ਗੈਂਗਸਟਰਾਂ ’ਤੇ ਵਾਰ ਦੇ 29ਵੇਂ ਦਿਨ 689 ਸਥਾਨਾਂ ‘ਤੇ ਰੇਡ; 196 ਗ੍ਰਿਫ਼ਤਾਰ: ਪੰਜਾਬ ਪੁਲਿਸ
ਚੰਡੀਗੜ੍ਹ, 18 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਅਤੇ ਮੈਪ ਕੀਤੇ ਗਏ 689 ਟਿਕਾਣਿਆਂ ‘ਤੇ ਇਕੱਠੇ ਛਾਪੇਮਾਰੀ ਕੀਤੀ। ਇਹ ਕਾਰਵਾਈ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਅਪਰਾਧੀ ਤੱਤਾਂ ‘ਤੇ ਨਕੇਲ ਪਾਉਣ ਲਈ ਕੀਤੀ ਗਈ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ, ਜਿਸ ਨਾਲ ਗੈਂਗਸਟਰ ਜਾਲ ਨੂੰ ਤੋੜਿਆ ਜਾ ਸਕੇ ਅਤੇ ਉਨ੍ਹਾਂ ਦੇ ਸਹਿਯੋਗੀਆਂ ‘ਤੇ ਵੀ ਕਾਰਵਾਈ ਕੀਤੀ ਜਾ ਸਕੇ।
29ਵੇਂ ਦਿਨ ਦੀ ਕਾਰਵਾਈ ਦੌਰਾਨ ਪੁਲ...







