ਹਲਕਾ ਕੋਟਕਪੂਰਾ ਦੀਆਂ ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਸਪੀਕਰ ਸ. ਸੰਧਵਾਂ ਨੇ ਕੀਤੀ ਅਹਿਮ ਮੀਟਿੰਗ
ਕੋਟਕਪੂਰਾ /ਚੰਡੀਗੜ੍ਹ, 3 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਵੱਲੋਂ ਹਲਕਾ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੇ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ, ਮਾਰਕੀਟ ਕਮੇਟੀ ਦੇ ਨੁਮਾਇੰਦਿਆਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸਫਾਈ ਪ੍ਰਬੰਧ, ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਛਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ...









