30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲ ਦਫ਼ਤਰ ਸੰਗਰੂਰ ਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਲਿਆ ਅੜਿਕੇ
ਚੰਡੀਗੜ੍ਹ, 1 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,00...



