ਪੰਜਾਬ ਵਿੱਚ ਫਸਲ ਦੀ ਕਟਾਈ ਦਾ ਲਗਭਗ 50 ਫੀਸਦੀ ਕੰਮ ਪੂਰਾ
ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਵਿੱਚ ਕਣਕ ਦੀ ਵਾਢੀ ਦਾ ਕੰਮ ਲਗਭਗ ਅੱਧਾ ਪੂਰਾ ਹੋ ਚੁੱਕਾ ਹੈ। ਮੁੱਢਲੇ ਅਨੁਮਾਨਾਂ ਮੁਤਾਬਕ ਇਸ ਵਾਰ ਕਣਕ ਦਾ ਝਾੜ ਘਟਿਆ ਹੈ, ਜਿਸਦਾ ਮੁੱਖ ਕਾਰਨ ਮੀਂਹ ਅਤੇ ਗੜੇਮਾਰੀ ਨਾਲ ਫ਼ਸਲਾਂ ਨੂੰ ਪਹੁੰਚੀ ਸੱਟ ਹੈ। ਖੇਤੀਬਾੜੀ ਵਿਭਾਗ ਦੇ ਅਨੁਸਾਰ, ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਏਕੜ ਔਸਤ ਇੱਕ ਕੁਇੰਟਲ ਝਾੜ ਘਟਿਆ ਹੈ, ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਘਾਟਾ ਡੇਢ ਤੋਂ ਦੋ ਕੁਇੰਟਲ ਪ੍ਰਤੀ ਏਕੜ ਤੱਕ ਹੈ। ਕੇਂਦਰ ਸਰਕਾਰ ਵੱਲੋਂ ਖ਼ਰੀਦ ਮਾਪਦੰਡਾਂ ਵਿੱਚ ਦਿੱਤੀ ਛੂਟ ਨਾਲ ਖ਼ਰੀਦ ਦੀ ਰਫ਼ਤਾਰ ਵਧੀ ਹੈ, ਪਰ ਘਟੇ ਝਾੜ ਕਾਰਨ ਕਿਸਾਨਾਂ ਨੂੰ ਪ੍ਰਤੀ ਏਕੜ 6 ਤੋਂ 7 ਹਜ਼ਾਰ ਰੁਪਏ ਤੱਕ ਦਾ ਨੁਕਸਾਨ ਝੱਲਣਾ ਪਿਆ ਹੈ।
ਇਸ ਸੀਜ਼ਨ ਵਿੱਚ ਲਗਭਗ 35 ਲੱਖ ਹੈਕਟੇਅਰ ਖੇਤਰ ਵਿੱਚ ਕਣਕ ਦੀ ਬਿਜਾਈ ਹੋਈ ਸੀ ਅਤੇ ਪੰਜਾਬ ਸਰਕਾਰ ਨੇ 122 ਲੱਖ ਮੈਟਰਿਕ ਟਨ ਖ਼ਰੀਦ ਦਾ ਟੀਚਾ ਰੱਖਿਆ ਹੈ। ਹੁਣ ਤੱਕ ਸੂਬੇ ਵਿੱਚ ਕਰੀਬ 48 ਫ਼ੀਸਦੀ ਵਾਢੀ ਹੋ ਚੁੱਕੀ ਹੈ, ਜਦਕਿ ਪਿਛਲੇ ਸਾਲ ਇਸੇ ਸਮੇਂ ਤੱਕ ਸਿਰਫ਼ 25 ਫ਼ੀਸਦੀ ਹੀ ਵਾਢੀ ਹੋਈ ਸੀ। ਜ਼ਿਲ੍ਹਾ ਮਾਨਸਾ ਵਿੱਚ 93 ਫ਼ੀਸਦੀ, ਸੰਗਰੂਰ ਵਿੱਚ 8...









