Wednesday, July 29Punjabi People

Tag: Punjab Updates

ਪੰਜਾਬ ਵਿੱਚ 27 ਤੋਂ 29 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਸੰਤਰੀ ਅਲਰਟ ਜਾਰੀ

ਪੰਜਾਬ ਵਿੱਚ 27 ਤੋਂ 29 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਸੰਤਰੀ ਅਲਰਟ ਜਾਰੀ

Breaking News, Punjab News
ਚੰਡੀਗੜ੍ਹ, 24 ਜੁਲਾਈ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 27 ਤੋਂ 29 ਜੁਲਾਈ ਦਰਮਿਆਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਅਤੇ ਚੰਡੀਗੜ੍ਹ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਮੌਸਮੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਸੰਤਰੀ (Orange Alert) ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੋਹਲੇਧਾਰ ਬਾਰਿਸ਼ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ, ਸ਼ਹਿਰੀ ਖੇਤਰਾਂ ਵਿੱਚ ਜਲਭਰਾਅ, ਆਵਾਜਾਈ ਪ੍ਰਭਾਵਿਤ ਹੋਣ ਅਤੇ ਬਿਜਲੀ ਸਪਲਾਈ ਵਿੱਚ ਰੁਕਾਵਟਾਂ ਆਉਣ ਦੀ ਵੀ ਸੰਭਾਵਨਾ ਹੈ। ਕਿਸਾਨਾਂ ਅਤੇ ਆਮ ਲੋਕਾਂ ਨੂੰ ਮੌਸਮ ਦੀਆਂ ਤਾਜ਼ਾ ਜਾਣਕਾਰੀਆਂ 'ਤੇ ਨਜ਼ਰ ਰੱਖਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਹ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ ਸੂਓ ਮੋਟੋ ਕਾਰਵਾਈ ਸ਼ੁਰੂ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ ਸੂਓ ਮੋਟੋ ਕਾਰਵਾਈ ਸ਼ੁਰੂ

Punjab News
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਲੋਕਾਂ ਨਾਲ ਸਬੰਧਤ ਤਿੰਨ ਵੱਖ-ਵੱਖ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ (ਸੂਓ ਮੋਟੋ) ਕਾਰਵਾਈ ਸ਼ੁਰੂ ਕੀਤੀ ਹੈ। ਕਮਿਸ਼ਨ ਨੇ ਇਨ੍ਹਾਂ ਮਾਮਲਿਆਂ ਸਬੰਧੀ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟਾਂ ਤਲਬ ਕੀਤੀਆਂ ਹਨ। ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ ਦੇ ਆਧਾਰ ’ਤੇ ਕਮਿਸ਼ਨ ਨੇ ਤਿੰਨ ਮਾਮਲਿਆਂ ਦਾ ਨੋਟਿਸ ਲਿਆ ਹੈ, ਤਾਂ ਜੋ ਮਾਮਲਿਆਂ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾ ਸਕੇ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਨੂੰ ਸੂਓ ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਦੇ ਮਾਮਲੇ ਸਬੰਧੀ ਤੱਥਾਂ ਦੀ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਅਤੇ ਕੀਤੀ ਗਈ ਕਾਰਵਾਈ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ। ...
ਸਮਾਜਿਕ ਸੁਰੱਖਿਆ ਸਕੀਮਾਂ ਲਈ ਮਾਨ ਸਰਕਾਰ ਵੱਲੋਂ ₹2,150.73 ਕਰੋੜ ਜਾਰੀ; ਲੋੜਵੰਦ ਵਰਗਾਂ ਦੀ ਭਲਾਈ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਲਈ ਮਾਨ ਸਰਕਾਰ ਵੱਲੋਂ ₹2,150.73 ਕਰੋੜ ਜਾਰੀ; ਲੋੜਵੰਦ ਵਰਗਾਂ ਦੀ ਭਲਾਈ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਵੱਡੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੂਨ 2026 ਤੱਕ ਵੱਖ-ਵੱਖ ਭਲਾਈ ਸਕੀਮਾਂ ਅਧੀਨ 2,150.73 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਲਾਭਪਾਤਰੀ ਨੂੰ ਉਸ ਦਾ ਹੱਕ ਸਮੇਂ ਸਿਰ ਮਿਲੇ ਅਤੇ ਕੋਈ ਵੀ ਲੋੜਵੰਦ ਵਿਅਕਤੀ ਆਰਥਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਰਾਹੀਂ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਕਮਜ਼ੋਰ ਵਰਗਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇ...
ਹਰਿਆਣਾ ਸਰਕਾਰ ਬੱਚਿਆਂ ਨੂੰ ਕਰਵਾਏਗੀ ਕੌਮਾਂਤਰੀ ਦੌਰੇ, ਵਿਦੇਸ਼ੀ ਅਨੁਭਵਾਂ ਨਾਲ ਜੋੜਨ ਦੀ ਪਹਿਲ: CM ਨਾਇਬ ਸਿੰਘ ਸੈਣੀ

ਹਰਿਆਣਾ ਸਰਕਾਰ ਬੱਚਿਆਂ ਨੂੰ ਕਰਵਾਏਗੀ ਕੌਮਾਂਤਰੀ ਦੌਰੇ, ਵਿਦੇਸ਼ੀ ਅਨੁਭਵਾਂ ਨਾਲ ਜੋੜਨ ਦੀ ਪਹਿਲ: CM ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 23 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ-2047’ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਹਰਿਆਣਾ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਨਵੇਂ ਸੁਧਾਰ ਅਤੇ ਪਹਿਲਕਦਮੀਆਂ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਅਜਿਹੀ ਨਵੀਂ ਪੀੜ੍ਹੀ ਤਿਆਰ ਕਰਨਾ ਹੈ ਜੋ ਪ੍ਰਤਿਭਾਵਾਨ, ਸੰਸਕਾਰਵਾਨ, ਗਿਆਨਵਾਨ ਅਤੇ ਆਧੁਨਿਕ ਤਕਨੀਕੀ ਹੁਨਰਾਂ ਨਾਲ ਲੈਸ ਹੋਵੇ। ਇਸੇ ਦਿਸ਼ਾ ਵਿੱਚ ਹਰਿਆਣਾ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਹੋਣਹਾਰ ਵਿਦਿਆਰਥੀਆਂ ਨੂੰ ਕੌਮਾਂਤਰੀ ਦੌਰਿਆਂ ’ਤੇ ਲਿਜਾਇਆ ਜਾਵੇਗਾ। ਇਸ ਪਹਿਲ ਦਾ ਮਕਸਦ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ, ਨਵੀਆਂ ਤਕਨੀਕਾਂ ਅਤੇ ਵੱਖ-ਵੱਖ ਦੇਸ਼ਾਂ ਦੀਆਂ ਉੱਨਤ ਪ੍ਰਥਾਵਾਂ ਨਾਲ ਜਾਣੂ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਦੀ ਸੋਚ ਦਾ ਦਾਇਰਾ ਵਧੇ ਅਤੇ ਬੌਧਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ, ਰੋਹਤਕ ਦੇ ਰਾਧਾਕ੍ਰਿਸ਼ਨਨ ਆਡੀਟੋਰੀਅਮ ਵਿੱਚ ਆਯੋਜਿਤ ਹੋਣਹਾਰ ਵਿਦਿਆਰਥੀ ਸਨਮਾਨ ਸਮਾਰ...
ਸਿਰਸਾ ਕਿੰਨੂ ਨੂੰ ਜੀਆਈ ਟੈਗ ਮਿਲਣ ਨਾਲ ਕਿਸਾਨਾਂ ਦੀ ਆਮਦਨ ਵਧਣ ਦੀ ਉਮੀਦ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਰਸਾ ਕਿੰਨੂ ਨੂੰ ਜੀਆਈ ਟੈਗ ਮਿਲਣ ਨਾਲ ਕਿਸਾਨਾਂ ਦੀ ਆਮਦਨ ਵਧਣ ਦੀ ਉਮੀਦ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana news
ਸਿਰਸਾ, 23 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਸਿਰਸਾ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਿਰਸਾ ਦੇ ਮਸ਼ਹੂਰ ਕਿੰਨੂ ਨੂੰ ਭੂਗੋਲਿਕ ਸੰਕੇਤਕ (GI Tag) ਮਿਲਣ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਹਰਿਆਣਾ ਦੇ ਖੇਤੀਬਾੜੀ ਖੇਤਰ ਲਈ ਇੱਕ ਮਹੱਤਵਪੂਰਨ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਸਿਰਸਾ ਕਿੰਨੂ ਨੂੰ ਜੀਆਈ ਟੈਗ ਮਿਲਣ ਨਾਲ ਇਸ ਨੂੰ ਨਾ ਸਿਰਫ਼ ਦੇਸ਼ ਦੇ ਬਾਜ਼ਾਰਾਂ ਵਿੱਚ, ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਵਿਲੱਖਣ ਪਛਾਣ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੀਆਈ ਟੈਗ ਕਿਸੇ ਖਾਸ ਖੇਤਰ ਦੀ ਵਿਸ਼ੇਸ਼ ਉਪਜ ਦੀ ਗੁਣਵੱਤਾ ਅਤੇ ਪਛਾਣ ਨੂੰ ਦਰਸਾਉਂਦਾ ਹੈ। ਇਸ ਮਾਨਤਾ ਨਾਲ ਸਿਰਸਾ ਦੇ ਕਿੰਨੂ ਦੀ ਬ੍ਰਾਂਡ ਵੈਲਿਊ ਵਧੇਗੀ ਅਤੇ ...
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ: ਕੇਜਰੀਵਾਲ

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ: ਕੇਜਰੀਵਾਲ

National News
ਨਵੀਂ ਦਿੱਲੀ, 23 ਜੁਲਾਈ 2026: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਦਮ ਵਿਦਿਆਰਥੀਆਂ ਦੀਆਂ ਅਸਲ ਮੰਗਾਂ ਦਾ ਹੱਲ ਨਹੀਂ ਹੈ ਅਤੇ ਇਸ ਰਾਹੀਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਜਵਾਬਦੇਹੀ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਫਾਸਟ ਟ੍ਰੈਕ ਕੋਰਟ ਦੀ ਮੰਗ ਨਹੀਂ ਕੀਤੀ ਸੀ, ਸਗੋਂ ਉਹ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿਰਫ਼ ਨਵੀਆਂ ਅਦਾਲਤਾਂ ਬਣਾਉਣ ਨਾਲ ਸਮੱਸਿਆ ਦਾ ਸਥਾਈ ਹੱਲ ਨਹੀਂ ਹੋਵੇਗਾ, ਜਦੋਂ ਤੱਕ ਪੇਪਰ ਲੀਕ ਰੋਕਣ ਲਈ ਪ੍ਰਣਾਲੀ ਵਿੱਚ ਠੋਸ ਸੁਧਾਰ ਨਹੀਂ ਕੀਤੇ ਜਾਂਦੇ। ਆਪ ਆਗੂ ਨੇ ਕਿਹਾ ਕਿ ਦੇਸ਼ ਵਿੱਚ ਪਹਿਲਾਂ ਹੀ ਕਈ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟਾਂ ਮੌਜੂਦ ਹਨ, ਪਰ ਕਈ ਥਾਵਾਂ ’ਤੇ ਮਾਮਲਿਆਂ ਦੀ ...
ਮਹਿੰਦਰ ਭਗਤ ਨੇ ਲੁਧਿਆਣਾ ਬਾਗਬਾਨੀ ਵਿਕਾਸ ਕੇਂਦਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਮਹਿੰਦਰ ਭਗਤ ਨੇ ਲੁਧਿਆਣਾ ਬਾਗਬਾਨੀ ਵਿਕਾਸ ਕੇਂਦਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Punjab News
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਲੁਧਿਆਣਾ ਵਿਖੇ ਨਿਰਮਾਣ ਅਧੀਨ ਬਾਗਬਾਨੀ ਵਿਕਾਸ ਕੇਂਦਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ, ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ, ਗੁਣਵੱਤਾ ਵਾਲੀ ਖੇਤੀ ਸਮੱਗਰੀ ਅਤੇ ਮਾਹਿਰਾਂ ਦੀ ਤਕਨੀਕੀ ਸਲਾਹ ਉਪਲਬਧ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ...
ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 23 ਜੁਲਾਈ 2026: ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਵੱਖ-ਵੱਖ ਸੇਵਾ ਸਬੰਧੀ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ ਮੁਲਾਜ਼ਮ ਜਥੇਬੰਦੀਆਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੇਸ਼ ਕੀਤੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਪ੍ਰਸ਼ਾਸਕੀ ਪੱਧਰ ’ਤੇ ਲੋੜੀਂਦੇ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਕਵਰ...
‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਲੋਕਾਂ ਲਈ ਵਰਦਾਨ, 5.12 ਲੱਖ ਲੋਕਾਂ ਨੂੰ ਮਿਲਿਆ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਇਲਾਜ: ਡਾ. ਬਲਬੀਰ ਸਿੰਘ

‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਲੋਕਾਂ ਲਈ ਵਰਦਾਨ, 5.12 ਲੱਖ ਲੋਕਾਂ ਨੂੰ ਮਿਲਿਆ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਇਲਾਜ: ਡਾ. ਬਲਬੀਰ ਸਿੰਘ

Breaking News
ਪਟਿਆਲਾ, 23 ਜੁਲਾਈ 2026: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਲੋਕਾਂ ਲਈ ਇੱਕ ਵੱਡੀ ਸਿਹਤ ਸਹੂਲਤ ਵਜੋਂ ਉਭਰੀ ਹੈ। ਇਸ ਯੋਜਨਾ ਨੇ ਆਪਣੀ ਸ਼ੁਰੂਆਤ ਤੋਂ ਸਿਰਫ਼ ਸਾਢੇ ਛੇ ਮਹੀਨਿਆਂ ਦੇ ਛੋਟੇ ਸਮੇਂ ਵਿੱਚ ਹੀ 5.12 ਲੱਖ ਤੋਂ ਵੱਧ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਅਤੇ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਹੈ। ਪਟਿਆਲਾ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੇ ਆਮ ਲੋਕਾਂ ਨੂੰ ਮਹਿੰਗੇ ਇਲਾਜ ਦੇ ਖਰਚਿਆਂ ਤੋਂ ਰਾਹਤ ਦਿੰਦਿਆਂ ਗੰਭੀਰ ਬਿਮਾਰੀਆਂ ਦੇ ਇਲਾਜ ਤੱਕ ਆਸਾਨ ਪਹੁੰਚ ਪ੍ਰਦਾਨ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰੇਕ ਯੋਗ ਪਰਿਵਾਰ ਨੂੰ ਬਿਨਾਂ ਕਿ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 184ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 776 ਥਾਵਾਂ ’ਤੇ ਛਾਪੇਮਾਰੀ; 472 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 184ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 776 ਥਾਵਾਂ ’ਤੇ ਛਾਪੇਮਾਰੀ; 472 ਵਿਅਕਤੀ ਕਾਬੂ

Punjab News
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੱਜ ਮੁਹਿੰਮ ਦੇ 184ਵੇਂ ਦਿਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ 776 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਹ ਵਿਸ਼ੇਸ਼ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਵਜੋਂ ਸ਼ੁਰੂ ਕੀਤੀ ਗਈ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਦੇ ਅਨੁਸਾਰ ਅੱਜ ਦੀ ਕਾਰਵਾਈ ਦੌਰਾਨ 472 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ...