‘ਗੈਂਗਸਟਰਾਂ ‘ਤੇ ਵਾਰ’ ਦੇ 17ਵੇਂ ਦਿਨ ਪੰਜਾਬ ਪੁਲਿਸ ਵੱਲੋਂ 681 ਥਾਵਾਂ ‘ਤੇ ਛਾਪੇਮਾਰੀਆਂ; 274 ਮੁਲਜ਼ਮ ਕਾਬੂ
ਚੰਡੀਗੜ੍ਹ, 5 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ “ਗੈਂਗਸਟਰਾਂ ‘ਤੇ ਵਾਰ” ਦੇ 17ਵੇਂ ਦਿਨ ਪੰਜਾਬ ਪੁਲਿਸ ਨੇ ਸੂਬਾ-ਪੱਧਰੀ ਵਿਸ਼ੇਸ਼ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ 681 ਟਿਕਾਣਿਆਂ ‘ਤੇ ਇਕੱਠੇ ਛਾਪੇਮਾਰੀਆਂ ਕੀਤੀਆਂ। ਇਸ ਵਿਆਪਕ ਕਾਰਵਾਈ ਦਾ ਮਕਸਦ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣਾ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਲਗਾਤਾਰ ਨਿਸ਼ਾਨਾਬੰਦੀ ਕਾਰਵਾਈਆਂ ਅਮਲ ਵਿੱਚ ਲਿਆ ਰਹੀਆਂ ਹਨ।
ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਨਾਲ...









