ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਬਦਲਾਅ, 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਦੇ ਆਦੇਸ਼ ਜਾਰੀ
ਚੰਡੀਗੜ੍ਹ, 6 ਮਈ 2026: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਅਤੇ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਤਹਿਤ 12 ਜ਼ਿਲ੍ਹਾ ਮਾਲ ਅਫਸਰਾਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ) Anurag Verma ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਪ੍ਰਦੀਪ ਕੁਮਾਰ ਨੂੰ ਤਰੱਕੀ ਦੇ ਕੇ ਲੁਧਿਆਣਾ ਤਾਇਨਾਤ ਕੀਤਾ ਗਿਆ ਹੈ, ਜਸਵਿੰਦਰ ਸਿੰਘ ਨੂੰ ਰੂਪਨਗਰ, ਜਸਪ੍ਰੀਤ ਸਿੰਘ ਨੂੰ ਸ਼ਹੀਦ ਭਗਤ ਸਿੰਘ ਨਗਰ, ਦਿਵਿਆ ਸਿੰਗਲਾ ਨੂੰ ਬਠਿੰਡਾ ਅਤੇ ਜਿਨਸੂ ਬਾਂਸਲ ਨੂੰ ਕਪੂਰਥਲਾ ਵਿਖੇ ਲਾਇਆ ਗਿਆ ਹੈ। ਇਸਦੇ ਨਾਲ ਹੀ ਜਿਨਸੂ ਬਾਂਸਲ ਨੂੰ ਪ੍ਰਿੰਸੀਪਲ ਸਟੇਟ ਪਟਵਾਰ ਟ੍ਰੇਨਿੰਗ ਸਕੂਲ, ਜਲੰਧਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਕਰਮਜੋਤ ਕੌਰ ਨੂੰ ਫਤਿਹਗੜ੍ਹ ਸਾਹਿਬ ਤਾਇਨਾਤ ਕੀਤਾ ਗਿਆ ਹੈ, ਜਦਕਿ ਮੋਗਾ ਦੇ ਜ਼ਿਲ੍ਹਾ ਮਾਲ ਅਫਸਰ ਨੂੰ ਡਿਪਟੀ ਡਾਇਰੈਕਟਰ ਲੈਂਡ ਰਿਕਾਰਡ, ਜਲੰਧਰ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ...









