Saturday, August 1Punjabi People

Tag: Punjab Updates

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ, ਕਈ ਵੱਡੇ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ, ਕਈ ਵੱਡੇ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ

Breaking News, Punjab News
ਚੰਡੀਗੜ੍ਹ, 30 ਮਈ 2026: ਪੰਜਾਬ ਸਰਕਾਰ ਦੀ ਅੱਜ ਦੁਪਹਿਰ 12 ਵਜੇ ਹੋਣ ਵਾਲੀ ਅਹਿਮ ਕੈਬਨਿਟ ਬੈਠਕ ‘ਤੇ ਸੂਬੇ ਦੇ ਮੁਲਾਜ਼ਮਾਂ ਅਤੇ ਨੌਜਵਾਨਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਕੈਬਨਿਟ ਵੱਲੋਂ ਗਰੁੱਪ ਸੀ ਅਤੇ ਗਰੁੱਪ ਡੀ ਦੀਆਂ ਸਰਕਾਰੀ ਨੌਕਰੀਆਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ ਸਬੰਧੀ ਵੱਡੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਜੇਕਰ ਇਸ ਪ੍ਰਸਤਾਵ ਨੂੰ ਹਰੀ ਝੰਡੀ ਮਿਲਦੀ ਹੈ ਤਾਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਦੀ ਪ੍ਰਕਿਰਿਆ ਸਿੱਧੇ ਤੌਰ ‘ਤੇ ਸਰਕਾਰ ਦੇ ਅਧੀਨ ਆ ਜਾਵੇਗੀ ਅਤੇ ਠੇਕੇਦਾਰਾਂ ਰਾਹੀਂ ਭਰਤੀ ਕਰਨ ਦੀ ਪ੍ਰਥਾ ਖਤਮ ਹੋ ਸਕਦੀ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਇਸ ਸਬੰਧੀ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਰੁੱਪ ਸੀ ਅਤੇ ਡੀ ਦੇ ਕਰੀਬ 35 ਹਜ਼ਾਰ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ। 22 ਮਾਰਚ 2022 ਨੂੰ ਸਹੁੰ ਚੁੱਕਣ ਤੋਂ ਕੁਝ ਦਿਨਾਂ ਬਾਅਦ...
ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Punjab News
ਚੰਡੀਗੜ੍ਹ, 30 ਮਈ 2026: ਪੰਜਾਬ ਸਰਕਾਰ ਨੇ ਸੂਬੇ ਭਰ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਪੂਰੇ ਜੂਨ ਮਹੀਨੇ ਦੌਰਾਨ ਲਾਗੂ ਹੋਣਗੀਆਂ। ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਵੱਲੋਂ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਦੀਆਂ ਕਾਪੀਆਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਛੁੱਟੀਆਂ ਸਬੰਧੀ ਹੁਕਮਾਂ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖਿਆ ਵਿਭਾਗ ਵੱਲੋਂ ਇਹ ਫ਼ੈਸਲਾ ਸੂਬੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਗਰਮੀ ਦੀ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਤਿੱਖੀ ਗਰਮੀ ਦੌਰਾਨ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਣਾ ਬਹੁਤ ਜ਼ਰੂਰੀ ਹੈ। ਵਿਭਾਗੀ ਅਧਿਕਾਰੀਆਂ ਅ...
ਦਿੱਲੀ ‘ਚ ਸ਼ੱਕੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ਰਾਜਧਾਨੀ ਹਾਈ ਅਲਰਟ ‘ਤੇ

ਦਿੱਲੀ ‘ਚ ਸ਼ੱਕੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ਰਾਜਧਾਨੀ ਹਾਈ ਅਲਰਟ ‘ਤੇ

Breaking News, National News
ਨਵੀਂ ਦਿੱਲੀ, 30 ਮਈ 2026: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵੱਡੀ ਸੁਰੱਖਿਆ ਕਾਰਵਾਈ ਦੌਰਾਨ ਸ਼ੱਕੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਮਾਡਿਊਲ ਕਥਿਤ ਤੌਰ 'ਤੇ ਸਰਹੱਦ ਪਾਰ ਬੈਠੇ ਤੱਤਾਂ ਅਤੇ ਮੁੰਬਈ ਅੰਡਰਵਰਲਡ ਨਾਲ ਜੁੜੇ ਨੈੱਟਵਰਕਾਂ ਦੇ ਸੰਪਰਕ ਵਿੱਚ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਹਥਿਆਰ, ਵਿਸਫੋਟਕ ਸਮੱਗਰੀ ਅਤੇ ਹੋਰ ਸ਼ੱਕੀ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਦਿੱਲੀ ਪੁਲਿਸ ਮੁਤਾਬਕ ਇਹ ਕਾਰਵਾਈ ਲੰਬੇ ਸਮੇਂ ਤੋਂ ਚੱਲ ਰਹੀ ਖੁਫੀਆ ਨਿਗਰਾਨੀ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ। ਸੁਰੱਖਿਆ ਏਜੰਸੀਆਂ ਵੱਲੋਂ ਮਾਡਿਊਲ ਦੀਆਂ ਗਤੀਵਿਧੀਆਂ 'ਤੇ ਕਾਫ਼ੀ ਸਮੇਂ ਤੋਂ ਨਜ਼ਰ ਰੱਖੀ ਜਾ ਰਹੀ ਸੀ, ਜਿਸ ਤੋਂ ਬਾਅਦ ਇੱਕ ਤਾਲਮੇਲ ਭਰੀ ਕਾਰਵਾਈ ਦੌਰਾਨ ਵੱਖ-ਵੱਖ ਥਾਵਾਂ ਤੋਂ ਸ਼ੱਕੀਆਂ ਨੂੰ ਕਾਬੂ ਕੀਤਾ ਗਿਆ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਕਥਿਤ ਤੌਰ 'ਤੇ ਦੇਸ਼ ਦੀਆਂ ਅਹਿਮ ਸਥਾਪਨਾਵਾਂ ਅਤੇ ਸੁਰੱਖਿਆ ਢਾਂਚਿਆਂ ਨੂੰ ਨਿਸ਼ਾਨਾ ਬਣ...
ਗੁਰਦਾਸਪੁਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਿਜਲੀ ਬੋਰਡ ਦਾ ਸੁਪਰਡੈਂਟ ਰੰਗੇ ਹੱਥੀਂ ਗ੍ਰਿਫ਼ਤਾਰ

ਗੁਰਦਾਸਪੁਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਿਜਲੀ ਬੋਰਡ ਦਾ ਸੁਪਰਡੈਂਟ ਰੰਗੇ ਹੱਥੀਂ ਗ੍ਰਿਫ਼ਤਾਰ

Breaking News, Punjab News
ਚੰਡੀਗੜ੍ਹ/ਗੁਰਦਾਸਪੁਰ, 30 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਬਿਜਲੀ ਵਿਭਾਗ ਦੇ ਇੱਕ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਟੀਮ ਨੇ ਗੁਰਦਾਸਪੁਰ ਦੇ ਜੇਲ੍ਹ ਰੋਡ ਸਥਿਤ ਪਾਵਰਕੌਮ ਦਫ਼ਤਰ ਵਿੱਚ ਛਾਪੇਮਾਰੀ ਕਰਕੇ ਸੁਪਰਡੈਂਟ (ਲੇਖਾ ਮੰਡਲ) ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ। ਜਾਣਕਾਰੀ ਅਨੁਸਾਰ ਇਸਲਾਮਾਬਾਦ ਮੁਹੱਲਾ, ਗੁਰਦਾਸਪੁਰ ਦੇ ਰਹਿਣ ਵਾਲੇ ਸੇਵਾ-ਮੁਕਤ ਜੂਨੀਅਰ ਇੰਜੀਨੀਅਰ (ਜੇ.ਈ.) ਬਿਸੰਬਰ ਦਾਸ ਦਾ ਬਿਜਲੀ ਵਿਭਾਗ ਕੋਲ ਕਰੀਬ ਇੱਕ ਲੱਖ ਰੁਪਏ ਦਾ ਬਕਾਇਆ ਭੁਗਤਾਨ ਲੰਬਿਤ ਸੀ। ਆਪਣੇ ਹੱਕ ਦੇ ਇਸ ਬਕਾਏ ਦੀ ਰਕਮ ਪ੍ਰਾਪਤ ਕਰਨ ਲਈ ਉਹ ਪਿਛਲੇ ਲਗਭਗ ਇੱਕ ਸਾਲ ਤੋਂ ਵਿਭਾਗੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਸੀ। ਦੋਸ਼ ਹੈ ਕਿ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਫ਼ਾਈਲ ਨੂੰ ਅੱਗੇ ਵਧਾਉਣ ਅਤੇ ਬਕਾਇਆ ਰਕਮ ਜਾਰੀ ਕਰਵਾਉਣ ਦੇ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਲਗਾਤਾਰ ਹੋ ਰਹ...
ਪੰਜਾਬ ਦੇ 65,048 ਆਊਟਸੋਰਸ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ, ਮਾਨ ਸਰਕਾਰ ਲਿਆਵੇਗੀ ਨਵਾਂ ਕਾਨੂੰਨ

ਪੰਜਾਬ ਦੇ 65,048 ਆਊਟਸੋਰਸ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ, ਮਾਨ ਸਰਕਾਰ ਲਿਆਵੇਗੀ ਨਵਾਂ ਕਾਨੂੰਨ

Breaking News, Punjab News
ਚੰਡੀਗੜ੍ਹ, 30 ਮਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਆਊਟਸੋਰਸ ਅਤੇ ਠੇਕੇ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇਣ ਵੱਲ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੰਟਰੈਕਟੁਅਲ ਨੌਕਰੀ ਪ੍ਰਣਾਲੀ ਨੂੰ ਖਤਮ ਕਰਨ ਅਤੇ ਕਰਮਚਾਰੀਆਂ ਨੂੰ ਨਿਯਮਤ ਸੇਵਾਵਾਂ ਦਾ ਲਾਭ ਦੇਣ ਸਬੰਧੀ ਮਹੱਤਵਪੂਰਨ ਫ਼ੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਦੋ ਅਹਿਮ ਬਿੱਲ ਪੇਸ਼ ਕਰੇਗੀ, ਜਿਨ੍ਹਾਂ ਰਾਹੀਂ ਆਊਟਸੋਰਸ ਅਤੇ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਰਾਹ ਪੱਧਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਅਤੇ ਕਰਮਚਾਰੀਆਂ ਨੂੰ ਰੁਜ਼ਗਾਰ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਭਵਿੱਖ ਦੀ ਅਣਿਸ਼ਚਿਤਤਾ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਖਤਮ ਕਰਨ ਲ...
ਅਕਾਲੀ ਦਲ ਨਾਲ ਕਿਸੇ ਗੱਠਜੋੜ ਦੀ ਗੱਲ ਨਹੀਂ, 117 ਸੀਟਾਂ ‘ਤੇ ਇਕੱਲੇ ਲੜੇਗੀ ਭਾਜਪਾ: ਕੇਵਲ ਢਿੱਲੋਂ

ਅਕਾਲੀ ਦਲ ਨਾਲ ਕਿਸੇ ਗੱਠਜੋੜ ਦੀ ਗੱਲ ਨਹੀਂ, 117 ਸੀਟਾਂ ‘ਤੇ ਇਕੱਲੇ ਲੜੇਗੀ ਭਾਜਪਾ: ਕੇਵਲ ਢਿੱਲੋਂ

Punjab News, Uncategorized
ਚੰਡੀਗੜ੍ਹ/ਜਲੰਧਰ, 30 ਮਈ 2026: ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸ਼ਨੀਵਾਰ ਨੂੰ ਪਹਿਲੀ ਵਾਰ ਦੋਆਬਾ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਮਨੋਰੰਜਨ ਕਾਲੀਆ ਦੇ ਨਿਵਾਸ ਸਥਾਨ 'ਤੇ ਜਾ ਕੇ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਫਗਵਾੜਾ ਵਿੱਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਵੀ ਵਿਸ਼ੇਸ਼ ਬੈਠਕ ਕਰਕੇ ਸੰਗਠਨਕ ਅਤੇ ਸਿਆਸੀ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਸੰਭਾਵਿਤ ਗੱਠਜੋੜ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਕਾਲੀ ਦਲ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਜਾਂ ਸਿਆਸੀ ਸਮਝੌਤੇ ਦੀ ਕੋਈ ਪ੍ਰਕਿਰਿਆ ਨਹੀਂ ਚੱਲ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਹੀ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੀ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਆਪਣੇ ਬਲਬੂ...
ਮਿਉਂਸਪਲ ਚੋਣਾਂ ‘ਚ ‘ਆਪ’ ਦੀ ਹੂੰਝਾ ਫੇਰ ਜਿੱਤ ‘ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਲੋਕਾਂ ਨੇ ਵਿਕਾਸ ਦੀ ਰਾਜਨੀਤੀ ‘ਤੇ ਲਗਾਈ ਮੋਹਰ

ਮਿਉਂਸਪਲ ਚੋਣਾਂ ‘ਚ ‘ਆਪ’ ਦੀ ਹੂੰਝਾ ਫੇਰ ਜਿੱਤ ‘ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਲੋਕਾਂ ਨੇ ਵਿਕਾਸ ਦੀ ਰਾਜਨੀਤੀ ‘ਤੇ ਲਗਾਈ ਮੋਹਰ

Breaking News, Punjab News
ਚੰਡੀਗੜ੍ਹ, 29 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਕੇਂਦਰਿਤ ਸ਼ਾਸਨ ਮਾਡਲ ‘ਤੇ ਜਨਤਾ ਵੱਲੋਂ ਲਗਾਈ ਗਈ ਫੈਸਲਾਕੁਨ ਮੋਹਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਨਫ਼ਰਤ, ਧ੍ਰੁਵੀਕਰਨ ਅਤੇ ਨਕਾਰਾਤਮਕ ਰਾਜਨੀਤੀ ਦੀ ਥਾਂ ਵਿਕਾਸ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦਿੰਦੇ ਹਨ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਨਤੀਜੇ ਸਪਸ਼ਟ ਕਰਦੇ ਹਨ ਕਿ ਲੋਕ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਮੁਫ਼ਤ ਤੇ ਬਿਹਤਰ ਸਿਹਤ ਸੇਵਾਵਾਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਨਾਲ ਸੰਤੁਸ਼ਟ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ‘ਆਪ’ ਨੂੰ ਭਾਰੀ ਸਮਰਥਨ ਮਿਲਿਆ ਹੈ। ਉਨ੍ਹਾਂ ਖਾਸ ਤੌਰ ‘ਤੇ ਆਪਣੇ ਧੂਰੀ ਹਲਕੇ ਦਾ ਜ...
ਰਵਨੀਤ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ‘ਚ ਐਸ.ਸੀ. ਕਮਿਸ਼ਨ ਨੇ ਐਸਐਸਪੀ ਸੰਗਰੂਰ ਤੋਂ ਮੰਗੀ ਰਿਪੋਰਟ

ਰਵਨੀਤ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ‘ਚ ਐਸ.ਸੀ. ਕਮਿਸ਼ਨ ਨੇ ਐਸਐਸਪੀ ਸੰਗਰੂਰ ਤੋਂ ਮੰਗੀ ਰਿਪੋਰਟ

Breaking News, Punjab News
ਚੰਡੀਗੜ੍ਹ, 29 ਮਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਥਿਤ ਤੌਰ ‘ਤੇ ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ਵਿੱਚ ਸਖ਼ਤ ਰੁਖ ਅਖਤਿਆਰ ਕਰਦਿਆਂ ਸੁਓ-ਮੋਟੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਸੰਗਰੂਰ ਤੋਂ ਵਿਸਥਾਰਪੂਰਵਕ ਜਾਂਚ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਵੀਡੀਓਜ਼ ਅਤੇ ਖਬਰਾਂ ਰਾਹੀਂ ਆਇਆ। ਉਨ੍ਹਾਂ ਕਿਹਾ ਕਿ ਧੂਰੀ ਦੌਰੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਥਿਤ ਤੌਰ ‘ਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਲਿਆ। ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਖਬਰਾਂ ਅਤੇ ਵੀਡੀਓ ਲਿੰਕਾਂ ਨੂੰ ਸੰਗਰੂਰ ਪੁਲਿਸ ਪ੍ਰਸ਼ਾਸਨ ਨ...
ਗੈਂਗਸਟਰਾਂ ‘ਤੇ ਵਾਰ : ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 438 ਥਾਵਾਂ ‘ਤੇ ਛਾਪੇ; 156 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ : ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 438 ਥਾਵਾਂ ‘ਤੇ ਛਾਪੇ; 156 ਗ੍ਰਿਫ਼ਤਾਰ

Punjab News
ਚੰਡੀਗੜ੍ਹ, 29 ਮਈ 2026: ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 129ਵੇਂ ਦਿਨ ਵੀ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ। ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 438 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਦਿਆਂ ਪੰਜਾਬ ਪੁਲਿਸ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੁਹਿੰਮ ਸੂਬੇ ਵਿੱਚ ਗੈਂਗਸਟਰ ਨੈੱਟਵਰਕ ਨੂੰ ਤੋੜਨ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਚਲਾਈ ਜਾ ਰਹੀ ਇੱਕ ਫੈਸਲਾਕੁੰਨ ਜੰਗ ਵਜੋਂ ਦੇਖੀ ਜਾ ਰਹੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਵਿਸ਼ੇਸ਼ ਸਰਚ ਆਪਰੇਸ਼ਨ ਚਲਾ ਰਹੀਆਂ ਹਨ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ ਇੱਕ ਹਥਿਆਰ ਵੀ...
ਭਾਜਪਾ ਨੂੰ ਲੋਕਾਂ ਨੇ ਦਿੱਤਾ ਕਰਾਰਾ ਝਟਕਾ, 1,142 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ: ਸਿਸੋਦੀਆ

ਭਾਜਪਾ ਨੂੰ ਲੋਕਾਂ ਨੇ ਦਿੱਤਾ ਕਰਾਰਾ ਝਟਕਾ, 1,142 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ: ਸਿਸੋਦੀਆ

Breaking News, Punjab News
ਚੰਡੀਗੜ੍ਹ, 29 ਮਈ 2026: ਪੰਜਾਬ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਜਿੱਤ ਦਰਜ ਕੀਤੀ ਹੈ। ਚੋਣ ਨਤੀਜੇ ਸਾਹਮਣੇ ਆਉਂਦੇ ਹੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਬਣ ਗਿਆ। ਸਵੇਰ ਤੋਂ ਹੀ ਜਦੋਂ ਰੁਝਾਨ ‘ਆਪ’ ਦੇ ਹੱਕ ਵਿੱਚ ਆਉਣ ਲੱਗੇ ਤਾਂ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਸਮਰਥਕ ਦਫ਼ਤਰ ਵਿੱਚ ਇਕੱਠੇ ਹੋਣ ਲੱਗ ਪਏ। ਪਾਰਟੀ ਮੁੱਖ ਦਫ਼ਤਰ ਵਿੱਚ ਢੋਲ ਦੀਆਂ ਥਾਪਾਂ ‘ਤੇ ਵਰਕਰਾਂ ਨੇ ਖੂਬ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਜਿੱਤ ਦੀਆਂ ਵਧਾਈਆਂ ਦਿੱਤੀਆਂ। ਜਸ਼ਨ ਦੌਰਾਨ ਪੂਰਾ ਦਫ਼ਤਰ “ਇੱਕ ਮੌਕਾ ਕੇਜਰੀਵਾਲ ਨੂੰ” ਅਤੇ “ਮਾਨ ਸਰਕਾਰ ਜ਼ਿੰਦਾਬਾਦ” ਦੇ ਨਾਰਿਆਂ ਨਾਲ ਗੂੰਜਦਾ ਰਿਹਾ। ਇਸ ਮੌਕੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਸਮੇਤ ਕਈ ਸੀਨੀਅਰ ਆਗੂ ਅਤੇ ਵਿਧਾਇਕ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਪਾਰਟੀ ਆਗੂਆਂ ਨੇ ...