ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਦਾ ਚੰਡੀਗੜ੍ਹ ‘ਚ ਪ੍ਰਦਰਸ਼ਨ, ਪੁਲਿਸ ਨਾਲ ਹੋਈ ਹਲਕੀ ਝੜੱਪ
ਚੰਡੀਗੜ੍ਹ, 22 ਜੁਲਾਈ 2026: ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਸੱਦੇ 'ਤੇ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ (Free Trade Agreement) ਦੇ ਵਿਰੋਧ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਕਿਸਾਨ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਖੇਤੀਬਾੜੀ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਪਹੁੰਚੇ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ।
ਕਿਸਾਨਾਂ ਨੇ ਸੈਕਟਰ-35 ਸਥਿਤ ਕਿਸਾਨ ਭਵਨ ਤੋਂ ਭਾਜਪਾ ਦਫ਼ਤਰ ਵੱਲ ਰੋਸ ਮਾਰਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਚੰਡੀਗੜ੍ਹ ਪੁਲਿਸ ਨੇ ਪਹਿਲਾਂ ਤੋਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਦੇ ਹੋਏ ਬੈਰੀਕੇਡ ਲਗਾ ਕੇ ਮਾਰਚ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
ਜਿਵੇਂ ਹੀ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਨ ਲਈ ਅੱਗੇ ਵਧੇ, ਪੁਲਿਸ ਅਤੇ ਕਿਸਾਨਾਂ ਵਿਚਾਲੇ ਕੁਝ ਸਮੇਂ ਲਈ ਧੱਕਾ-ਮੁੱਕੀ ਅਤੇ ਹਲਕੀ ਝੜੱਪ ਹੋਈ। ਹਾਲਾਤ ਨੂੰ ਦੇਖਦੇ ਹੋਏ ਪੁਲਿਸ ਨੇ ਮੌਕੇ 'ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ। ਹਾਲਾਂਕਿ, ਸਥਿਤੀ ਨੂੰ ਜਲਦੀ ਹੀ ਕਾਬੂ ਵਿੱਚ ਕਰ ਲਿਆ ਗਿਆ ਅਤ...









