ਸੜਕਾਂ ਦੀ ਸੁਰੱਖਿਆ ਨਾਲ ਨਾਲ ਨਾਗਰਿਕਾਂ ਵਿੱਚ ਟਰੈਫਿਕ ਜਾਗਰੂਕਤਾ ਲਾਜ਼ਮੀ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 3 ਫਰਵਰੀ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸਿਰਫ਼ ਬਿਹਤਰ ਅਤੇ ਸੁਰੱਖਿਅਤ ਸੜਕਾਂ ਬਣਾਉਣਾ ਹੀ ਕਾਫ਼ੀ ਨਹੀਂ, ਸਗੋਂ ਆਮ ਲੋਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਵੀ ਬਰਾਬਰ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਹਿੱਸੇਦਾਰਾਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ।
ਇਹ ਵਿਚਾਰ ਉਨ੍ਹਾਂ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿੱਚ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ (ਭਾਰਤ ਸਰਕਾਰ), ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਆਯੋਜਿਤ ਕੀਤੀ ਗਈ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਪ੍ਰਗਟ ਕੀਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰ ਸੜਕੀ ਨੈੱਟਵਰਕ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਯਾਤਰਾ ਦਾ ਸਮਾਂ ਕਾਫ਼ੀ ਘੱਟ ...









