ਮਾਨ ਸਰਕਾਰ ਨੇ 70 ਅਸਾਮੀਆਂ ’ਤੇ ਸਿੱਧੀ ਭਰਤੀ ਨੂੰ ਮਨਜ਼ੂਰੀ, ਇਸ ਨਾਲ ਯੋਜਨਾ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਰਾਜ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ, ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 7 ਅਪ੍ਰੈਲ 2026: ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਪ੍ਰਸ਼ਾਸਕੀ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ Harpal Singh Cheema ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ।
ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਸਰਕਾਰ ਵਿਭਾਗੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਕੜਾ ਡਾਇਰੈਕਟੋਰੇਟ ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਧੀਨ ਗਰੁੱਪ-ਏ, ਬੀ ਅਤੇ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਅਸਾਮੀਆਂ ਦੇ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ 70 ਵਿੱਚੋਂ 68 ਅਸਾਮੀਆਂ ਅੰਕੜਾ ਡਾਇਰੈਕਟੋਰੇਟ ਵਿੱਚ ਭਰੀਆਂ ਜਾਣਗੀਆਂ, ਜਿਨ੍ਹਾਂ ਵਿੱਚ 14 ਸਹਾਇਕ ਖੋਜ ਅਧਿਕਾਰੀ, 4 ਸੀਨੀਅਰ ਸਹਾਇਕ ਅਤੇ 50 ਇਨਵੈਸਟ...









