ਕੇਂਦਰ ਸਰਕਾਰ ਵੱਲੋਂ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ
ਨਵੀਂ ਦਿੱਲੀ, 16 ਸਤੰਬਰ 2026: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ‘ਸ਼ਹਿਜ਼ਾਦ ਭੱਟੀ ਨੈੱਟਵਰਕ’ (SBN) ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ‘ਅੱਤਵਾਦੀ ਸੰਗਠਨ’ ਐਲਾਨ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਵਿੱਚ ਸੰਗਠਨ ’ਤੇ ਕਈ ਗੰਭੀਰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਏ ਗਏ ਹਨ।
ਕੇਂਦਰ ਸਰਕਾਰ ਮੁਤਾਬਕ, SBN ਸਰਹੱਦ ਪਾਰੋਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਸਰਕਾਰ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਨੈੱਟਵਰਕ ਵੱਲੋਂ ਨੌਜਵਾਨਾਂ ਅਤੇ ਸਥਾਨਕ ਅਪਰਾਧੀਆਂ ਨੂੰ ਕਥਿਤ ਤੌਰ ’ਤੇ ਆਪਣੇ ਨਾਲ ਜੋੜ ਕੇ ਉਨ੍ਹਾਂ ਨੂੰ ਕੱਟੜਪੰਥ ਵੱਲ ਧੱਕਿਆ ਜਾ ਰਿਹਾ ਹੈ।
ਲੋਕਤੰਤਰੀ ਢਾਂਚੇ ਅਤੇ ਅੰਦਰੂਨੀ ਸੁਰੱਖਿਆ ਲਈ ਖਤਰੇ ਦਾ ਦੋਸ਼
ਸਰਕਾਰ ਵੱਲੋਂ ਗਜ਼ਟ ਵਿੱਚ ਜਾਰੀ ਨੋਟੀਫਿਕੇਸ਼ਨ ਅਨੁਸਾਰ, SBN ਦਾ ਕਥਿਤ ਉਦੇਸ਼ ਭੋਲੇ-ਭਾਲੇ ਨੌਜਵਾਨਾਂ ਅਤੇ ਸਥਾਨਕ ਅਪਰਾਧਿਕ ਤੱਤਾਂ ਨੂੰ ਆਪਣੇ ਨੈੱਟਵਰਕ ਵਿੱਚ ਸ਼ਾਮਲ ਕਰਨਾ ਅਤੇ ਸਰਹੱਦ ਪਾਰੋਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ...








