Saturday, August 1Punjabi People

Tag: Punjab Updates

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਦੀ 499 ਥਾਵਾਂ ‘ਤੇ ਛਾਪੇਮਾਰੀ, 221 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਦੀ 499 ਥਾਵਾਂ ‘ਤੇ ਛਾਪੇਮਾਰੀ, 221 ਗ੍ਰਿਫ਼ਤਾਰ

Punjab News
ਚੰਡੀਗੜ੍ਹ, 2 ਜੂਨ 2026: ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ 133ਵੇਂ ਦਿਨ ਸੂਬਾ ਭਰ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ 499 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਦੋ ਹਥਿਆਰ ਵੀ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰਵਾਦ, ਸੰਗਠਿਤ ਅਪਰਾਧ ਅਤੇ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਆਪਸੀ ਤਾਲਮੇਲ ਨਾਲ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਆਪਰੇਸ਼ਨ ਚਲਾ ਰਹੀਆਂ ਹਨ। ਮੁਹਿੰਮ ਦੌਰਾਨ ਕੁੱਲ ਗ੍ਰਿਫ਼ਤਾਰੀਆਂ ਦਾ ਅੰਕੜਾ 33 ਹਜ਼ਾਰ ਤੋਂ ਪਾਰ ...
ਸਟੋਰੇਜ ਸਮਰੱਥਾ ਵਧਾਉਣ ਲਈ ਪੰਜਾਬ ਸਰਕਾਰ ਸਰਗਰਮ, ਕੇਂਦਰ ਕੋਲ ਮੁੜ ਉਠਾਇਆ ਜਾਵੇਗਾ ਮੁੱਦਾ: ਲਾਲ ਚੰਦ ਕਟਾਰੂਚੱਕ

ਸਟੋਰੇਜ ਸਮਰੱਥਾ ਵਧਾਉਣ ਲਈ ਪੰਜਾਬ ਸਰਕਾਰ ਸਰਗਰਮ, ਕੇਂਦਰ ਕੋਲ ਮੁੜ ਉਠਾਇਆ ਜਾਵੇਗਾ ਮੁੱਦਾ: ਲਾਲ ਚੰਦ ਕਟਾਰੂਚੱਕ

Breaking News, Punjab News
ਚੰਡੀਗੜ੍ਹ, 2 ਜੂਨ 2026: ਪੰਜਾਬ ਵਿੱਚ ਅਨਾਜ ਦੀ ਖਰੀਦ ਅਤੇ ਭੰਡਾਰਨ ਨਾਲ ਜੁੜੇ ਵਧਦੇ ਦਬਾਅ ਨੂੰ ਦੇਖਦਿਆਂ ਸੂਬਾ ਸਰਕਾਰ ਸਟੋਰੇਜ ਸਪੇਸ ਦੀ ਕਮੀ ਦੇ ਮੁੱਦੇ ਨੂੰ ਹੱਲ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਇਸ ਅਹਿਮ ਮੁੱਦੇ ਦੇ ਸਥਾਈ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਨਾਲ ਵੀ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ। ਇੱਕ ਸਮੀਖਿਆ ਮੀਟਿੰਗ ਦੌਰਾਨ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਵਾਰ ਮੁਲਾਕਾਤ ਕਰਕੇ ਪੰਜਾਬ ਵਿੱਚ ਸਟੋਰੇਜ ਸਮਰੱਥਾ ਦੀ ਘਾਟ ਅਤੇ ਇਸ ਨਾਲ ਜੁੜੀਆਂ ਚੁਣੌਤੀਆਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ, ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਹੋਰ ਸਬੰਧਤ ਧਿਰਾਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਮੁੜ-ਮੁੜ ਉਠਾਉਂਦੀ ਰਹੇਗੀ। ਸਮਰੱਥਾ ਤੋਂ ...
ਲੋਕ-ਕੇਂਦ੍ਰਿਤ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ CP/SSP ਵੱਲੋਂ ਲੋਕਾਂ, ਐਸੋਸੀਏਸ਼ਨਾਂ ਅਤੇ ਪਿੰਡ ਸੁਰੱਖਿਆ ਕਮੇਟੀਆਂ ਨਾਲ ਮੀਟਿੰਗਾਂ

ਲੋਕ-ਕੇਂਦ੍ਰਿਤ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ CP/SSP ਵੱਲੋਂ ਲੋਕਾਂ, ਐਸੋਸੀਏਸ਼ਨਾਂ ਅਤੇ ਪਿੰਡ ਸੁਰੱਖਿਆ ਕਮੇਟੀਆਂ ਨਾਲ ਮੀਟਿੰਗਾਂ

Breaking News, Punjab News
ਚੰਡੀਗੜ੍ਹ, 2 ਜੂਨ 2026: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੂਬਾ ਭਰ ਵਿੱਚ ਵਿਸ਼ੇਸ਼ ਸੁਰੱਖਿਆ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀ) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਹਦਾਇਤਾਂ ਡੀਜੀਪੀ ਵੱਲੋਂ ਰਾਜ ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗ ਦੌਰਾਨ ਦਿੱਤੀਆਂ ਗਈਆਂ, ਜਿਸ ਵਿੱਚ ਸਾਰੇ ਰੇਂਜ ਆਈਜੀਪੀ, ਡੀਆਈਜੀ, ਪੁਲਿਸ ਕਮਿਸ਼ਨਰ, ਐਸਐਸਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲਿਆ। ਮੀਟਿੰਗ ਦੌਰਾਨ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ, ਪੁਲਿਸ ਦੀ ਦਿੱਖ ਵਧਾਉਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੀਟਿੰਗ, ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੀਟਿੰਗ, ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

Breaking News, Punjab News
ਚੰਡੀਗੜ੍ਹ, 2 ਜੂਨ 2026: ਮਨਰੇਗਾ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਨੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਅਹਿਮ ਕਦਮ ਚੁੱਕਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਚੰਡੀਗੜ੍ਹ ਸਥਿਤ ਪੀਐਸਪੀਸੀਐਲ ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਦੌਰਾਨ ਮੰਤਰੀ ਸੌਂਦ ਨੇ ਵਿਭਾਗ ਦੇ ਸਕੱਤਰ ਅਜਿਤ ਬਾਲਾਜੀ ਜੋਸ਼ੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਸ਼ੇਨਾ ਅਗਰਵਾਲ ਦੀ ਮੌਜੂਦਗੀ ਵਿੱਚ ਯੂਨੀਅਨ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਮਨਰੇਗਾ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਪੇਂਡੂ ਵਿਕਾਸ ਵਿੱਚ ਮਨਰੇਗਾ ਕਾਮਿਆਂ ਦੀ ਅਹਿਮ ਭੂਮਿਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ...
12ਵੀਂ ਜਮਾਤ ਦੀ ਵਿਦਿਆਰਥਣ ਦੀ ਖੁਦਕੁਸ਼ੀ ਮਾਮਲੇ ‘ਚ ਵੱਡੀ ਕਾਰਵਾਈ, ਦੋਸ਼ੀਆਂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਤਿਆਰੀ

12ਵੀਂ ਜਮਾਤ ਦੀ ਵਿਦਿਆਰਥਣ ਦੀ ਖੁਦਕੁਸ਼ੀ ਮਾਮਲੇ ‘ਚ ਵੱਡੀ ਕਾਰਵਾਈ, ਦੋਸ਼ੀਆਂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਤਿਆਰੀ

Breaking News, Punjab News
ਅੰਮ੍ਰਿਤਸਰ, 2 ਜੂਨ 2026: ਅੰਮ੍ਰਿਤਸਰ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਅਮਜੋਤ ਕੌਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਨੇ ਗੰਭੀਰ ਰੂਪ ਧਾਰ ਲਿਆ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਖੁਦਕੁਸ਼ੀ ਲਈ ਉਕਸਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਜੇਕਰ ਜਾਂਚ ਦੌਰਾਨ ਕੋਈ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤਹਿਤ ਸਕੂਲ ਦੀ ਪ੍ਰਿੰਸੀਪਲ ਸ਼ਬਨਮ ਸ਼ਰਮਾ ਅਤੇ ਕਲਾਸ ਟੀਚਰ ਅਕਾਂਕਸ਼ਾ ਸ਼ਰਮਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। 10ਵੀਂ ਜਮਾਤ ਦਾ ਸਰਟੀਫਿਕੇਟ ਨਾ ਦੇਣ ਦਾ ਦੋਸ਼ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ ਅਮਜੋਤ ਕੌਰ ਨ...
ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਜਾਰੀ; ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਜਾਰੀ; ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 01 ਜੂਨ 2026: ਸਮਾਜਿਕ ਸੁਰੱਖਿਆ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ 1241 ਯੋਗ ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ Dr. Baljit Kaur ਨੇ ਦਿੱਤੀ। ਮੰਤਰੀ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਅਸ਼ੀਰਵਾਦ ਸਕੀਮ ਅਧੀਨ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਹੋਰ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਰਕਮ ਦੇ ਜਾਰੀ ਹੋਣ ਨਾਲ ਸੂਬੇ ਦੇ ਸੈਂਕੜੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ ਅਤੇ ਵਿਆਹ ਸਮੇਂ ਆਉਣ ਵਾਲੇ ਖਰਚਿਆਂ ਦਾ ਬੋਝ ਘਟੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਜਾਂਚ ਤੋਂ ਬਾਅਦ 1241 ਯੋਗ ਲਾਭਪਾਤਰੀਆਂ ਨੂੰ ਸਹਾਇਤਾ ਦੇਣ ਲਈ 6.33 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ...
ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਚੇਤਾਵਨੀ—ਰੋਕਿਆ ਤਾਂ ਲੱਗੇਗਾ ਪੱਕਾ ਮੋਰਚਾ

ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਚੇਤਾਵਨੀ—ਰੋਕਿਆ ਤਾਂ ਲੱਗੇਗਾ ਪੱਕਾ ਮੋਰਚਾ

CHANDIGARH NEWS
ਚੰਡੀਗੜ੍ਹ, 01 ਜੂਨ 2026: ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਸੋਮਵਾਰ ਨੂੰ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਮੋਹਾਲੀ ਦੇ ਫੋਰਟਿਸ ਹਸਪਤਾਲ ਨੇੜੇ ਇਕੱਠੇ ਹੋਏ ਅਤੇ ਉਥੋਂ ਬੁੜੈਲ ਜੇਲ੍ਹ ਵੱਲ ਮਾਰਚ ਸ਼ੁਰੂ ਕੀਤਾ। ਕਿਸਾਨਾਂ ਦਾ ਟੀਚਾ ਚੰਡੀਗੜ੍ਹ ਦੇ ਸੈਕਟਰ-17 ਸਥਿਤ ਸਰਕਾਰੀ ਦਫ਼ਤਰਾਂ ਤੱਕ ਪਹੁੰਚ ਕੇ ਆਪਣੀਆਂ ਮੰਗਾਂ ਸਰਕਾਰ ਸਾਹਮਣੇ ਰੱਖਣਾ ਹੈ। ਕਿਸਾਨਾਂ ਦੇ ਐਲਾਨੇ ਹੋਏ ਮਾਰਚ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਮੁੱਖ ਦਾਖਲਾ ਮਾਰਗਾਂ ਅਤੇ ਸਰਹੱਦੀ ਖੇਤਰਾਂ ‘ਤੇ ਪੁਲਿਸ ਬਲ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ, ਜਦਕਿ ਕਈ ਥਾਵਾਂ ‘ਤੇ ਬੈਰੀਕੇਡ ਲਗਾ ਕੇ ਆਵਾਜਾਈ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨ ਟਰੈਕਟਰ-ਟਰਾਲੀਆਂ ਅਤੇ ਪੈਦਲ ਮਾਰਚ ਰਾਹੀਂ ਅੱਗੇ ਵਧ ਰਹੇ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਜਾਂ ਉਨ੍ਹਾਂ ਦੀਆਂ ਮੰਗਾਂ ਵੱ...
ਅਮਰੀਕੀ ਫੌਜ ਦਾ ਈਰਾਨ ਦੇ ਰਾਡਾਰ ਸਿਸਟਮ ‘ਤੇ ਹਵਾਈ ਹਮਲਾ

ਅਮਰੀਕੀ ਫੌਜ ਦਾ ਈਰਾਨ ਦੇ ਰਾਡਾਰ ਸਿਸਟਮ ‘ਤੇ ਹਵਾਈ ਹਮਲਾ

Global News
ਨਵੀਂ ਦਿੱਲੀ, 01 ਜੂਨ 2026: ਅਮਰੀਕੀ ਫੌਜ ਨੇ ਈਰਾਨੀ ਰਾਡਾਰ ਅਤੇ ਡਰੋਨ ਕਮਾਂਡ ਸਹੂਲਤਾਂ ‘ਤੇ ਹਵਾਈ ਹਮਲੇ ਕੀਤੇ ਹਨ। ਇਹ ਕਾਰਵਾਈ ਤਹਿਰਾਨ ਵੱਲੋਂ ਇੱਕ ਅਮਰੀਕੀ MQ-1 ਪ੍ਰੀਡੇਟਰ ਡਰੋਨ ਨੂੰ ਡੇਗਣ ਤੋਂ ਬਾਅਦ ਕੀਤੀ ਗਈ ਹੈ। ਅਮਰੀਕੀ ਸੈਂਟਰਲ ਕਮਾਂਡ (CENTCOM) ਦੇ ਮੁਤਾਬਕ, ਇਹ ਹਮਲੇ ਈਰਾਨ ਦੀਆਂ ਹਮਲਾਵਰ ਗਤੀਵਿਧੀਆਂ ਦੇ ਜਵਾਬ ‘ਚ ਕੀਤੇ ਗਏ ਸਨ। ਇਨ੍ਹਾਂ ਹਮਲਿਆਂ ਨੇ ਈਰਾਨੀ ਡਰੋਨ ਕੰਟਰੋਲ ਅਤੇ ਰਾਡਾਰ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਇਆ। ਅਮਰੀਕੀ ਸੈਂਟਰਲ ਕਮਾਂਡ ਨੇ ਇੱਕ ਬਿਆਨ ‘ਚ ਕਿਹਾ ਕਿ ਉਸਨੇ ਈਰਾਨੀ ਸ਼ਹਿਰਾਂ ਗੋਰੂਕ ਅਤੇ ਕੇਸ਼ਮ ‘ਚ ਹਮਲੇ ਕੀਤੇ। ਇਨ੍ਹਾਂ ਹਮਲਿਆਂ ਨੇ ਈਰਾਨੀ ਰਾਡਾਰ ਅਤੇ ਡਰੋਨ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਇਆ। ਅਮਰੀਕਾ ਨੇ ਕਿਹਾ ਕਿ ਇਹ ਹਮਲੇ ਈਰਾਨ ਵੱਲੋਂ ਹਾਲ ਹੀ ‘ਚ ਅੰਤਰਰਾਸ਼ਟਰੀ ਪਾਣੀਆਂ ‘ਚ ਆਪਣੇ MQ-1 ਡਰੋਨ ਨੂੰ ਨਿਸ਼ਾਨਾ ਬਣਾਏ ਜਾਣ ਦੇ ਜਵਾਬ ‘ਚ ਸਨ। ਅਮਰੀਕੀ ਫੌਜ ਨੇ ਕਿਹਾ ਕਿ ਉਨ੍ਹਾਂ ਨੇ ਈਰਾਨੀ ਹਵਾਈ ਰੱਖਿਆ, ਜ਼ਮੀਨੀ ਕੰਟਰੋਲ ਸਟੇਸ਼ਨਾਂ ਅਤੇ ਡਰੋਨ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਇਆ। ਕੁਵੈਤ ‘ਚ ਸੁਰੱਖਿਆ ਏਜੰਸੀਆਂ ਅਲਰਟ ਕੁਵੈਤ ਨੇ ਦਾਅਵਾ ਕੀਤ...
ਮੁੱਖ ਮੰਤਰੀ ਸਿਹਤ ਯੋਜਨਾ ਬਣੀ ਹਜ਼ਾਰਾਂ ਪਰਿਵਾਰਾਂ ਲਈ ਵਰਦਾਨ, ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ ਨੂੰ ਮਿਲਿਆ ਨਵਾਂ ਜੀਵਨ

ਮੁੱਖ ਮੰਤਰੀ ਸਿਹਤ ਯੋਜਨਾ ਬਣੀ ਹਜ਼ਾਰਾਂ ਪਰਿਵਾਰਾਂ ਲਈ ਵਰਦਾਨ, ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ ਨੂੰ ਮਿਲਿਆ ਨਵਾਂ ਜੀਵਨ

Punjab News
ਚੰਡੀਗੜ੍ਹ, 1 ਜੂਨ 2026: ਪੰਜਾਬ ਸਰਕਾਰ ਦੀ ਲੋਕ-ਪੱਖੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਲੱਖਾਂ ਪਰਿਵਾਰਾਂ ਲਈ ਸਿਹਤ ਸੁਰੱਖਿਆ ਦੀ ਮਜ਼ਬੂਤ ਢਾਲ ਬਣ ਕੇ ਸਾਹਮਣੇ ਆ ਰਹੀ ਹੈ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਮਹਿੰਗੇ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਵੱਡੀ ਰਾਹਤ ਮਿਲ ਰਹੀ ਹੈ। ਸੂਬੇ ਵਿੱਚ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ ਅਤੇ ਹੁਣ ਤੱਕ 45 ਲੱਖ ਤੋਂ ਵੱਧ ਲੋਕ ਇਸ ਸਕੀਮ ਅਧੀਨ ਰਜਿਸਟਰ ਹੋ ਚੁੱਕੇ ਹਨ। ਹਜ਼ਾਰਾਂ ਪਰਿਵਾਰ ਐਮਰਜੈਂਸੀ ਅਤੇ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਇਸ ਯੋਜਨਾ ਦਾ ਲਾਭ ਲੈ ਕੇ ਆਪਣੀ ਆਰਥਿਕ ਬਚਤ ਕਰ ਚੁੱਕੇ ਹਨ। ਇਹ ਯੋਜਨਾ ਨਾ ਸਿਰਫ਼ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿਵਾ ਰਹੀ ਹੈ, ਸਗੋਂ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਵੀ ਮਜ਼ਬੂਤ ਸਹਾਰਾ ਪ੍ਰਦਾਨ ਕਰ ਰਹੀ ਹੈ। ਇਸ ਯੋਜਨਾ ਦਾ ਇੱਕ ਪ੍ਰੇਰਣਾਦਾਇਕ ਉਦਾਹਰਨ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ ਹੈ, ਜਿਨ੍ਹਾਂ ਨੂੰ ਦਿਲ ਦੀ ਇੱਕ ਗੰਭੀਰ ਜਨਮਜਾਤ ਬਿਮਾਰੀ ਕਾਰਨ ਆਪਣੀ ਜ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸਮਾਜਿਕ ਅਤੇ ਅਧਿਆਤਮਿਕ ਵਿਸ਼ਿਆਂ ‘ਤੇ ਕੀਤੀ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸਮਾਜਿਕ ਅਤੇ ਅਧਿਆਤਮਿਕ ਵਿਸ਼ਿਆਂ ‘ਤੇ ਕੀਤੀ ਵਿਚਾਰ-ਵਟਾਂਦਰਾ

Uncategorized
ਬਿਆਸ, 1 ਜੂਨ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਪ੍ਰਸਿੱਧ ਅਧਿਆਤਮਿਕ ਕੇਂਦਰ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਬਾਬਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮਾਜਿਕ ਸਦਭਾਵਨਾ, ਮਨੁੱਖੀ ਭਲਾਈ, ਅਧਿਆਤਮਿਕ ਜਾਗਰੂਕਤਾ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਆਤਮਿਕ ਸੰਸਥਾਵਾਂ ਸਮਾਜ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਡੇਰਾ ਰਾਧਾ ਸਵਾਮੀ ਸਤਿਸੰਗ ਵੱਲੋਂ ਸਮਾਜ ਸੇਵਾ, ਸਿੱਖਿਆ, ਸਿਹਤ ਅਤੇ ਮਨੁੱਖੀ ਕਲਿਆਣ ਲਈ ਕੀਤੇ ਜਾ ਰਹੇ ਯੋਗਦਾਨ ਦੀ ਵੀ ਸਰਾਹਨਾ ਕੀਤੀ। ਡੇਰਾ ਬਿਆਸ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਕਪੂਰਥਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਇਤਿਹਾਸਕ ਅਤੇ ਪ੍ਰਸਿੱਧ ਮਾਤਾ ਭੱਦਰਕਾਲੀ ਮੰਦਰ ਵਿੱਚ ਮੱਥਾ ਟੇਕਿਆ। ਇ...