8ਵਾਂ ਤਨਖਾਹ ਕਮਿਸ਼ਨ: ਇੰਤਜ਼ਾਰ ਮੁਕਿਆ! 8ਵੇਂ ਪੇ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਲਾਂਚ, ਕਈ ਅਹਿਮ ਸਵਾਲਾਂ ਦੇ ਜਵਾਬ ਹੁਣ ਉਪਲਬਧ
ਨਵੀਂ ਦਿੱਲੀ, 7 ਫਰਬਰੀ 2026: 8ਵੇਂ ਕੇਂਦਰੀ ਤਨਖਾਹ ਕਮਿਸ਼ਨ ਨੂੰ ਲੈ ਕੇ ਅਪਡੇਟਸ ਦੀ ਉਡੀਕ ਕਰ ਰਹੇ ਲੱਖਾਂ ਕੇਂਦਰ ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ 8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਲਾਂਚ ਕਰ ਦਿੱਤੀ ਗਈ ਹੈ। ਵੈੱਬਸਾਈਟ ਲਾਂਚ ਹੋਣ ਨਾਲ ਹੀ ਕਮਿਸ਼ਨ ਨੇ ਸਰਕਾਰੀ ਮੰਤਰਾਲਿਆਂ, ਕਰਮਚਾਰੀਆਂ ਅਤੇ ਹੋਰ ਹਿੱਸੇਦਾਰਾਂ ਤੋਂ ਸੁਝਾਅ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਤਨਖਾਹ ਕਮਿਸ਼ਨ ਵੱਲੋਂ ਆਪਣੇ ਸੁਝਾਅ ਜਮ੍ਹਾਂ ਕਰਵਾਉਣ ਲਈ MyGov ਪੋਰਟਲ ਨਾਲ ਭਾਈਵਾਲੀ ਕੀਤੀ ਗਈ ਹੈ। ਕਮਿਸ਼ਨ ਨੇ ਆਪਣੀ ਨਵੀਂ ਵੈੱਬਸਾਈਟ ‘ਤੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ 8ਵਾਂ ਕੇਂਦਰੀ ਤਨਖਾਹ ਕਮਿਸ਼ਨ ਬਿਹਤਰ ਫ਼ੈਸਲੇ ਲਈ ਵੱਖ-ਵੱਖ ਵਰਗਾਂ ਤੋਂ ਵਿਚਾਰ, ਰਾਏ ਅਤੇ ਇਨਪੁਟ ਮੰਗ ਰਿਹਾ ਹੈ। ਇਹ ਇਨਪੁਟ MyGov.in ਪੋਰਟਲ ‘ਤੇ ਉਪਲਬਧ 18 ਸਵਾਲਾਂ ਵਾਲੀ ਪ੍ਰਸ਼ਨਾਵਲੀ ਰਾਹੀਂ ਇਕ ਯੋਜਨਾਬੱਧ ਢੰਗ ਨਾਲ ਇਕੱਠੇ ਕੀਤੇ ਜਾ ਰਹੇ ਹਨ।
ਕਮਿਸ਼ਨ ਨੇ ਦੱਸਿਆ ਕਿ ਮੰਤਰਾਲਿਆਂ, ਵਿਭਾਗਾਂ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਕੇਂਦਰ ਸਰਕਾਰੀ ਅਤੇ ਯੂਟੀ ਕਰਮ...









