ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਡੀਸੀ ਨਵਜੋਤ ਕੌਰ ਅਤੇ ਐਸਐਸਪੀ ਮੀਨਾ ਦਾ ਅਚਨਚੇਤ ਦੌਰਾ
ਮਾਨਸਾ, 26 ਮਈ 2026: ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ—ਮਾਨਸਾ, ਬੁਢਲਾਡਾ ਅਤੇ ਬਰੇਟਾ—ਅਤੇ ਦੋ ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਜਾਰੀ ਮਤਦਾਨ ਪ੍ਰਕਿਰਿਆ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਵੱਲੋਂ ਅਚਾਨਕ ਦੌਰਾ ਕਰਕੇ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਵੋਟਰਾਂ ਦੀ ਸੁਵਿਧਾ ਲਈ ਸਾਰੇ ਪੋਲਿੰਗ ਬੂਥਾਂ ‘ਤੇ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੂਥਾਂ ‘ਤੇ ਬੈਠਣ ਦੀ ਸੁਵਿਧਾ, ਸਾਫ਼ ਪੀਣ ਵਾਲਾ ਪਾਣੀ ਅਤੇ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰਾਂ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੇ ਇਸ ਮਹੱਤਵਪੂਰਨ ਤਿਉਹਾਰ ਵਿੱਚ ਆਪਣੀ ਭਾਗੀਦਾਰੀ ਨਿਭਾਉਂਦੇ ਹੋਏ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨ। ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਨਵੇਂ ਵੋਟਰਾਂ ਦੀ ਭਾਗੀਦਾਰੀ ਲੋਕਤੰਤਰ ...









