ਭੁੱਲਰ ਮਾਮਲੇ ਵਿੱਚ ਈਡੀ ਦੀ ਜਾਂਚ ਤੇਜ਼, ਵਿਚੋਲੇ ਕ੍ਰਿਸ਼ਨਾਨੂ ਸ਼ਾਰਦਾ ਤੋਂ ਪੁੱਛਗਿੱਛ ਦੀ ਤਿਆਰੀ
ਚੰਡੀਗੜ੍ਹ, 18 ਸਤੰਬਰ 2026: ਪੰਜਾਬ ਪੁਲਿਸ ਦੇ ਮੁਅੱਤਲ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਕਥਿਤ ਰਿਸ਼ਵਤਖੋਰੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਾਂਚ ਹੁਣ ਕ੍ਰਿਸ਼ਨਾਨੂ ਸ਼ਾਰਦਾ ਤੱਕ ਪਹੁੰਚ ਗਈ ਹੈ। ਸ਼ਾਰਦਾ ਨੂੰ ਇਸ ਮਾਮਲੇ ਵਿੱਚ ਵਿਚੋਲੇ ਵਜੋਂ ਦਰਸਾਇਆ ਗਿਆ ਹੈ।
ਜਾਣਕਾਰੀ ਮੁਤਾਬਕ, ਕਰੀਬ ਪੰਜ ਮਹੀਨੇ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਤੋਂ ਬਾਅਦ ਈਡੀ ਹੁਣ ਕ੍ਰਿਸ਼ਨਾਨੂ ਸ਼ਾਰਦਾ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਸਬੰਧੀ ਕੇਂਦਰੀ ਜਾਂਚ ਏਜੰਸੀ ਨੇ ਚੰਡੀਗੜ੍ਹ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਕ੍ਰਿਸ਼ਨਾਨੂ ਦੇ ਪ੍ਰੋਡਕਸ਼ਨ ਵਾਰੰਟ ਲਈ ਅਰਜ਼ੀ ਦਾਇਰ ਕੀਤੀ ਹੈ।
ਬੁੜੈਲ ਜੇਲ੍ਹ ਵਿੱਚ ਨਿਆਂਇਕ ਹਿਰਾਸਤ
ਕ੍ਰਿਸ਼ਨਾਨੂ ਸ਼ਾਰਦਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਹੈ। ਈਡੀ ਦੀ ਪ੍ਰੋਡਕਸ਼ਨ ਵਾਰੰਟ ਅਰਜ਼ੀ ’ਤੇ ਅਦਾਲਤ ਵੱਲੋਂ ਜੇਲ੍ਹ ਸੁਪਰਡੈਂਟ ਰਾਹੀਂ ਉਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਮਾ...









