ਅੰਮ੍ਰਿਤਸਰ ’ਚ ਸਰਹੱਦ ਪਾਰ ਨਾਰਕੋ-ਹਥਿਆਰ ਤਸਕਰੀ ਨੈੱਟਵਰਕ ਨਾਲ ਸੰਬੰਧਿਤ ਚਾਰ ਮੁਲਜ਼ਮ ਗ੍ਰਿਫ਼ਤਾਰ; 1.5 ਕਿਲੋਗ੍ਰਾਮ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਪਿਸਤੌਲ ਪੀਓਐਫ-ਮਾਰਕ ਕਾਰਤੂਸਾਂ ਸਮੇਤ ਬਰਾਮਦ
ਅੰਮ੍ਰਿਤਸਰ, 27 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਇਸ ਨਾਲ ਜੁੜੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਸਾਰੇ ਪਿੰਡ ਰਣੀਆਂ, ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਦੇ ਨਾਲ-ਨਾਲ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਆਧੁਨਿਕ ਪਿਸਤੌਲ—ਇੱਕ 9 ਐਮਐਮ ਅਤੇ ਇੱਕ .30 ਬੋਰ— ਅਤੇ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ)...
