ਪੰਜਾਬ ਪੁਲਿਸ ਦੀ ਤਾਬੜਤੋੜ ਕਾਰਵਾਈ, 516 ਥਾਵਾਂ ‘ਤੇ ਰੇਡ ਕਰ 213 ਮੁਲਜ਼ਮ ਫੜੇ
ਚੰਡੀਗੜ੍ਹ, 12 ਮਈ 2026: ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ 516 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਗੌਰਤਲਬ ਹੈ ਕਿ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦੇ ਰਹੀਆਂ ਹਨ।
ਮੁਹਿੰਮ ਦੇ 112ਵੇਂ ਦਿਨ ਦੌਰਾਨ ਪੁਲਿਸ ਨੇ 2 ਹਥਿਆਰ ਬਰਾਮਦ ਕਰਦੇ ਹੋਏ 213 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 28,551 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 66 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 28 ਵਿਅਕਤੀਆਂ ਨੂੰ ਪੁੱਛਗਿੱਛ ਅਤੇ ਤਫ਼ਤੀਸ਼ ਤੋਂ ਬਾਅਦ ਛੱਡ ਦਿੱਤਾ ਗਿਆ। ਇਸ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀ...









