ਜਨਗਣਨਾ-2027 ਦੋ ਪੜਾਵਾਂ ਵਿੱਚ ਕਰਵਾਈ ਜਾਵੇਗੀ; ਡਾ. ਨਵਜੋਤ ਖੋਸਾ, ਆਈ.ਏ.ਐਸ., ਡਾਇਰੈਕਟਰ ਜਨਗਣਨਾ
ਚੰਡੀਗੜ੍ਹ, 24 ਅਪ੍ਰੈਲ 2026: ਡਾ. ਨਵਜੋਤ ਖੋਸਾ, ਆਈ.ਏ.ਐਸ., ਡਾਇਰੈਕਟਰ ਜਨਗਣਨਾ ਆਪ੍ਰੇਸ਼ਨਜ਼ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ, ਅਤੇ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐਸ., ਪ੍ਰਸ਼ਾਸਕੀ ਸਕੱਤਰ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਅੱਜ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਜਨਗਣਨਾ 2027 ਦੇ ਪਹਿਲੇ ਪੜਾਅ ਬਾਰੇ ਮੀਡੀਆ ਨੂੰ ਸੰਖੇਪ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਨਾਲ ਸੰਬੰਧਿਤ ਪ੍ਰਕਿਰਿਆ ਅਤੇ ਸਵੈ-ਗਣਨਾ ਦੀ ਸ਼ੁਰੂਆਤ ‘ਤੇ ਖਾਸ ਜ਼ੋਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਜਨਗਣਨਾ, ਜਨਗਣਨਾ ਐਕਟ 1948 ਅਤੇ ਜਨਗਣਨਾ ਨਿਯਮ 1990 ਅਧੀਨ ਕਰਵਾਈ ਜਾਂਦੀ ਹੈ। ਜਨਗਣਨਾ 2027 ਦੇਸ਼ ਦੀ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੋਵੇਗੀ। ਆਖਰੀ ਜਨਗਣਨਾ 2011 ਵਿੱਚ ਹੋਈ ਸੀ, ਜਦਕਿ 2021 ਦੀ ਜਨਗਣਨਾ ਕੋਵਿਡ-19 ਕਾਰਨ ਟਲ ਗਈ ਸੀ।
ਪ੍ਰੈਸ ਕਾਨਫਰੰਸ ਦੌਰਾਨ ਕਿਹਾ ਗਿਆ ਕਿ ਜਨਗਣਨਾ ਦੇ ਅੰਕੜੇ ਸਮਾਜਿਕ-ਆਰਥਿਕ ਅਤੇ ਜਨਸੰਖਿਆ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ, ਜੋ ਵਿਕਾਸ ਯੋਜਨਾਵਾਂ, ਭਲਾਈ ਸਕੀਮਾਂ ਅਤੇ ਸਰਕਾਰੀ ਸੇਵਾਵਾਂ ਨੂ...









