ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸੂਬੇ ਵਿੱਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਫੇਲ੍ਹ; ਆਰਡੀਐਕਸ-ਅਧਾਰਤ ਬੰਬ ਅਤੇ ਗਲੌਕ ਪਿਸਤੌਲ ਨਾਲ ਦੋ ਕਾਰਕੁਨ ਕਾਬੂ
ਚੰਡੀਗੜ੍ਹ, 28 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਵਿੱਢੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਵਿਦੇਸ਼-ਆਧਾਰਤ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਦਹਿਸ਼ਤਗਰਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੋਸ਼ੀਆਂ ਕੋਲੋਂ ਲਗਭਗ 2.5 ਕਿਲੋਗ੍ਰਾਮ ਆਰਡੀਐਕਸ ਨਾਲ ਤਿਆਰ ਪੂਰੀ ਤਰ੍ਹਾਂ ਅਸੈਂਬਲ ਕੀਤਾ ਗਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ, ਵਾਸੀ ਪਿੰਡ ਕਲਾਮ ਜ਼ਿਲ੍ਹਾ ਐਸਬੀਐਸ ਨਗਰ (ਮੌਜੂਦਾ ਪਤਾ ਘਨੌਲੀ, ਰੂਪਨਗਰ) ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ, ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਰਿਮੋਟ ਅਤੇ ਟਾਈਮਰ ਦੋਹਾਂ ਤਰੀਕਿਆਂ ਨਾਲ ਧਮਾਕਾ ਕਰਨ ਯੋਗ ਸ...









