‘ਨਿੱਕੇ ਕਦਮ, ਵੱਡਾ ਵਿਕਾਸ’ ਮੁਹਿੰਮ ਦਾ ਆਗਾਜ਼, 0-3 ਸਾਲ ਦੇ ਬੱਚਿਆਂ ਲਈ ਮਿਲੇਗਾ ਵਿਸ਼ੇਸ਼ ਰਿਪੋਰਟ ਕਾਰਡ: ਡਾ. ਬਲਜੀਤ ਕੌਰ
ਚੰਡੀਗੜ੍ਹ, 26ਜੂਨ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਨੰਨੇ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਇੱਕ ਅਹਿਮ ਪਹਿਲ ਕਰਦਿਆਂ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਮੁਹਿੰਮ "ਪੰਜਾਬ ਬਾਲ ਵਿਕਾਸ ਸੰਮੇਲਨ 2026" ਦੌਰਾਨ ਲਾਂਚ ਕੀਤੀ ਗਈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਬੱਚਿਆਂ ਦੇ ਸਰੀਰਕ, ਮਾਨਸਿਕ, ਬੋਧਿਕ ਅਤੇ ਭਾਵਨਾਤਮਕ ਵਿਕਾਸ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਉਸ ਦੇ ਦਿਮਾਗੀ ਅਤੇ ਸਰੀਰਕ ਵਿਕਾਸ ਲਈ ਸਭ ਤੋਂ ਮਹੱਤਵਪੂਰਨ ਹੁੰਦੇ ਹਨ, ਇਸ ਲਈ ਇਸ ਸਮੇਂ ਦੌਰਾਨ ਮਾਪਿਆਂ ਦੀ ਸਹੀ ਰਹਿਨੁਮਾਈ ਬਹੁਤ ਜ਼ਰੂਰੀ ਹੈ।
ਸਰਕਾਰ ਨੇ ਐਲਾਨ ਕੀਤਾ ਹੈ ਕਿ ਜਨਮ ਤੋਂ ਤਿੰਨ ਸਾਲ ਤੱਕ ਦੇ ਹਰ ਬੱਚੇ ਦੇ ਮਾਪਿਆਂ ਨੂੰ ਇੱਕ ਵਿਸ਼ੇਸ਼ ਰਿਪੋਰਟ ਕਾਰਡ ਦਿੱਤਾ ਜਾਵੇਗਾ। ਇਸ ਰਾਹੀਂ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੀ ਨਿਯਮਿਤ ਨਿ...








