‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਨਾਗਰਿਕਾਂ ਦੇ ਸਿਹਤ ਕਾਰਡ: ਡਾ. ਬਲਬੀਰ ਸਿੰਘ
ਬਰਨਾਲਾ, 16 ਫਰਵਰੀ 2026: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਬਰਨਾਲਾ ਦਾ ਅਚਾਨਕ ਦੌਰਾ ਕਰਦੇ ਹੋਏ “ਮੁੱਖ ਮੰਤਰੀ ਸਿਹਤ ਯੋਜਨਾ” ਅਧੀਨ ਚੱਲ ਰਹੀ ਰਜਿਸਟ੍ਰੇਸ਼ਨ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਰੋਜ਼ 21 ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਹਾਜ਼ਰ ਸਨ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ ‘ਤੇ ਹੀ ਸਿਹਤ ਕਾਰਡ ਤਿਆਰ ਕੀਤੇ ਜਾ ਰਹੇ ਹਨ, ਜਿਸ ਕਾਰਨ ਲਗਭਗ 70 ਫੀਸਦੀ ਮਰੀਜ਼ਾਂ ਦਾ ਇਲਾਜ ਬਿਨਾਂ ਖਰਚੇ ਦੇ ਹੋ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਰੀਜ਼ ਦੇ ਦਾਖਲੇ ਤੋਂ ਲੈ ਕੇ ਡਿਸਚਾਰਜ ...









