CM ਦੇ ਕੈਂਪ ਦਫ਼ਤਰ ’ਤੇ CBI ਕਾਰਵਾਈ ਨੂੰ ਲੈ ਕੇ ‘ਆਪ’ ਦਾ ਭਾਜਪਾ ’ਤੇ ਤਿੱਖਾ ਹਮਲਾ, ਕੇਜਰੀਵਾਲ ਨੇ ਕਿਹਾ- ਚੋਣਾਂ ਤੋਂ ਪਹਿਲਾਂ ਕਾਰਵਾਈ ਭਾਜਪਾ ਦੀ ਬੌਖਲਾਹਟ
ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਦਫ਼ਤਰ ’ਤੇ CBI ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ‘ਆਪ’ ਆਗੂਆਂ ਨੇ CBI ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਨਾਲ ਜੋੜਦਿਆਂ ਦੋਸ਼ ਲਾਇਆ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
‘ਆਪ’ ਦੇ ਕੌਮੀ ਸੰਯੋਜਕ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਅਜਿਹੀ ਕਾਰਵਾਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੀ ਹੈ। ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ ਅਤੇ ਹੁਣ ਸੂਬੇ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੇਜਰੀਵਾਲ ਨੇ ਆਪਣੇ ਬਿਆਨ ਵਿੱਚ ਪੰਜਾਬ ਨਾਲ ਜੁੜੇ ਕਈ ਮੁੱਦਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਸਾਨ ਅੰਦ...









