ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 8 ਜੁਲਾਈ 2026: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵਿਭਾਗ ਦੇ 52 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਕਰਮਚਾਰੀਆਂ ਦੀ ਭਰਤੀ ਨਾਲ ਵਿਭਾਗ ਵਿੱਚ ਮਾਨਵ ਸ਼ਕਤੀ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਵਿੱਖ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਵੀ ਤੇਜ਼ੀ ਆਵੇਗੀ।
ਉਨ੍ਹਾਂ ਦੱਸਿਆ ਕਿ 52 ਉਮੀਦਵਾਰਾਂ ਦੀ ਇਹ ਭਰਤੀ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਵ-ਨਿਯੁਕਤ ਕਰਮਚਾਰੀਆਂ ਵਿੱਚ ...









