ਅਕਾਲ ਤਖ਼ਤ ਸਾਹਿਬ ਨੇ ਹਰੀ ਸਿੰਘ ਨਲਵਾ ‘ਤੇ ਫ਼ਿਲਮ ਬਣਾਉਣ ਲਈ ਭਾਨੂਸ਼ਲੀ ਸਟੂਡੀਓ ਦੀ ਪੇਸ਼ਕਸ਼ ਕੀਤੀ ਰੱਦ
ਚੰਡੀਗੜ੍ਹ, 2 ਮਈ 2026: ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ‘ਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪਹੁੰਚੀ ਮੰਗ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਅਨੁਸਾਰ ਪੁਰਾਤਨ ਸਿੱਖ ਯੋਧਿਆਂ ‘ਤੇ ਫ਼ਿਲਮਾਂ, ਐਨੀਮੇਸ਼ਨ ਫ਼ਿਲਮਾਂ ਜਾਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਆਧਾਰਿਤ ਵੀਡੀਓ ਬਣਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਕਿਉਂਕਿ ਹਰੀ ਸਿੰਘ ਨਲਵਾ ਵੀ ਮਹਾਨ ਪੁਰਾਤਨ ਸਿੱਖ ਯੋਧਿਆਂ ਵਿੱਚ ਸ਼ਾਮਲ ਹਨ, ਇਸ ਲਈ ਉਨ੍ਹਾਂ ਦੇ ਜੀਵਨ ‘ਤੇ ਫ਼ਿਲਮ ਬਣਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।
ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਮੁੰਬਈ ਸਥਿਤ ਭਾਨੂਸ਼ਲੀ ਸਟੂਡੀਓ ਲਿਮਿਟਡ ਦੇ ਕੋ-ਪ੍ਰੋਡਿਊਸਰ ਭਾਵੇਸ਼ ਭਾਨੂਸ਼ਲੀ ਨੇ ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀ ਕੰਪਨੀ ਹਰੀ ਸਿੰਘ ਨਲਵਾ ਦੇ ਜੀਵਨ ‘ਤੇ ਫ਼ਿਲਮ ਤਿਆਰ ਕਰਨਾ ਚਾਹੁੰਦੀ ਹੈ। ਇਸ ਸਬੰਧੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ...









