Friday, July 31Punjabi People

Tag: Punjab Updates

ਦਿੱਲੀ ਵਿੱਚ ਸਾਬਕਾ ਅਗਨੀਵੀਰਾਂ ਲਈ 20 ਫੀਸਦੀ ਰਾਖਵਾਂਕਰਨ ਦਾ ਐਲਾਨ

ਦਿੱਲੀ ਵਿੱਚ ਸਾਬਕਾ ਅਗਨੀਵੀਰਾਂ ਲਈ 20 ਫੀਸਦੀ ਰਾਖਵਾਂਕਰਨ ਦਾ ਐਲਾਨ

Breaking News, National News
ਦਿੱਲੀ, 18 ਜੂਨ 2026: ਦਿੱਲੀ ਸਰਕਾਰ ਨੇ ਸਾਬਕਾ ਅਗਨੀਵੀਰਾਂ ਲਈ ਇੱਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਗਰੁੱਪ ‘ਸੀ’ ਅਸਾਮੀਆਂ ਦੀ ਭਰਤੀ ਵਿੱਚ 20 ਫੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਇਹ ਰਾਖਵਾਂਕਰਨ ਦਿੱਲੀ ਪੁਲਿਸ, ਦਿੱਲੀ ਫਾਇਰ ਸਰਵਿਸ, ਜੇਲ੍ਹ ਵਿਭਾਗ ਅਤੇ ਜੰਗਲਾਤ ਵਿਭਾਗ ਵਿੱਚ ਹੋਣ ਵਾਲੀਆਂ ਭਰਤੀਆਂ ‘ਤੇ ਲਾਗੂ ਹੋਵੇਗਾ। ਇਸ ਸਬੰਧੀ ਉਪ ਰਾਜਪਾਲ ਨੇ ਮੁੱਖ ਸਕੱਤਰ, ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ, ਜਿਸ ਦੌਰਾਨ ਸਾਬਕਾ ਅਗਨੀਵੀਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਮੌਕੇ ਪ੍ਰਦਾਨ ਕਰਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਬੈਠਕ ਵਿੱਚ ਭਰਤੀ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਨੂੰ ਜਲਦੀ ਅਮਲ ਵਿੱਚ ਲਿਆਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਉਪ ਰਾਜਪਾਲ ਨੇ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਸਾਰੇ ਯੋਗ ਸਾਬਕਾ ਅਗਨੀਵੀਰਾਂ ਲਈ ਖੁੱਲ੍ਹੀ ਹੋਵੇਗੀ ਅਤੇ ਉਨ੍ਹਾਂ ਨੂੰ ਬਰਾਬਰੀ ਦੇ ਆਧਾਰ ‘ਤੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੇਵਾ ਦੌਰਾਨ ਪ੍ਰਾਪਤ ਕੀਤੇ ਅਨੁਸ਼ਾਸਨ, ਹੁਨਰ ਅਤੇ ਤਜਰਬੇ ਨੂ...
‘ਮਾਵਾਂ-ਧੀਆਂ ਯੋਜਨਾ’ ਨੂੰ ਲੈ ਕੇ ਵੱਡਾ ਅਪਡੇਟ, ਇਸ ਤਾਰੀਖ ਤੋਂ ਖਾਤਿਆਂ ਵਿੱਚ ਆਉਣਗੇ ਪੈਸੇ

‘ਮਾਵਾਂ-ਧੀਆਂ ਯੋਜਨਾ’ ਨੂੰ ਲੈ ਕੇ ਵੱਡਾ ਅਪਡੇਟ, ਇਸ ਤਾਰੀਖ ਤੋਂ ਖਾਤਿਆਂ ਵਿੱਚ ਆਉਣਗੇ ਪੈਸੇ

Breaking News, Punjab News
ਚੰਡੀਗੜ੍ਹ, 18 ਜੂਨ 2026: 1 ਜੁਲਾਈ ਤੋਂ ਸ਼ੁਰੂ ਹੋ ਸਕਦਾ ਹੈ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਦਾ ਲਾਭ, ਮਹਿਲਾਵਾਂ ਦੇ ਖਾਤਿਆਂ ਵਿੱਚ ਆ ਸਕਦੀ ਹੈ ਐਡਵਾਂਸ ਰਕਮ ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਨੂੰ ਲਾਗੂ ਕਰਨ ਲਈ ਤਿਆਰੀਆਂ ਆਖ਼ਰੀ ਪੜਾਅ ਵਿੱਚ ਪਹੁੰਚ ਗਈਆਂ ਹਨ। ਸਰਕਾਰ ਦਾ ਟੀਚਾ 1 ਜੁਲਾਈ ਤੋਂ ਯੋਜਨਾ ਦੇ ਤਹਿਤ ਵਿੱਤੀ ਸਹਾਇਤਾ ਜਾਰੀ ਕਰਨਾ ਹੈ, ਜਿਸ ਲਈ ਵਿੱਤ ਵਿਭਾਗ ਵੱਲੋਂ ਜ਼ਰੂਰੀ ਪ੍ਰਬੰਧ ਤੇਜ਼ੀ ਨਾਲ ਪੂਰੇ ਕੀਤੇ ਜਾ ਰਹੇ ਹਨ। ਸਰਕਾਰੀ ਪੱਧਰ ‘ਤੇ ਇਸ ਗੱਲ ‘ਤੇ ਵਿਚਾਰ ਚੱਲ ਰਿਹਾ ਹੈ ਕਿ ਯੋਜਨਾ ਅਧੀਨ ਰਕਮ ਦਾ ਭੁਗਤਾਨ ਤਿਮਾਹੀ ਜਾਂ ਛਿਮਾਹੀ ਆਧਾਰ ‘ਤੇ ਕੀਤਾ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਯੋਗ ਮਹਿਲਾਵਾਂ ਨੂੰ ਇੱਕੋ ਵਾਰ ਐਡਵਾਂਸ ਰਕਮ ਦੇ ਨਾਲ ਅਪ੍ਰੈਲ ਤੋਂ ਬਣਦਾ ਬਕਾਇਆ ਵੀ ਜਾਰੀ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੀਤਾ ਸੀ। ਇਸ ਤੋਂ ਬਾਅਦ ਵਿੱਤੀ ਵਰ੍ਹੇ 2026-27 ਦੇ ਬਜਟ ਵਿੱਚ ਯੋਜਨਾ ਲਈ 9,300 ਕਰੋੜ ਰੁਪਏ ਦੀ...
ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, 11 ਆਧੁਨਿਕ ਪਿਸਤੌਲਾਂ ਸਮੇਤ 8 ਗ੍ਰਿਫ਼ਤਾਰ

ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, 11 ਆਧੁਨਿਕ ਪਿਸਤੌਲਾਂ ਸਮੇਤ 8 ਗ੍ਰਿਫ਼ਤਾਰ

Breaking News, Punjab News
ਚੰਡੀਗੜ੍ਹ/ਅੰਮ੍ਰਿਤਸਰ, 18 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਪਰਾਧ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਲਾਬਜੀਤ ਸਿੰਘ ਉਰਫ਼ ਪ੍ਰਿੰਸ, ਹਰਪ੍ਰੀਤ ਸਿੰਘ ਉਰਫ਼ ਪ੍ਰੀਤ, ਗੁਰਪ੍ਰੀਤ ਸਿੰਘ ਉਰਫ਼ ਗੋਪੀ, ਕੁਲਜੀਤ ਸਿੰਘ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ, ਅਮਨ ਰਾਣਾ ਉਰਫ਼ ਚੀਨੀ, ਸ਼ਰਨਜੀਤ ਸਿੰਘ ਉਰਫ਼ ਸੰਨੀ ਅਤੇ ਅਜੈ ਸਿੰਘ ਸ਼ਾਮਲ ਹਨ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ ਚੀਨ ਨਿਰਮਿਤ .30 ਬੋਰ ਪਿਸਤੌਲ, ਚਾਰ .30 ਬੋਰ PX5 ਸਟੌਰਮ, ਇੱਕ .30 ਬੋਰ ਜ਼ਿਗਾਨਾ, ਇੱਕ 9 ਐਮਐਮ ਗਲੌਕ ਅਤੇ ਇੱਕ ਹੋਰ 9 ਐਮਐਮ ਵਿਦੇਸ਼ੀ ...

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਮੁਫ਼ਤ ਰਿਹਾਇਸ਼ੀ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ

Breaking News, Punjab News
ਚੰਡੀਗੜ੍ਹ, 18 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਮੰਤਵ ਨਾਲ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਧੀਨ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਸਿਖਲਾਈ ਕੌਮੀ ਪੱਧਰ ਦੀ ਸੰਸਥਾ ਅਪੋਲੋ ਮੇਡ ਸਕਿੱਲਜ਼ ਰਾਹੀਂ ਕਰਵਾਈ ਜਾਵੇਗੀ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਉਪਰਾਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਹਿੱਸਾ ਹੈ, ਜਿਸ ਤਹਿਤ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੁਜ਼ਗਾਰ ਅਤੇ ਸਮਾਵੇਸ਼ੀ ਵਿਕਾਸ ਰਾਹੀਂ ਸਸ਼ਕਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ “ਕੇਅਰ-ਗਿਵਰ – ਮਦਰ ਐਂਡ ਨਿਊ ਬੌਰਨ” (ਮਾਂ ਅਤੇ ਨਵਜੰਮੇ ਬੱਚੇ ਦੀ ਦੇਖਭਾਲ) ਅਤੇ “ਐਲਡਰਲੀ ਕੇਅਰ ਟੇਕਰ” (ਬਜ਼ੁਰ...
ਨਸ਼ਾ ਤਸਕਰੀ ਮਾਮਲੇ ’ਚ ਏਅਰਫੋਰਸ ਜਵਾਨ ਗ੍ਰਿਫ਼ਤਾਰ, ਬੈਗ ’ਚੋਂ ਲੱਖਾਂ ਰੁਪਏ ਦੀ ਅਫ਼ੀਮ ਬਰਾਮਦ

ਨਸ਼ਾ ਤਸਕਰੀ ਮਾਮਲੇ ’ਚ ਏਅਰਫੋਰਸ ਜਵਾਨ ਗ੍ਰਿਫ਼ਤਾਰ, ਬੈਗ ’ਚੋਂ ਲੱਖਾਂ ਰੁਪਏ ਦੀ ਅਫ਼ੀਮ ਬਰਾਮਦ

Breaking News, Punjab News
ਬਰਨਾਲਾ, 18 ਜੂਨ 2026: ਭਦੌੜ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਭਾਰਤੀ ਹਵਾਈ ਫ਼ੌਜ ਦੇ ਇੱਕ ਜਵਾਨ ਨੂੰ 3 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਅਫ਼ੀਮ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 5.40 ਲੱਖ ਰੁਪਏ ਅੰਕੀ ਗਈ ਹੈ। ਐੱਸਐੱਸਪੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਚਓ ਇੰਸਪੈਕਟਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਜੰਗੀਆਣਾ ਬੱਸ ਅੱਡੇ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਨੌਜਵਾਨ ਪਿੱਠ ’ਤੇ ਬੈਗ ਲਗਾਈ ਖੜ੍ਹਾ ਨਜ਼ਰ ਆਇਆ। ਜਦੋਂ ਪੁਲਿਸ ਨੇ ਉਸ ਨਾਲ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਘਬਰਾ ਗਿਆ ਅਤੇ ਮੌਕੇ ਤੋਂ ਭੱਜਣ ਲੱਗ ਪਿਆ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਬੈਗ ਵਿਚੋਂ 3 ਕਿਲੋ ਅਫ਼ੀਮ ਬਰਾਮਦ ਹੋਈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਸਿਮਰਤਪਾਲ ਸਿੰਘ, ਵਾਸੀ ਪਿੰਡ ਬੁਤਾਲਾ (ਅੰਮ੍ਰਿਤਸਰ), ਵਜੋਂ ਹੋਈ ਹੈ। ਪੁ...
ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ‘ਚ ਭਲਕੇ ਸਰਕਾਰੀ ਛੁੱਟੀ

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ‘ਚ ਭਲਕੇ ਸਰਕਾਰੀ ਛੁੱਟੀ

CHANDIGARH NEWS, Punjab News
ਚੰਡੀਗੜ੍ਹ, 17 ਜੂਨ 2026: ਚੰਡੀਗੜ੍ਹ ਪ੍ਰਸ਼ਾਸਨ ਨੇ ਪੰਚਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਤਿਕਾਰ ਵਜੋਂ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਾਲ 2026 ਦੇ ਛੁੱਟੀਆਂ ਵਾਲੇ ਕੈਲੰਡਰ ਵਿੱਚ ਇਹ ਦਿਨ ਪਹਿਲਾਂ ਰਾਖਵੀਂ ਛੁੱਟੀ ਵਜੋਂ ਦਰਜ ਸੀ, ਪਰ ਹੁਣ ਇਸ ਨੂੰ ਪੂਰੀ ਜਨਤਕ ਛੁੱਟੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ, ਸਰਕਾਰੀ ਵਿਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਉਦਯੋਗਿਕ ਇਕਾਈਆਂ ਵਿੱਚ ਵੀ ਛੁੱਟੀ ਰਹੇਗੀ। ਗ੍ਰਹਿ ਸਕੱਤਰ ਦੀਪਰਾਵਾ ਲਾਕਰਾ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ ਅਤੇ ਇਸ ਦਿਨ ਚੰਡੀਗੜ੍ਹ ਵਿੱਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ।...
CM ਮਾਨ ਦੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ: 437 ਸਰਕਾਰੀ ਸੇਵਾਵਾਂ ਘਰ-ਘਰ ਤੱਕ, ਵਿਚੋਲਿਆਂ ਦੀ ਭੂਮਿਕਾ ਖ਼ਤਮ

CM ਮਾਨ ਦੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ: 437 ਸਰਕਾਰੀ ਸੇਵਾਵਾਂ ਘਰ-ਘਰ ਤੱਕ, ਵਿਚੋਲਿਆਂ ਦੀ ਭੂਮਿਕਾ ਖ਼ਤਮ

Breaking News, Punjab News
ਚੰਡੀਗੜ੍ਹ, 17 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਮੁਹਿੰਮ ਸੂਬੇ ਵਿੱਚ ਸਰਕਾਰੀ ਸੇਵਾਵਾਂ ਦੀ ਡਿਲੀਵਰੀ ਪ੍ਰਣਾਲੀ ਨੂੰ ਨਵਾਂ ਰੂਪ ਦੇ ਰਹੀ ਹੈ। 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਸਿਸਟਮ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਨਾਗਰਿਕਾਂ ਨੂੰ ਘਰ ਬੈਠੇ 437 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਪਹਿਲਕਦਮੀ ਨਾਲ ਸਰਕਾਰੀ ਕੰਮਾਂ ਵਿੱਚ ਦੇਰੀ ਅਤੇ ਵਿਚੋਲਿਆਂ ਦੀ ਦਖ਼ਲਅੰਦਾਜ਼ੀ ਵਿੱਚ ਵੱਡੀ ਕਮੀ ਆਈ ਹੈ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਸਿਰਫ਼ 0.33 ਫ਼ੀਸਦੀ ਰਹਿ ਗਈ ਹੈ, ਜੋ ਕਿ ਪ੍ਰਸ਼ਾਸਨਿਕ ਸੁਧਾਰਾਂ ਦੀ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ। ਨਾਗਰਿਕ ਹੁਣ 1076 ਹੈਲਪਲਾਈਨ, ਵ੍ਹਟਸਐਪ, ਆਨਲਾਈਨ ਪੋਰਟਲ ਜਾਂ ਸੇਵਾ ਕੇਂਦਰਾਂ ਰਾਹੀਂ ਅਪੁਆਇੰਟਮੈਂਟ ਬੁੱਕ ਕਰਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪੁਆਇੰਟਮੈਂਟ ਤੋਂ ਬਾਅਦ ਤਰਬੀਅਤਯਾਫ਼ਤਾ ਡੋਰਸਟੈਪ ਡਿਲੀਵਰੀ ਆਪਰੇਟਰ ਘਰ ਪਹੁੰਚ ਕੇ ਦਸਤਾਵੇਜ਼ ਇਕੱਠੇ ਕਰਦੇ ਹਨ ਅਤੇ ਅਰਜ਼ੀ ਦੀ ਪੂਰੀ ...
ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਹੈਰੋਇਨ ਤੇ 1.33 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ; 8 ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਹੈਰੋਇਨ ਤੇ 1.33 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ; 8 ਤਸਕਰ ਗ੍ਰਿਫ਼ਤਾਰ

Breaking News, Punjab News
ਫਿਰੋਜ਼ਪੁਰ, 17 ਜੂਨ 2026: ਪੰਜਾਬ ਸਰਕਾਰ ਦੀ “ਯੁੱਧ ਨਸ਼ਾ ਵਿਰੁੱਧ” ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਚੋਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵੱਖ-ਵੱਖ 5 ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਨ੍ਹਾਂ ਕਾਰਵਾਈਆਂ ਦੌਰਾਨ 6 ਕਿਲੋ 275 ਗ੍ਰਾਮ ਹੈਰੋਇਨ, 1 ਲੱਖ 33 ਹਜ਼ਾਰ 640 ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 4 ਨਾਜਾਇਜ਼ ਹਥਿਆਰ, ਜਿਨ੍ਹਾਂ ਵਿੱਚ ਇੱਕ ਗਲੌਕ ਪਿਸਤੌਲ ਵੀ ਸ਼ਾਮਲ ਹੈ, ਮੈਗਜ਼ੀਨਾਂ ਅਤੇ 41 ਜ਼ਿੰਦਾ ਕਾਰਤੂਸਾਂ ਸਮੇਤ ਕਬਜ਼ੇ ਵਿੱਚ ਲਏ ਗਏ ਹਨ। ਪੁਲਿਸ ਨੇ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 16 ਮੋਬਾਈਲ ਫੋਨ, 3 ਮੋਟਰਸਾਈਕਲ ਅਤੇ 2 ਕਾਰਾਂ ਵੀ ਜ਼ਬਤ ਕੀਤੀਆਂ ਹਨ। ਇਸ ਦੇ ਨਾਲ 3 ਲੱਖ 16 ਹਜ਼ਾਰ 600 ਰੁਪਏ ਦੀ ਨਕਦੀ ਬਰਾਮਦ ਹੋਈ, ਜਿਸ ਵਿੱਚੋਂ 2.80 ਲੱਖ ਰੁਪਏ ਡਰੱਗ ਮਨੀ ਵਜੋਂ ਮਿਲੇ ਹਨ। ਪਾਕਿਸਤਾਨੀ ਨ...
75 ਕਰੋੜ ਦੇ ਕ੍ਰੈਸਟ ਘੁਟਾਲੇ ‘ਚ ਵੱਡੀ ਕਾਰਵਾਈ, ਸਾਬਕਾ CEO ਨਵਨੀਤ ਸ਼੍ਰੀਵਾਸਤਵ ਗ੍ਰਿਫ਼ਤਾਰ

75 ਕਰੋੜ ਦੇ ਕ੍ਰੈਸਟ ਘੁਟਾਲੇ ‘ਚ ਵੱਡੀ ਕਾਰਵਾਈ, ਸਾਬਕਾ CEO ਨਵਨੀਤ ਸ਼੍ਰੀਵਾਸਤਵ ਗ੍ਰਿਫ਼ਤਾਰ

Breaking News, Punjab News
ਚੰਡੀਗੜ੍ਹ, 17 ਜੂਨ 2026: 75 ਕਰੋੜ ਰੁਪਏ ਦੇ ਕਥਿਤ ਕ੍ਰੈਸਟ ਘੋਟਾਲੇ ਵਿੱਚ ਸੀਬੀਆਈ ਨੇ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਰਿਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੋਸਾਇਟੀ (ਕ੍ਰੈਸਟ) ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (CEO) ਨਵਨੀਤ ਸ਼੍ਰੀਵਾਸਤਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ 'ਤੇ ਫਰਜ਼ੀ ਕੰਪਨੀਆਂ ਰਾਹੀਂ ਕ੍ਰੈਸਟ ਦੇ ਫੰਡਾਂ ਵਿੱਚੋਂ ਕਰੋੜਾਂ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹਨ। ਲੰਬੇ ਸਮੇਂ ਤੋਂ ਜਾਂਚ ਦੇ ਘੇਰੇ ਵਿੱਚ ਰਹੇ ਸ਼੍ਰੀਵਾਸਤਵ ਨੂੰ ਸੀਬੀਆਈ ਨੇ ਪੁੱਛਗਿੱਛ ਅਤੇ ਸਬੂਤਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਏਜੰਸੀ ਨੇ ਉਨ੍ਹਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ।ਨਵਨੀਤ ਸ਼੍ਰੀਵਾਸਤਵ 2014 ਬੈਚ ਦੇ ਇੰਡੀਅਨ ਫਾਰੈਸਟ ਸਰਵਿਸ (IFS) ਅਧਿਕਾਰੀ ਹਨ। ਸੀਬੀਆਈ ਦੀ ਜਾਂਚ ਮੁਤਾਬਕ ਕ੍ਰੈਸਟ ਦੇ ਆਈਡੀਐਫਸੀ ਫਰਸਟ ਬੈਂਕ, ਚੰਡੀਗੜ੍ਹ ਵਿੱਚ ਤਿੰਨ ਖਾਤੇ ਸਨ, ਜਿਨ੍ਹਾਂ ਵਿੱਚ ਮੌਜੂਦ ਕਰੋੜਾਂ ਰੁਪਏ ਦੀ ਰਕਮ ਨੂੰ ਕਥਿਤ ਤੌਰ 'ਤੇ ਨਿੱਜੀ ਲਾਭ ਲਈ ਵਰਤਿਆ ਗਿਆ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਨਵਨੀਤ...
ਵਕੀਲ ਹੱਤਿਆ ਮਾਮਲਾ: ਦੋ ਗੈਂਗਸਟਰਾਂ ਕੋਲੋਂ ਦੋ ਵਿਦੇਸ਼ੀ ਪਿਸਤੌਲ ਤੇ 8 ਕਾਰਤੂਸ ਜ਼ਬਤ

ਵਕੀਲ ਹੱਤਿਆ ਮਾਮਲਾ: ਦੋ ਗੈਂਗਸਟਰਾਂ ਕੋਲੋਂ ਦੋ ਵਿਦੇਸ਼ੀ ਪਿਸਤੌਲ ਤੇ 8 ਕਾਰਤੂਸ ਜ਼ਬਤ

Punjab News
ਅੰਮ੍ਰਿਤਸਰ, 17 ਜੂਨ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਵਕੀਲ ਲਖਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਗਿਰੋਹ ਦੇ ਦੋ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਵਿਦੇਸ਼ੀ ਪਿਸਤੌਲ, ਦੋ ਮੈਗਜ਼ੀਨ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਨਵਾਂ ਕੇਸ ਦਰਜ ਕਰਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗਿਰੋਹ ਦੇ ਬਾਕੀ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਇਸ ਗਿਰੋਹ ਦੇ ਸੱਤ ਮੈਂਬਰਾਂ ਨੂੰ ਵੱਖ-ਵੱਖ ਕਾਰਵਾਈਆਂ ਦੌਰਾਨ ਕਾਬੂ ਕਰ ਚੁੱਕੀ ਹੈ। ਐਸਐਸਪੀ ਦਫ਼ਤਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਡੀਆਈਜੀ ਹਰਮਨਬੀਰ ਸਿੰਘ ਗਿੱਲ, ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਅਤੇ ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਤਿੰਮੋਵਾਲ ਦੇ ਰਹਿਣ ਵਾਲੇ ਰਾਵਲਜੀਤ ਸਿੰਘ ਉਰਫ਼ ਸੋਨੂੰ ਅਤੇ ਨਿਸ਼ਾਨ ਸਿੰਘ ਉਰਫ਼ ਨਿੰਦਰ ਵਜੋਂ ਹੋਈ ਹੈ। ...