ਵੜਿੰਗ ਨੇ ਰਾਹੁਲ ਗਾਂਧੀ ਨੂੰ ਦਿੱਤਾ ਅਸਤੀਫ਼ਾ, ਕਿਹਾ- ਹੁਣ ਕੁਝ ਸਮਾਂ ਆਰਾਮ ਕਰਨਾ ਚਾਹੁੰਦਾ ਹਾਂ
ਨਵੀਂ ਦਿੱਲੀ,2 ਅਕਤੂਬਰ 2026: ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ 10 ਜਨਪਥ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਸਮੀ ਤੌਰ ’ਤੇ ਰਾਹੁਲ ਗਾਂਧੀ ਨੂੰ ਸੌਂਪਿਆ।
ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ ਅਤੇ ਕਿਸੇ ਨੇ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਅਸਤੀਫ਼ੇ ਲਏ ਨਹੀਂ ਜਾਂਦੇ, ਸਗੋਂ ਅਹੁਦਾ ਛੱਡਣ ਵਾਲੇ ਆਗੂ ਦਾ ਧੰਨਵਾਦ ਕੀਤਾ ਜਾਂਦਾ ਹੈ।
ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ ਕਿ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਉਨ੍ਹਾਂ ਨੂੰ ਕਰੀਬ ਸਾਢੇ ਚਾਰ ਸਾਲ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪਾਰਟੀ ਨੂੰ ਜਿੱਥੇ ਵੀ ਉਨ੍ਹਾਂ ਦੀ ਲੋੜ ਹੋਵੇਗੀ, ਉਹ ਉੱਥੇ ਮੌਜੂਦ ਰਹਿਣਗੇ।
ਉਨ੍ਹਾਂ ਦੱ...









