Wednesday, July 29Punjabi People

Tag: Punjab Updates

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ: ਕੇਜਰੀਵਾਲ

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ: ਕੇਜਰੀਵਾਲ

National News
ਨਵੀਂ ਦਿੱਲੀ, 23 ਜੁਲਾਈ 2026: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਦਮ ਵਿਦਿਆਰਥੀਆਂ ਦੀਆਂ ਅਸਲ ਮੰਗਾਂ ਦਾ ਹੱਲ ਨਹੀਂ ਹੈ ਅਤੇ ਇਸ ਰਾਹੀਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਜਵਾਬਦੇਹੀ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਫਾਸਟ ਟ੍ਰੈਕ ਕੋਰਟ ਦੀ ਮੰਗ ਨਹੀਂ ਕੀਤੀ ਸੀ, ਸਗੋਂ ਉਹ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿਰਫ਼ ਨਵੀਆਂ ਅਦਾਲਤਾਂ ਬਣਾਉਣ ਨਾਲ ਸਮੱਸਿਆ ਦਾ ਸਥਾਈ ਹੱਲ ਨਹੀਂ ਹੋਵੇਗਾ, ਜਦੋਂ ਤੱਕ ਪੇਪਰ ਲੀਕ ਰੋਕਣ ਲਈ ਪ੍ਰਣਾਲੀ ਵਿੱਚ ਠੋਸ ਸੁਧਾਰ ਨਹੀਂ ਕੀਤੇ ਜਾਂਦੇ। ਆਪ ਆਗੂ ਨੇ ਕਿਹਾ ਕਿ ਦੇਸ਼ ਵਿੱਚ ਪਹਿਲਾਂ ਹੀ ਕਈ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟਾਂ ਮੌਜੂਦ ਹਨ, ਪਰ ਕਈ ਥਾਵਾਂ ’ਤੇ ਮਾਮਲਿਆਂ ਦੀ ...
ਮਹਿੰਦਰ ਭਗਤ ਨੇ ਲੁਧਿਆਣਾ ਬਾਗਬਾਨੀ ਵਿਕਾਸ ਕੇਂਦਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਮਹਿੰਦਰ ਭਗਤ ਨੇ ਲੁਧਿਆਣਾ ਬਾਗਬਾਨੀ ਵਿਕਾਸ ਕੇਂਦਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Punjab News
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਲੁਧਿਆਣਾ ਵਿਖੇ ਨਿਰਮਾਣ ਅਧੀਨ ਬਾਗਬਾਨੀ ਵਿਕਾਸ ਕੇਂਦਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ, ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ, ਗੁਣਵੱਤਾ ਵਾਲੀ ਖੇਤੀ ਸਮੱਗਰੀ ਅਤੇ ਮਾਹਿਰਾਂ ਦੀ ਤਕਨੀਕੀ ਸਲਾਹ ਉਪਲਬਧ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ...
ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 23 ਜੁਲਾਈ 2026: ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਵੱਖ-ਵੱਖ ਸੇਵਾ ਸਬੰਧੀ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ ਮੁਲਾਜ਼ਮ ਜਥੇਬੰਦੀਆਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੇਸ਼ ਕੀਤੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਪ੍ਰਸ਼ਾਸਕੀ ਪੱਧਰ ’ਤੇ ਲੋੜੀਂਦੇ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਕਵਰ...
‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਲੋਕਾਂ ਲਈ ਵਰਦਾਨ, 5.12 ਲੱਖ ਲੋਕਾਂ ਨੂੰ ਮਿਲਿਆ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਇਲਾਜ: ਡਾ. ਬਲਬੀਰ ਸਿੰਘ

‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਲੋਕਾਂ ਲਈ ਵਰਦਾਨ, 5.12 ਲੱਖ ਲੋਕਾਂ ਨੂੰ ਮਿਲਿਆ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਇਲਾਜ: ਡਾ. ਬਲਬੀਰ ਸਿੰਘ

Breaking News
ਪਟਿਆਲਾ, 23 ਜੁਲਾਈ 2026: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਲੋਕਾਂ ਲਈ ਇੱਕ ਵੱਡੀ ਸਿਹਤ ਸਹੂਲਤ ਵਜੋਂ ਉਭਰੀ ਹੈ। ਇਸ ਯੋਜਨਾ ਨੇ ਆਪਣੀ ਸ਼ੁਰੂਆਤ ਤੋਂ ਸਿਰਫ਼ ਸਾਢੇ ਛੇ ਮਹੀਨਿਆਂ ਦੇ ਛੋਟੇ ਸਮੇਂ ਵਿੱਚ ਹੀ 5.12 ਲੱਖ ਤੋਂ ਵੱਧ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਅਤੇ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਹੈ। ਪਟਿਆਲਾ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੇ ਆਮ ਲੋਕਾਂ ਨੂੰ ਮਹਿੰਗੇ ਇਲਾਜ ਦੇ ਖਰਚਿਆਂ ਤੋਂ ਰਾਹਤ ਦਿੰਦਿਆਂ ਗੰਭੀਰ ਬਿਮਾਰੀਆਂ ਦੇ ਇਲਾਜ ਤੱਕ ਆਸਾਨ ਪਹੁੰਚ ਪ੍ਰਦਾਨ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰੇਕ ਯੋਗ ਪਰਿਵਾਰ ਨੂੰ ਬਿਨਾਂ ਕਿ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 184ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 776 ਥਾਵਾਂ ’ਤੇ ਛਾਪੇਮਾਰੀ; 472 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 184ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 776 ਥਾਵਾਂ ’ਤੇ ਛਾਪੇਮਾਰੀ; 472 ਵਿਅਕਤੀ ਕਾਬੂ

Punjab News
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੱਜ ਮੁਹਿੰਮ ਦੇ 184ਵੇਂ ਦਿਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ 776 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਹ ਵਿਸ਼ੇਸ਼ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਵਜੋਂ ਸ਼ੁਰੂ ਕੀਤੀ ਗਈ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਦੇ ਅਨੁਸਾਰ ਅੱਜ ਦੀ ਕਾਰਵਾਈ ਦੌਰਾਨ 472 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ...
ਪੰਜਾਬ ਯੂਨੀਵਰਸਿਟੀ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਵਿਸ਼ੇਸ਼ ਸਨਮਾਨ

ਪੰਜਾਬ ਯੂਨੀਵਰਸਿਟੀ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਵਿਸ਼ੇਸ਼ ਸਨਮਾਨ

CHANDIGARH NEWS
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਾਹਿਤ, ਕਲਾ, ਵਾਤਾਵਰਣ ਜਾਗਰੂਕਤਾ ਅਤੇ ਗਿਆਨ ਦੇ ਪ੍ਰਸਾਰ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਹਰਪ੍ਰੀਤ ਸੰਧੂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦਿਆਂ ਉਨ੍ਹਾਂ ਵੱਲੋਂ ਸਾਹਿਤਕ ਗਤੀਵਿਧੀਆਂ, ਪੁਸਤਕਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਯੂਨੀਵਰਸਿਟੀ ਦੀ ਲਾਇਬ੍ਰੇਰੀ ਦੇ ਸਾਹਿਤਕ ਖਜ਼ਾਨੇ ਨੂੰ ਹੋਰ ਸਮਰੱਥ ਬਣਾਉਣ ਅਤੇ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਧਰੋਹਰ ਨੂੰ ਆਪਣੀ ਲੇਖਨੀ ਅਤੇ ਚਿੱਤਰਕਲਾ ਰਾਹੀਂ ਉਜਾਗਰ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਰੇਣੂ ਵਿਗ ਨੇ ਕਿਹਾ ਕਿ ਹਰਪ੍ਰੀਤ ਸੰਧੂ ਨੇ ਆਪਣੇ ਸਾਹਿਤਕ ਯੋਗਦਾਨ ਅਤੇ ਰਚਨਾਤਮਕ ਕੰਮਾਂ ਰਾਹੀਂ ਨਾ ਸਿਰਫ਼ ਯੂਨੀਵਰਸਿਟੀ ਦੀ ਸ਼ਾਨ ਅਤੇ ਅਕਾਦਮਿਕ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ, ਸਗੋਂ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦੀ...
ਸੰਤ-ਮਹਾਂਪੁਰਖਾਂ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਮੁਹਿੰਮ ਜਾਰੀ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੰਤ-ਮਹਾਂਪੁਰਖਾਂ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਮੁਹਿੰਮ ਜਾਰੀ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 23 ਜੁਲਾਈ 2026: ਹਰਿਆਣਾ ਵਿੱਚ ਸਮਾਜਿਕ ਸਮਰਸਤਾ, ਭਾਈਚਾਰੇ ਅਤੇ ਸੱਭਿਆਚਾਰਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੰਤ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਸਰਗਰਮ ਭੂਮਿਕਾ ਨਿਭਾ ਰਹੇ ਹਨ। ਸੂਬਾ ਸਰਕਾਰ ਵੱਲੋਂ ਸੰਤਾਂ ਅਤੇ ਮਹਾਂਪੁਰਖਾਂ ਦੇ ਜੀਵਨ ਸੰਦੇਸ਼ ਨੂੰ ਸਮਾਜ ਵਿੱਚ ਪ੍ਰਚਾਰਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਲਗਾਤਾਰ ਵਿਸਥਾਰ ਦਿੱਤਾ ਜਾ ਰਿਹਾ ਹੈ, ਜਿਸ ਦਾ ਮਕਸਦ ਸਮਾਜ ਦੇ ਹਰ ਵਰਗ ਵਿੱਚ ਆਪਸੀ ਸਦਭਾਵਨਾ, ਸਮਾਨਤਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਪਹਿਲ ਸਾਲ 2014 ਵਿੱਚ ਉਸ ਸਮੇਂ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹੋਰ ਵਿਆਪਕ ਰੂਪ ਦਿੱਤਾ ਹੈ। ਉਹ ਨਾ ਸਿਰਫ਼ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ, ਸਗੋਂ ਰਾਜਸਥਾਨ, ਪੰਜਾਬ ਅਤੇ ਦਿੱਲੀ ਵਿੱਚ ਵੀ ਸੰਤ-ਮਹਾਂਪੁਰਖਾਂ ਦੀਆਂ ਜਯੰਤੀ ਸਮਾਰੋਹਾਂ ਅਤੇ ਧਾਰਮਿਕ-ਸਮਾਜਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਸਮ...
ਮਾਨ ਸਰਕਾਰ ਨੇ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਵਿੱਚ ਸੋਧ ਅਤੇ ਅਪਡੇਟ ਲਈ ਸਮਾਂ-ਸੀਮਾ ਵਧਾਉਣ ਨੂੰ ਦਿੱਤੀ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਨੇ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਵਿੱਚ ਸੋਧ ਅਤੇ ਅਪਡੇਟ ਲਈ ਸਮਾਂ-ਸੀਮਾ ਵਧਾਉਣ ਨੂੰ ਦਿੱਤੀ ਮਨਜ਼ੂਰੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 23 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਇੱਕ ਹੋਰ ਮਹੱਤਵਪੂਰਨ ਅਤੇ ਲੋਕ-ਪੱਖੀ ਫ਼ੈਸਲਾ ਲਿਆ ਹੈ। ਸੂਬਾ ਸਰਕਾਰ ਨੇ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ’ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਲੋਡ ਅਤੇ ਅਪਡੇਟ ਕਰਨ ਦੀ ਸਮਾਂ-ਸੀਮਾ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਦੀ ਘਾਟ ਜਾਂ ਪ੍ਰਸ਼ਾਸਨਿਕ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਜਾਂ ਦਾਖਲਾ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਰਪੇਸ਼ ਵਿਹਾਰਕ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਅਜੇ ਤੱਕ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਉਪਲਬਧ ਨਹੀਂ ਹੈ, ਉਨ੍ਹਾਂ ਨੂੰ ਇਹ ਦਸਤਾਵੇਜ਼ ਪ੍ਰਾਪਤ ਕ...
ਪੰਜਾਬ ਦੀ ਪੋਸ਼ਣ ਕ੍ਰਾਂਤੀ: ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਮਜ਼ਬੂਤ ਕਦਮ, ਵਾਟਿਕਾਵਾਂ ਅਤੇ ਵਿਭਾਗੀ ਤਾਲਮੇਲ ‘ਤੇ ਜ਼ੋਰ

ਪੰਜਾਬ ਦੀ ਪੋਸ਼ਣ ਕ੍ਰਾਂਤੀ: ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਮਜ਼ਬੂਤ ਕਦਮ, ਵਾਟਿਕਾਵਾਂ ਅਤੇ ਵਿਭਾਗੀ ਤਾਲਮੇਲ ‘ਤੇ ਜ਼ੋਰ

Breaking News
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਕਰਵਾਈ ਗਈ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ ਅਤੇ ਅੱਗੇ ਦਾ ਰਸਤਾ’ ਦੌਰਾਨ ਪੰਜਾਬ ਵਿੱਚ ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ, ਨਵੀਨ ਉਪਰਾਲਿਆਂ ਅਤੇ ਕਮਿਸ਼ਨ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਵਿਸਥਾਰ ਨਾਲ ਸਾਂਝਾ ਕੀਤਾ। ਦੇਸ਼ ਭਰ ਤੋਂ ਆਏ ਖੁਰਾਕ ਸੁਰੱਖਿਆ ਮਾਹਿਰਾਂ, ਨੀਤੀ ਨਿਰਮਾਤਾਵਾਂ ਅਤੇ ਵੱਖ-ਵੱਖ ਰਾਜਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਹੁਣ ਸਮਾਂ ਸਿਰਫ਼ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਨਹੀਂ, ਸਗੋਂ ਲੋਕਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਉਪਲਬਧ ਕਰਵਾ ਕੇ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧਣ ਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ, ਮਹਿਲਾਵਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਿਹਤ ਵਿੱਚ ਸੁਧਾਰ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚਾਲੇ ਪ੍ਰਭਾਵਸ਼ਾਲੀ ਤਾਲਮੇਲ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਦੋ ਮੁਲਜ਼ਮ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਦੋ ਮੁਲਜ਼ਮ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Punjab News
ਚੰਡੀਗੜ੍ਹ/ਅੰਮ੍ਰਿਤਸਰ, 23 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਤੋਂ ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੇ ਇੱਕ ਸੁਚੱਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲਾਂ, ਇੱਕ ਕਿਲੋਗ੍ਰਾਮ ਹੈਰੋਇਨ, ਇੱਕ ਕਿਲੋਗ੍ਰਾਮ ਅਫੀਮ, 10,000 ਰੁਪਏ ਦੀ ਡਰੱਗ ਮਨੀ ਅਤੇ ਤਸਕਰੀ ਵਿੱਚ ਵਰਤਿਆ ਜਾਣ ਵਾਲਾ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਜ਼ਿਲ੍ਹਾ ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋ...