ਪੰਜਾਬ ਵਿਧਾਨ ਸਭਾ ਵੱਲੋਂ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2026 ਨੂੰ ਮਨਜ਼ੂਰੀ: ਸੰਜੀਵ ਅਰੋੜਾ
ਚੰਡੀਗੜ੍ਹ, 1 ਮਈ 2026: ਪੰਜਾਬ ਵਿਧਾਨ ਸਭਾ ਨੇ ਅੱਜ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ-2026 ਨੂੰ ਮਨਜ਼ੂਰੀ ਦੇ ਦਿੱਤੀ। ਇਹ ਬਿੱਲ ਕੈਬਨਿਟ ਮੰਤਰੀ Sanjeev Arora ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ, ਜਿਸਦਾ ਮੁੱਖ ਉਦੇਸ਼ ਪੰਜਾਬ ਵਿੱਚ ਕੰਮ ਕਰ ਰਹੀਆਂ ਸੁਸਾਇਟੀਆਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੈ।
ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ Arvind Kejriwal ਅਤੇ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 1860 ਦੇ ਪੁਰਾਣੇ ਸੁਸਾਇਟੀਜ਼ ਐਕਟ ਵਿੱਚ ਵੱਡੇ ਸੁਧਾਰ ਕਰਦਿਆਂ ਇਹ ਸੋਧ ਬਿੱਲ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਾਨੂੰਨ ਸਿਹਤ, ਸਿੱਖਿਆ, ਖੇਡਾਂ ਅਤੇ ਸਮਾਜ ਭਲਾਈ ਨਾਲ ਜੁੜੀਆਂ ਸੰਸਥਾਵਾਂ ਲਈ ਆਧੁਨਿਕ ਅਤੇ ਪਾਰਦਰਸ਼ੀ ਰੈਗੂਲੇਟਰੀ ਢਾਂਚਾ ਮੁਹੱਈਆ ਕਰੇਗਾ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀਆਂ ਸਾਰੀਆਂ ਰਜਿਸਟਰਡ ਸੁਸਾਇਟੀਆਂ ਸੂਚਨਾ ਅਧਿਕਾਰ (RTI) ਕਾਨੂੰਨ ਦੇ ਦਾਇਰੇ ਵਿੱਚ ਆਉਣਗੀਆਂ, ਜਿਸ ਨਾਲ ਜਨਤਕ ਜਾਂਚ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਰਜਿਸਟਰਾਰਾਂ ਨੂੰ ਇਹ ਅਧਿਕਾਰ ਵ...









