ਹੋਣਹਾਰ ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਐਲਾਨ, ‘ਸੁਪਰ-100’ ਪ੍ਰੋਗਰਾਮ ਦਾ ਕੀਤਾ ਵਿਸਥਾਰ
ਚੰਡੀਗੜ੍ਹ, 9 ਜੁਲਾਈ 2026: ਸੂਬੇ ਦੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਦਾ ਮੌਕਾ ਦੇਣ ਲਈ ਸਰਕਾਰ ਨੇ ‘ਸੁਪਰ-100’ ਪ੍ਰੋਗਰਾਮ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਵਿਦਿਆਰਥੀਆਂ ਵੱਲੋਂ ਮਿਲ ਰਹੇ ਵਧੀਆ ਹੁੰਗਾਰੇ ਅਤੇ ਵਧਦੀ ਮੰਗ ਨੂੰ ਦੇਖਦਿਆਂ ਪ੍ਰੋਗਰਾਮ ਅਧੀਨ 100 ਨਵੀਆਂ ਸੀਟਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਨਾਲ ਹੁਣ ਸੁਪਰ-100 ਦੀ ਕੁੱਲ ਸਮਰੱਥਾ 500 ਤੋਂ ਵਧ ਕੇ 600 ਸੀਟਾਂ ਹੋ ਗਈ ਹੈ।
ਸਿੱਖਿਆ ਵਿਭਾਗ ਵੱਲੋਂ ਨਵੀਆਂ 100 ਸੀਟਾਂ ਲਈ ਦਾਖਲਾ ਪ੍ਰਕਿਰਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਯੋਜਨਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਦਾਖਲਾ ਪ੍ਰਕਿਰਿਆ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ।
ਜਾਰੀ ਕੀਤੇ ਗਏ ਸ਼ਡਿਊਲ ਮੁਤਾਬਕ ਸੁਪਰ-100 ਲਈ ਅਰਜ਼ੀਆਂ ਦੀ ਪ੍ਰਕਿਰਿਆ 9 ਜੁਲਾਈ 2026 ਤੋਂ ਸ਼ੁਰੂ ਹੋ ਗਈ ਹੈ। ਵਿਦਿਆਰਥੀ 12 ਜੁਲਾਈ ਤੋਂ ਆਪਣੇ ਦਾਖਲਾ ਕਾਰਡ ਡਾਊਨਲੋਡ ਕਰ ...









