ਜਨ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਂਦਿਆਂ ਸ਼ੁੱਕਰਵਾਰ ਨੂੰ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਪ੍ਰਣਾਲੀ ਰਾਹੀਂ ਵੱਡੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 19 ਲੋਕ-ਭਲਾਈ ਯੋਜਨਾਵਾਂ ਤਹਿਤ 50,20,442 ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਕੁੱਲ 1,582 ਕਰੋੜ 14 ਲੱਖ ਰੁਪਏ ਦੀ ਰਕਮ ਜਾਰੀ ਕੀਤੀ। ਇਸ ਰਕਮ ਵਿੱਚ ਮਹਿਲਾਵਾਂ, ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਮਾਜਿਕ ਸੁਰੱਖਿਆ ਅਤੇ ਭਲਾਈ ਯੋਜਨਾਵਾਂ ਦੇ ਲਾਭ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਤੱਕ ਆਰਥਿਕ ਸਹਾਇਤਾ, ਸਮਾਜਿਕ ਸੁਰੱਖਿਆ ਅਤੇ ਸਨਮਾਨਪੂਰਵਕ ਜੀਵਨ ਲਈ ਲੋੜੀਂਦੀ ਮਦਦ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ DBT ਪ੍ਰਣਾਲੀ ਨੇ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ। ਇਸ ਨਾਲ ਵਿਚੋਲਿਆਂ...
ਲੁਧਿਆਣਾ ਵਿੱਚ 3,500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲੁਧਿਆਣਾ ਵਿੱਚ 3,500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਮਲੌਦ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3,500 ਰੁਪਏ ਦੀ ਰਿਸ਼ਵਤ ਸਵੀਕਾਰ ਕਰਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਖ਼ਿਲਾਫ਼ ਇਹ ਕਾਰਵਾਈ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਦੇ ਮਾਤਾ-ਪਿਤਾ ਦੀ ਮੌਤ ਸਾਲ 2016 ਵਿੱਚ ਹੋ ਗਈ ਸੀ। ਉਸ ਦੀ ਮਾਤਾ ਦੇ ਨਾਮ 'ਤੇ ਪਿੰਡ ਧੌਲ ਖੁਰਦ ਵਿੱਚ ਕਰੀਬ 3 ਬਿਸਵੇ ਦਾ ਇੱਕ ਪਲਾਟ ਸੀ, ਜਿਸ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸ ਦੇ ਛੇ ਭੈਣ-ਭਰਾਵਾਂ ਦੇ ਨਾਮ ਤਬਦੀਲ ਕ...