ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਸਬੰਧਿਤ ਦੋ ਵਿਅਕਤੀਆਂ ਨੂੰ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਅੰਮ੍ਰਿਤਸਰ, 30 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀਆਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਵਜੋਂ ਕੀਤੀ ਗਈ ਹੈ। ਦੋਵੇਂ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਦੇ ਵਾਸੀ ਹਨ।
ਇਹ ਸਫਲਤਾ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰੇਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਬਾਅਦ ਹਾਸਲ ਕੀਤੀ ਗਈ। ਇਸ ਦੇ ਨਾਲ ਪਿਛਲੇ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ...
