ਭਗਵੰਤ ਮਾਨ ਸਰਕਾਰ ਨੇ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਸੂਬੇ ਦੀਆਂ ਜ਼ਿਆਦਾਤਰ ਔਰਤਾਂ ਦੀ ਭਲਾਈ ਲਈ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਅਧੀਨ ਪੰਜਾਬ ਵਿੱਚ ਔਰਤਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਤੱਕ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ
ਆਦਮਪੁਰ (ਜਲੰਧਰ), 14 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਵਿੱਚ ਮਹਿਲਾਵਾਂ ਦੀ ਭਲਾਈ ਲਈ ਇਕ ਵੱਡੀ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਤਹਿਤ ਸੂਬੇ ਦੀਆਂ ਲਗਭਗ ਸਾਰੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਤੱਕ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸਨੂੰ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸਿਧਾਂਤਾਂ ਨੂੰ ਸਮਰਪਿਤ ਇਕ ਅਹਿਮ ਕਦਮ ਕਰਾਰ ਦਿੱਤਾ।
ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਿਰਫ ਤਿੰਨ ਮੁੱਢਲੇ ਦਸਤਾਵੇਜ਼ਾਂ ਨਾਲ ਲਾਭਪਾਤਰੀ ਬਣ ਸਕਦੀਆਂ ਹਨ। ਸਰਕਾਰ ਵੱਲੋਂ ਕੈਂਪਾਂ ਅਤੇ ਸਹਾਇਕ ਸਟਾਫ਼ ਰਾਹੀਂ ਘਰ-ਘਰ ਜਾ ਕੇ ਵੀ ਸਹੂਲਤਾਂ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਯੋਜਨਾ ਪਹਿਲੇ ਪੜਾਅ ਵਿੱਚ 9 ਹਲਕਿਆਂ ਵਿੱਚ ਪਾਇਲਟ ਤੌਰ ‘ਤੇ ਲਾਗੂ ਹੋਵੇਗੀ, ਜਦਕਿ 15 ਮਈ ਤੋਂ ਬਾਕੀ 108 ਹਲਕਿਆਂ ਵਿੱਚ ਵੀ ਇਸ ਦਾ ਵਿਸਥਾਰ ਕੀਤਾ ਜਾਵੇਗਾ। ਭੁਗਤਾਨ ਜੁਲਾਈ 2026 ਤੋਂ ਸ਼ੁਰੂ ਹੋਵੇਗਾ ਅਤੇ ਰਜਿਸਟ੍ਰੇਸ਼ਨ ਲਈ ਕੋਈ...








