Wednesday, July 29Punjabi People

Tag: Punjab Updates

ਨਾਰਕੋ-ਅੱਤਵਾਦ ਮਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਨਾਰਕੋ-ਅੱਤਵਾਦ ਮਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸਏਐਸ ਨਗਰ ਨੇ ਫੌਜ ਦੇ ਭਗੌੜੇ , ਜਿਸਦੀ  ਪਛਾਣ ਰਾਜਬੀਰ ਸਿੰਘ ਉਰਫ ਫੌਜੀ ਵਜੋਂ ਹੋਈ ਹੈ, ਨੂੰ ਬਿਹਾਰ ਦੇ ਮੋਤੀਹਾਰੀ ਵਿੱਚ ਭਾਰਤ-ਨੇਪਾਲ ਸਰਹੱਦ ਨੇੜੇ ਕਸਬਾ ਰਕਸੌਲ ਤੋਂ 500 ਗ੍ਰਾਮ ਹੈਰੋਇਨ ਅਤੇ ਇੱਕ ਹੈਂਡ ਗ੍ਰਨੇਡ ਸਮੇਤ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਰਾਹੀਂ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ਵਿੱਚ ਸੀ।  ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਇਹ ਕਾਰਵਾਈ ਫਾਜ਼ਿਲਕਾ ਦੀ ਕਾਸ਼ੀ ਰਾਮ ਕਲੋਨੀ ਦੇ ਰਹਿਣ ਵਾਲੇ ਉਸਦੇ ਸਾਥੀ ਚਿਰਾਗ, ਜਿਸ ਕੋਲੋਂ 407 ਗ੍ਰਾਮ ਹੈਰੋਇਨ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤੀ ਗਈ ਸੀ , ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜਿਕਰਯੋਗ ਹੈ ਕਿ ਉਕਤ ਚਿਰਾਗ ਨਾਮ ਦਾ ਵਿਅਕਤੀ ਦੋਸ਼ੀ ਰਾਜਬੀਰ ਲਈ ਕੋਰੀਅਰ ਮੈਨ ਵਜੋਂ ਕੰ...
ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

Uncategorized
ਚੰਡੀਗੜ੍ਹ, 20 ਦਸੰਬਰ:*- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਮਾਲੀਆ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟ ਉਦੇਸ਼ ਤਹਿਤ ਸੂਬਾ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਤੱਕ ਲੋਕਾਂ ਦੀ ਆਸਾਨ ਪਹੁੰਚ ਲਈ ਤਹਿਸੀਲ ਅਤੇ ਸਬ-ਤਹਿਸੀਲ ਇਮਾਰਤਾਂ ਦੀ ਉਸਾਰੀ ਅਤੇ ਉਦਘਾਟਨ ਸਬੰਧੀ ਸਾਲ 2025 ਦੌਰਾਨ ਢਾਂਚਾਗਤ ਅਤੇ ਸਮਾਂਬੱਧ ਪ੍ਰੋਗਰਾਮ ਉਲੀਕਿਆ ਗਿਆ। ਮਾਲ ਮੰਤਰੀ ਨੇ ਕਿਹਾ ਕਿ ਜਨਤਕ ਸਹੂਲਤ ਨੂੰ ਮੁੱਖ ਰੱਖਦਿਆਂ ਕਈ ਸਬ-ਡਿਵੀਜ਼ਨ ਅਤੇ ਤਹਿਸੀਲ ਕੰਪਲੈਕਸਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਜੋ ਹੁਣ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 9 ਜੂਨ, 2025 ਨੂੰ ਜ਼ਿਲ੍ਹਾ ਪਟਿਆਲਾ ਦੇ ਦੂਧਨ ਸਾਧਾਂ ਵਿਖੇ ਐਸ.ਡੀ.ਐਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ  ਜ਼ਿਲ੍ਹਾ ਮਾਲੇਰਕੋਟਲਾ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ 18 ਜੁਲਾਈ, 2025 ਨੂੰ ਐਸ.ਡੀ...