Wednesday, July 29Punjabi People

Tag: Punjab Updates

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ 1.3 ਕਿਲੋ ਹੈਰੋਇਨ ਬਰਾਮਦ, 76 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ 1.3 ਕਿਲੋ ਹੈਰੋਇਨ ਬਰਾਮਦ, 76 ਤਸਕਰ ਗ੍ਰਿਫ਼ਤਾਰ

Uncategorized
ਚੰਡੀਗੜ੍ਹ, 20 ਜਨਵਰੀ 2026: ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਧੀਨ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ 369 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ 49 ਐਫਆਈਆਰ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਹੁਣ ਤੱਕ ਗ੍ਰਿਫ਼ਤਾਰ ਹੋਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 45,403 ਤੱਕ ਪਹੁੰਚ ਗਈ ਹੈ। ਇਨ੍ਹਾਂ ਛਾਪਿਆਂ ਦੌਰਾਨ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਕਬਜ਼ੇ ਵਿੱਚੋਂ 1.3 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 18 ਕਿਲੋਗ੍ਰਾਮ ਭੁੱਕੀ, 130 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, ਨਾਲ ਹੀ 2,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਨ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ ਆਯੋਜਿਤ

Breaking News
ਚੰਡੀਗੜ੍ਹ, 20 ਜਨਵਰੀ 2026: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ–1 ਦੇ ਗੁਰਦੁਆਰਾ ਸਾਹਿਬ ਵਿੱਚ ਚੌਥਾ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਆਯੋਜਿਤ ਕੀਤਾ ਗਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਸਾਲ ਦੀ ਆਮਦ ਦੇ ਸਨਮਾਨ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਰਪੂਰ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਅਰਪਿਤ ਕੀਤੀ ਗਈ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸ. ਹਰਦੀਪ ਸਿੰਘ ਮੁੰਡੀਆਂ ਸਮੇਤ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਲ...
ਪੰਜਾਬ ਸਰਕਾਰ ਵੱਲੋਂ ਰਾਮ ਦੇ ਜੀਵਨ ‘ਤੇ ਆਧਾਰਿਤ ਸ਼ੋਅ “ਹਮਾਰੇ ਰਾਮ” ਕਰਵਾਉਣ ਦਾ ਫੈਸਲਾ, ਸੂਬੇ ਭਰ ਵਿੱਚ 40 ਥਾਵਾਂ ‘ਤੇ ਹੋਣਗੇ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਰਾਮ ਦੇ ਜੀਵਨ ‘ਤੇ ਆਧਾਰਿਤ ਸ਼ੋਅ “ਹਮਾਰੇ ਰਾਮ” ਕਰਵਾਉਣ ਦਾ ਫੈਸਲਾ, ਸੂਬੇ ਭਰ ਵਿੱਚ 40 ਥਾਵਾਂ ‘ਤੇ ਹੋਣਗੇ ਪ੍ਰੋਗਰਾਮ

Breaking News
ਚੰਡੀਗੜ੍ਹ, 20 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਹੋਈ ਕੈਬਨਿਟ ਮੀਟਿੰਗ ਦੌਰਾਨ ਸੂਬੇ ਦੇ ਹਿਤ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ। ਇਨ੍ਹਾਂ ਵਿੱਚ ਸਭ ਤੋਂ ਖ਼ਾਸ ਫੈਸਲਾ ਭਗਵਾਨ ਰਾਮ ਦੇ ਜੀਵਨ ‘ਤੇ ਆਧਾਰਿਤ ਨਾਟਕ ਸ਼ੋਅ “ਹਮਾਰੇ ਰਾਮ” ਨੂੰ ਸੂਬੇ ਦੇ 40 ਵੱਖ-ਵੱਖ ਸਥਾਨਾਂ ‘ਤੇ ਕਰਵਾਉਣ ਦਾ ਹੈ। ਇਨ੍ਹਾਂ ਸ਼ੋਅਜ਼ ਵਿੱਚ ਦੇਸ਼ ਭਰ ਦੇ ਮਸ਼ਹੂਰ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਇਹ ਐਲਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਤੋਂ ਇਲਾਵਾ, ਸਰਕਾਰ ਨੇ 1,000 ਨਵੇਂ ਯੋਗਾ ਅਧਿਆਪਕਾਂ ਦੀ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ। ਨਾਲ ਹੀ ਜਨਤਕ ਉਦੇਸ਼ਾਂ ਲਈ ਅਲਾਟ ਕੀਤੀ ਜਾਣ ਵਾਲੀ ਜ਼ਮੀਨ ਸੰਬੰਧੀ ਫੈਸਲੇ ਹੁਣ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਣੀ ਕਮੇਟੀ ਦੁਆਰਾ ਲਏ ਜਾਣਗੇ, ਤਾਂ ਜੋ ਕਾਰਵਾਈ ਨੂੰ ਤੇਜ਼ ਅਤੇ ਸੌਖਾ ਬਣਾਇਆ ਜਾ ਸਕੇ। ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ ਪੰਜਾਬ ਮੈਨੇਜਮੈਂਟ ਐਂਡ ਟ੍ਰਾਂਸਫਰ ਮਿਊਂਸੀਪਲ ਐਕਟ 2020 ਦੀ ਧਾਰਾ 4 ਅਧੀਨ, ਨਗਰ ਕੌਂਸਲ ਜਾਂ ਨਗਰ ਕਮੇਟੀਆਂ ਨਾਲ ਸੰਬੰਧਿਤ ਸ਼ਹਿਰੀ ਜ਼ਮੀਨ ਦੀ ਤਬਦੀਲੀ ਦੌਰਾਨ ਆ ਰਹੀਆ...
ਭਾਜਪਾ ਵਿਚ ਸ਼ਾਮਲ ਹੋਣ ਬਾਰੇ ਚਰਨਜੀਤ ਚੰਨੀ ਦਾ ਵੱਡਾ ਬਿਆਨ…

ਭਾਜਪਾ ਵਿਚ ਸ਼ਾਮਲ ਹੋਣ ਬਾਰੇ ਚਰਨਜੀਤ ਚੰਨੀ ਦਾ ਵੱਡਾ ਬਿਆਨ…

Uncategorized
ਬੀਜੇਪੀ ਵੱਲੋਂ ਮਿਲੇ ਸੱਦੇ ਬਾਰੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਹ ਨਾ ਤਾਂ ਕਾਂਗਰਸ ਛੱਡਣਗੇ ਅਤੇ ਨਾ ਹੀ ਬੀਜੇਪੀ ਵਿੱਚ ਸ਼ਾਮਲ ਹੋਣਗੇ। ਚੰਨੀ ਨੇ ਦੁਹਰਾਇਆ ਕਿ ਉਹ ਕਾਂਗਰਸ ਦੇ ਸਿਪਾਹੀ ਸਨ, ਹਨ ਅਤੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਕਾਂਗਰਸ ਦਾ ਸੱਚਾ ਅਤੇ ਨਿਸ਼ਠਾਵਾਨ ਕਾਰਕੁਨ ਸਮਝਦੇ ਹਨ। ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਹਮੇਸ਼ਾ ਲੋਕਾਂ ਦੀਆਂ ਮੰਗਾਂ ਅਤੇ ਜਨਤਕ ਮੁੱਦਿਆਂ ਦੇ ਆਧਾਰ ‘ਤੇ ਹੀ ਆਪਣੀ ਆਵਾਜ਼ ਉਠਾਉਂਦੇ ਆਏ ਹਨ। ਚੰਨੀ ਨੇ ਕਿਹਾ, “ਜਦੋਂ ਕਿਸਾਨ ਮੈਨੂੰ ਸੱਦਾ ਦਿੰਦੇ ਹਨ, ਮੈਂ ਉਨ੍ਹਾਂ ਦੇ ਹੱਕ ਵਿੱਚ ਬੋਲਦਾ ਹਾਂ। ਜਦੋਂ ਪਿੱਛੜੇ ਵਰਗਾਂ ਦੇ ਲੋਕ ਮੇਰੇ ਕੋਲ ਆਪਣੀਆਂ ਸਮੱਸਿਆਵਾਂ ਲੈ ਕੇ ਆਉਂਦੇ ਹਨ, ਮੈਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਉਭਾਰਦਾ ਹਾਂ। ਜਦੋਂ ਉੱਚ ਜਾਤੀਆਂ ਨਾਲ ਸਬੰਧਿਤ ਲੋਕ ਆਪਣੀਆਂ ਸ਼ਿਕਾਇਤਾਂ ਦਾ ਹੱਲ ਮੰਗਦੇ ਹਨ, ਤਾਂ ਮੈਂ ਉਨ੍ਹਾਂ ਲਈ ਇੱਕ ਕਮਿਸ਼ਨ ਦਾ ਗਠਨ ਕੀਤਾ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਵਜੋਂ ਆਪਣੇ ਛੋਟੇ ਕਾਰਜਕਾਲ ਦੌਰਾਨ...
ਵਿਜੀਲੈਂਸ ਬਿਊਰੋ ਵੱਲੋਂ 1.5 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਵਰਮੈਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 1.5 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਵਰਮੈਨ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ-ਟੌਲਰੈਂਸ ਨੀਤੀ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਵਿੱਚ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 1.5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਲੁਧਿਆਣਾ ਦੇ ਫੋਕਲ ਪੁਆਇੰਟ ਅਧੀਨ ਪਿੰਡ ਜਮਾਲਪੁਰ ਅਵਾਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਦੋਸ਼ੀ ਸੀਵਰਮੈਨ ਨੇ ਉਸਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਦੀ ਨੌਕਰੀ ਦਿਵਾਉਣ ਦੇ ਬਦਲੇ 1.5 ਲੱਖ ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਦੀ ਵੀਡੀਓ ਵੀ ਰਿਕਾਰਡ ਕੀਤੀ ਹੋਈ ਸੀ। ਇਸ ਤੋਂ ਇਲਾਵਾ,...
ਗੈਂਗਸਟਰਾਂ ਵਿਰੁੱਧ ਸਖ਼ਤ ਐਕਸ਼ਨ: ਹਰਜੋਤ ਬੈਂਸ ਵੱਲੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਤਾਰੀਫ਼

ਗੈਂਗਸਟਰਾਂ ਵਿਰੁੱਧ ਸਖ਼ਤ ਐਕਸ਼ਨ: ਹਰਜੋਤ ਬੈਂਸ ਵੱਲੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਤਾਰੀਫ਼

Breaking News
ਚੰਡੀਗੜ੍ਹ, 20 ਜਨਵਰੀ 2026: ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤੱਤਾਂ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਸਖ਼ਤ ਅਤੇ ਅਟੱਲ ਰਵੱਈਆ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅੱਤਵਾਦ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦਾ ਹੈ। ਸ. ਬੈਂਸ ਨੇ ਕਿਹਾ, “ਮੁੱਖ ਮੰਤਰੀ ਮਾਨ ਦੀ ਨੇਤ੍ਰਿਤਵ ਹੇਠ ਪੰਜਾਬ ਦੀ ਸੁਰੱਖਿਆ ਅਤੇ ਇਜ਼ਤ ਦੀ ਰੱਖਿਆ ਲਈ ਨਿਰਣਾਇਕ ਜੰਗ ਦੀ ਸ਼ੁਰੂਆਤ ਹੋ ਚੁੱਕੀ ਹੈ”| ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਇਸ ਵੱਡੇ ਐਕਸ਼ਨ ਲਈ ਪੰਜਾਬ ਪੁਲਿਸ ਦੀਆਂ 2,000 ਟੀਮਾਂ, ਜਿਨ੍ਹਾਂ ਵਿੱਚ 12,000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਹਨ, ਮੈਦਾਨ ਵਿੱਚ ਉਤਾਰੀ ਗਈਆਂ ਹਨ। ਸਾਰੀ ਫੋਰਸ ਪੂਰੀ ਤਾਕਤ ਨਾਲ ਗੈਂਗਸਟਰਵਾਦ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਨਿੰਦਿਤਾ ਮਿੱਤਰਾ ਨੇ ਅਹੁਦਾ ਸੰਭਾਲਿਆ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਨਿੰਦਿਤਾ ਮਿੱਤਰਾ ਨੇ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 19 ਜਨਵਰੀ 2026: ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦਾ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ। ਦੱਸਣਯੋਗ ਹੈ ਕਿ 2007 ਬੈਚ ਦੀ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਕੋਲ ਪ੍ਰਸ਼ਾਸਕੀ ਕਾਰਜਾਂ ਦਾ ਵਿਸ਼ਾਲ ਅਨੁਭਵ ਹੈ ਅਤੇ ਉਹ ਸ਼ਾਸਨ ਦੇ ਸੰਸਥਾਗਤ ਕੰਮਕਾਜ ਬਾਰੇ ਚੰਗੀ ਜਾਣਕਾਰੀ ਰੱਖਦੇ ਹਨ। ਪੰਜਾਬ ਦੇ ਸੀ.ਈ.ਓ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ ਸੰਵਿਧਾਨਕ ਅਤੇ ਜਮਹੂਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 70 ਸਾਲਾਂ ਤੋਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੋਟਰ ਸੂਚੀਆਂ ਦੀ ਸੁਧਾਈ ਅਤੇ ਸਮਾਵੇਸ਼ ਵਿੱਚ ਲਗਾਤਾਰ ਸੁਧਾਰ ਕਰਦਾ ਆ ਰਿਹਾ ਹੈ ਅਤੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਯਕੀਨੀ ਬਣਾਇਆ ਹੈ। ਮਿੱਤਰਾ ਨੇ ਕਿਹਾ ਕ...

ਮੁੱਖ ਮੰਤਰੀ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ, ਸਰਕਾਰੀ ਡਿਗਰੀ ਕਾਲਜ ਦਾ ਰੱਖਿਆ ਨੀਂਹ ਪੱਥਰ

Breaking News
ਅਜਨਾਲਾ, 19 ਜਨਵਰੀ 2026: ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਮਿਲ ਕੇ ਪੰਜਾਬ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਭਾਲ ਲਈ ਵਿਦੇਸ਼ਾਂ ਭੇਜਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ (AAP) ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਅਤੇ ਜਨਤਕ ਭਲਾਈ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਮ ਸਤਿਕਾਰਯੋਗ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ ‘ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸਰਕਾਰ ਹਰ ਸੰਭਵ ਸਹੂਲਤ ਅਤੇ ਸਹਾਇਤਾ ਦੇਵੇਗੀ, ਉੱਥੇ ਹਰ ਪੰਜਾਬੀ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਨੂੰ ‘ਰੰਗਲਾ ਪੰਜਾਬ’ ਵਿੱਚ ਬਦਲਿਆ ਜਾ ਸਕੇ ਅਤੇ ਬੱਚਿਆਂ ਨੂੰ ਚੰਗੇ ਭਵਿੱਖ ਲਈ ਵਿਦੇਸ਼ ਜਾਣ ਤੋਂ ਬਚਾਇਆ ਜਾ ਸਕੇ।ਇਸ ਸਮਾ...

ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ ਅਤੇ ਫਿਰਨੀਆਂ ਲਈ 3.88 ਕਰੋੜ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ

Breaking News
ਲੰਬੀ, 19 ਜਨਵਰੀ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਅਧੀਨ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ ਕੁੱਲ 3.88 ਕਰੋੜ ਰੁਪਏ (388 ਲੱਖ ਰੁਪਏ) ਦੀ ਲਾਗਤ ਨਾਲ ਅਹਿਮ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣਗੇ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਰਸਤੇ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਲੰਬੀ ਹਲਕੇ ਵਿੱਚ ਮਨਜ਼ੂਰ ਹੋਏ ਕੰਮ ਹੇਠ ਲਿਖੇ ਅਨੁਸਾਰ ਹਨ: - ਮਲੋਟ : ਡੱਬਵਾਲੀ ਸੜਕ ਤੋਂ ਮਾਨ ਵਾਇਆ ਚੰਨੂੰ ਬੀਦੋਵਾਲੀ ਸੜਕ (ਫਿਰਨੀ ਚੰਨੂੰ) ਦੀ ਸੀ.ਸੀ. ਫਲੋਰਿੰਗ — ਲੰਬਾਈ : 1.80 ਕਿਲੋਮੀਟਰ — ਲਾਗਤ : 110 ਲੱਖ ਰੁਪਏ ਗਿੱਦੜਬਾਹਾ : ਥਰਾਜਵਾਲਾ ਸੜਕ ਤੋਂ ਗਿੱਦੜਬਾਹਾ–ਲੰਬੀ ਸੜ...
ਮੇਰੇ ਵਿਰੁੱਧ ਫੈਲਾਇਆ ਜਾ ਰਿਹਾ ਭੰਡੀ ਪ੍ਰਚਾਰ ਗਲਤ – ਚਰਨਜੀਤ ਚੰਨੀ ਨੇ ਕਿਹਾ; ਮੈਂ ਚਮਕੌਰ ਸਾਹਿਬ ਦੀ ਧਰਤੀ ਦਾ ਪੁੱਤਰ ਹਾਂ

ਮੇਰੇ ਵਿਰੁੱਧ ਫੈਲਾਇਆ ਜਾ ਰਿਹਾ ਭੰਡੀ ਪ੍ਰਚਾਰ ਗਲਤ – ਚਰਨਜੀਤ ਚੰਨੀ ਨੇ ਕਿਹਾ; ਮੈਂ ਚਮਕੌਰ ਸਾਹਿਬ ਦੀ ਧਰਤੀ ਦਾ ਪੁੱਤਰ ਹਾਂ

Uncategorized
ਜਨਵਰੀ 19, 2026: ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ, ਜਿਨ੍ਹਾਂ ‘ਤੇ ਰਹਿੰਦੇ ਹੋਏ ਉਨ੍ਹਾਂ ਨੇ ਲੋਕਾਂ ਦੀ ਆਵਾਜ਼ ਮਜ਼ਬੂਤੀ ਨਾਲ ਉਠਾਈ। ਉਨ੍ਹਾਂ ਨੇ ਦੱਸਿਆ ਕਿ ਪਾਰਲੀਮੈਂਟ ਵਿੱਚ ਵੀ ਉਹ ਸਿੱਖਾਂ, ਪੰਜਾਬ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਮਸਲੇ ਪੂਰੇ ਜ਼ੋਰ ਨਾਲ ਰੱਖਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਗੁਰੂ ਸਾਹਿਬਾਨਾਂ ਦੇ “ਮਾਨਸ ਕੀ ਜਾਤਿ ਸਬੈ ਏਕੈ ਪਹਿਚਾਨਬੋ” ਵਾਲੇ ਫ਼ਲਸਫ਼ੇ ‘ਤੇ ਚੱਲਦੇ ਹਨ ਅਤੇ ਕਿਸੇ ਵੀ ਮੀਟਿੰਗ ਵਿੱਚ ਕਦੇ ਵੀ ਜਾਤ-ਪਾਤ ਜਾਂ ਬਿਰਾਦਰੀ ਬਾਰੇ ਗੱਲ ਨਹੀਂ ਕੀਤੀ। ਉਨ੍ਹਾਂ ਨੇ ਦੋਹਰਾਇਆ ਕਿ ਉਨ੍ਹਾਂ ਦੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਉਹ ਚਮਕੌਰ ਸਾਹਿਬ ਦੀ ਧਰਤੀ ਦੇ ਪੁੱਤਰ ਹਨ ਅਤੇ ਕਿਸੇ ਵੀ ਜਾਤ ਜਾਂ ਬਿਰਾਦਰੀ ਵਿਰੁੱਧ ਬੋਲਣ ਦਾ ਸਵਾਲ ਹੀ ਨਹੀਂ ਉਠਦਾ। ਉਨ੍ਹਾਂ ਨੇ ਕਿਹਾ ਕਿ ਉਹ ਹਰ ਵਰਗ ਦੀ ਗੱਲ ਕਰਦੇ ਆਏ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦਿਆਂ ਪ੍ਰਧਾਨ ਮੰਤਰੀ ਦੇ ਰੋਸ ਦ...