Wednesday, June 10Punjabi People

Tag: punjabi khabarnama

ਪੇਂਡੂ ਬੁਨਿਆਦੀ ਢਾਂਚੇ ਨੂੰ ਵੱਡਾ ਬਲ, ਹਰਪਾਲ ਸਿੰਘ ਚੀਮਾ ਵੱਲੋਂ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਲੋਕ ਅਰਪਣ

ਪੇਂਡੂ ਬੁਨਿਆਦੀ ਢਾਂਚੇ ਨੂੰ ਵੱਡਾ ਬਲ, ਹਰਪਾਲ ਸਿੰਘ ਚੀਮਾ ਵੱਲੋਂ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਲੋਕ ਅਰਪਣ

Punjab News
ਚੰਡੀਗੜ੍ਹ/ਦਿੜ੍ਹਬਾ/ਲਹਿਰਾਗਾਗਾ, 31 ਮਈ 2026: ਪੰਜਾਬ ਸਰਕਾਰ ਵੱਲੋਂ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਨੂੰ ਵੱਡੀ ਵਿਕਾਸੀ ਸੌਗਾਤ ਮਿਲੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 18.76 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਸੜਕੀ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਕਈ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਪੇਂਡੂ ਖੇਤਰਾਂ ਦੀ ਆਵਾਜਾਈ ਸੁਵਿਧਾਜਨਕ ਬਣੇਗੀ, ਸਗੋਂ ਖੇਤੀਬਾੜੀ, ਵਪਾਰਕ ਗਤੀਵਿਧੀਆਂ ਅਤੇ ਸਥਾਨਕ ਆਰਥਿਕਤਾ ਨੂੰ ਵੀ ਨਵਾਂ ਹੁਲਾਰਾ ਮਿਲੇਗਾ। ਸੜਕਾਂ ਦੇ ਸੁਧਾਰ ਨਾਲ ਹਜ਼ਾਰਾਂ ਪਿੰਡ ਵਾਸੀਆਂ ਨੂੰ ਹਰ ਮੌਸਮ ਵਿੱਚ ਬਿਹਤਰ ਆਵਾਜਾਈ ਦੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਸੁਰੱਖਿਆ ਅਤੇ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਹੱਲ ਹੋਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ...
‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਮਰੀਜ਼ਾਂ ਦਾ ਸਹਾਰਾ, ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖਰਚ

‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਮਰੀਜ਼ਾਂ ਦਾ ਸਹਾਰਾ, ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖਰਚ

Breaking News, Punjab News
ਚੰਡੀਗੜ੍ਹ, 31 ਮਈ 2026: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਸਿਹਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਧਦੀ ਉਮਰ ਦੀ ਆਬਾਦੀ, ਸੜਕ ਹਾਦਸਿਆਂ, ਉਦਯੋਗਿਕ ਹਾਦਸਿਆਂ ਅਤੇ ਜੀਵਨਸ਼ੈਲੀ ਨਾਲ ਜੁੜੀਆਂ ਬਿਮਾਰੀਆਂ ਕਾਰਨ ਆਰਥੋਪੀਡਿਕ ਇਲਾਜਾਂ ਦੀ ਲੋੜ ਪਹਿਲਾਂ ਨਾਲੋਂ ਕਾਫ਼ੀ ਵਧ ਗਈ ਹੈ। ਇਸ ਪਿਛੋਕੜ ਵਿੱਚ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਸੂਬਾ ਸਿਹਤ ਏਜੰਸੀ ਦੇ ਤਾਜ਼ਾ ਅੰਕੜਿਆਂ ਅਨੁਸਾਰ, ਯੋਜਨਾ ਤਹਿਤ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ ਹੁਣ ਤੱਕ 84 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਜਾ ਚੁੱਕੀ ਹੈ। ਇਹ ਅੰਕੜਾ ਨਾ ਸਿਰਫ਼ ਆਰਥੋਪੀਡਿਕ ਸੇਵਾਵਾਂ ਦੀ ਵਧਦੀ ਮੰਗ ਨੂੰ ਦਰਸਾਉਂਦਾ ਹੈ, ਸਗੋਂ ਇਹ ਵੀ ਸਾਬਤ ਕਰਦਾ ਹੈ ਕਿ ਸਰਕਾਰੀ ਸਿਹਤ ਪ੍ਰਣਾਲੀ ਹੁਣ ਮਹਿੰਗੇ ਅਤੇ ਜਟਿਲ ਇਲਾਜਾਂ ਨੂੰ ਲੋਕਾਂ ਤੱਕ ਕੈਸ਼ਲੈੱਸ ਤਰੀਕੇ ਨਾਲ ਪਹੁੰਚਾ ਰਹੀ ਹੈ। ਅੰਕੜਿਆਂ ਮੁਤਾਬਕ, ਯੋਜਨਾ ਹੇਠ ਸਭ ਤੋਂ ਵੱਧ ਗੋਡੇ ਬਦਲਣ (ਨੀ ਰੀਪਲੇਸਮੈਂਟ) ਦੇ ਆਪ੍ਰੇਸ਼ਨ ਕਰਵ...
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਪੰਜਾਬ ਦੀ ਵੱਡੀ ਉਪਲਬਧੀ, ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਵਿੱਚ ਅੱਗੇ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਪੰਜਾਬ ਦੀ ਵੱਡੀ ਉਪਲਬਧੀ, ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਵਿੱਚ ਅੱਗੇ

Breaking News, Health, Punjab News
ਚੰਡੀਗੜ੍ਹ, 31 ਮਈ 2026: ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਮੌਕੇ ‘ਤੇ ਪੰਜਾਬ ਨੇ ਜਨਤਕ ਸਿਹਤ ਦੇ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਦੇਸ਼ ਭਰ ਵਿੱਚ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲੇ ਦਰਜ ਕਰਨ ਵਾਲੇ ਸੂਬੇ ਵਜੋਂ ਆਪਣੀ ਪਛਾਣ ਮਜ਼ਬੂਤ ਕੀਤੀ ਹੈ। ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਦੇ ਅੰਕੜਿਆਂ ਨੇ ਪੰਜਾਬ ਦੀ ਤੰਬਾਕੂ ਵਿਰੋਧੀ ਨੀਤੀ ਅਤੇ ਲੋਕ ਜਾਗਰੂਕਤਾ ਮੁਹਿੰਮਾਂ ਦੀ ਸ਼ਾਨਦਾਰ ਸਫ਼ਲਤਾ ਨੂੰ ਉਜਾਗਰ ਕੀਤਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਖ਼ਤ ਤੰਬਾਕੂ ਕੰਟਰੋਲ ਨੀਤੀ, ਪ੍ਰਭਾਵਸ਼ਾਲੀ ਕਾਨੂੰਨੀ ਲਾਗੂਕਰਨ ਅਤੇ ਲੋਕ ਭਾਗੀਦਾਰੀ ਦਾ ਨਤੀਜਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਵੇਖਣ ਅਨੁਸਾਰ ਪੰਜਾਬ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਸਿਰਫ਼ 13.9 ਫੀਸਦੀ ਦਰਜ ਕੀਤੀ ਗਈ ਹੈ, ਜਦਕਿ ਰਾਸ਼ਟਰੀ ਔਸਤ 36.3 ਫੀਸਦੀ ਹੈ। ਇਸੇ ਤਰ੍ਹਾਂ ਔਰਤਾਂ ਵਿੱਚ ਤੰਬਾਕੂ ਸੇਵਨ ਦੀ ਦਰ...
ਰਵਨੀਤ ਸਿੰਘ ਬਿੱਟੂ ਨੇ ਆਪਣੇ ਬਿਆਨਾਂ ‘ਤੇ ਜਤਾਇਆ ਅਫਸੋਸ, ਮੰਗੀ ਮੁਆਫ਼ੀ

ਰਵਨੀਤ ਸਿੰਘ ਬਿੱਟੂ ਨੇ ਆਪਣੇ ਬਿਆਨਾਂ ‘ਤੇ ਜਤਾਇਆ ਅਫਸੋਸ, ਮੰਗੀ ਮੁਆਫ਼ੀ

Breaking News, Punjab News
ਅੰਮ੍ਰਿਤਸਰ, 31 ਮਈ 2026: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ 26 ਮਈ ਨੂੰ ਨਗਰ ਨਿਗਮ ਚੋਣਾਂ ਦੌਰਾਨ ਐਸਸੀ ਭਾਈਚਾਰੇ ਸਬੰਧੀ ਕੀਤੀਆਂ ਆਪਣੀਆਂ ਟਿੱਪਣੀਆਂ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਜਨ ਪ੍ਰਤੀਨਿਧੀ ਅਤੇ ਕੇਂਦਰੀ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਆਪਣੇ ਸ਼ਬਦਾਂ ਦੀ ਗੰਭੀਰਤਾ ਦਾ ਪੂਰਾ ਅਹਿਸਾਸ ਹੈ ਅਤੇ ਜੇਕਰ ਉਨ੍ਹਾਂ ਦੀਆਂ ਟਿੱਪਣੀਆਂ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਖੇਦ ਪ੍ਰਗਟ ਕਰਦੇ ਹਨ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ, “ਮੈਂ ਸਾਰਿਆਂ ਤੋਂ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ। ਉਸ ਸਮੇਂ ਹਾਲਾਤ ਜੋ ਵੀ ਸਨ, ਉਹ ਵੱਖਰਾ ਵਿਸ਼ਾ ਹੈ, ਪਰ ਇੱਕ ਮੰਤਰੀ ਹੋਣ ਦੇ ਨਾਤੇ ਮੇਰੇ ਮੂੰਹੋਂ ਜੋ ਸ਼ਬਦ ਨਿਕਲੇ, ਉਹ ਨਹੀਂ ਨਿਕਲਣੇ ਚਾਹੀਦੇ ਸਨ। ਮੈਂ ਉਨ੍ਹਾਂ ਲਈ ਦਿਲੋਂ ਮੁਆਫ਼ੀ ਮੰਗਦਾ ਹਾਂ।”ਉਨ੍ਹਾਂ ਕਿਹਾ ਕਿ ਉਹ ਦੇਸ਼ ਦੀਆਂ ਸਾਰੀਆਂ ਸੰਵਿਧਾਨਕ ਸੰਸਥਾਵਾਂ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਜੇਕਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਉਨ੍ਹਾਂ ਨੂ...
ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਸਫ਼ਲ ਆਯੋਜਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: CM ਭਗਵੰਤ ਮਾਨ

ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਸਫ਼ਲ ਆਯੋਜਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: CM ਭਗਵੰਤ ਮਾਨ

Breaking News, Sports
ਚੰਡੀਗੜ੍ਹ, 31 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਇਸ ਅੰਤਰਰਾਸ਼ਟਰੀ ਪੱਧਰ ਦੇ ਖੇਡ ਸਮਾਗਮ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਕੰਮ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਅਤੇ ਹਰ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਬਹੁਤ ਮਾਣ ਅਤੇ ਗੌਰਵ ਦੀ ਗੱਲ ਹੈ ਕਿ ਪਹਿਲੀ ਵਾਰ ਸੂਬੇ ਨੂੰ ਏਸ਼ੀਆ ਦੇ ਇਸ ਪ੍ਰਤਿਸ਼ਠਿਤ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਸਰਕਾਰ ਵੱਲੋਂ ਕਿਸੇ ਵੀ ਪੱਧਰ ‘ਤੇ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਵਿੱਚ ਚੱਲ ਰਹੇ ਸਾਰੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ...
ਚੰਡੀਗੜ੍ਹ ਸਿਲੰਡਰ ਧਮਾਕਾ: ਜ਼ਖਮੀ ਮੁਕੇਸ਼ ਦੀ ਇਲਾਜ ਦੌਰਾਨ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ

ਚੰਡੀਗੜ੍ਹ ਸਿਲੰਡਰ ਧਮਾਕਾ: ਜ਼ਖਮੀ ਮੁਕੇਸ਼ ਦੀ ਇਲਾਜ ਦੌਰਾਨ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ

Breaking News, CHANDIGARH NEWS
ਚੰਡੀਗੜ੍ਹ, 31 ਮਈ 2026: ਚੰਡੀਗੜ੍ਹ ਦੇ ਬੁੜੈਲ ਪਿੰਡ ਵਿੱਚ ਹੋਏ ਭਿਆਨਕ LPG ਸਿਲੰਡਰ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਦੋ ਹੋ ਗਈ ਹੈ। ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਮੁਕੇਸ਼ ਨੇ ਐਤਵਾਰ ਨੂੰ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH-32) ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮੁਕੇਸ਼ ਬਿਹਾਰ ਦੇ ਲਖੀਸਰਾਏ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਧਮਾਕੇ ਦੌਰਾਨ 60 ਫੀਸਦੀ ਤੋਂ ਵੱਧ ਝੁਲਸ ਗਿਆ ਸੀ। ਇਸ ਤੋਂ ਪਹਿਲਾਂ ਇਸੇ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਮੁੰਨਾ ਦੀ ਵੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਹਾਲਾਂਕਿ ਇੱਕ ਹੋਰ ਜ਼ਖਮੀ ਗੋਪੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ਸਹਾਇਤਾ ‘ਤੇ ਇਲਾਜ ਅਧੀਨ ਹੈ। ਡਾਕਟਰਾਂ ਦੀ ਟੀਮ ਉਸਦੀ ਜਾਨ ਬਚਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ 25 ਮਈ ਦੀ ਸ਼ਾਮ ਕਰੀਬ 6 ਵਜੇ ਚੰਡੀਗੜ੍ਹ ਦੇ ਸੈਕਟਰ-45 ਅਧੀਨ ਪੈਂਦੇ ਬੁੜੈਲ ਪਿੰਡ ਵਿੱਚ ਕਿਲਾ ਸਾਹਿਬ ਗੁਰਦੁਆਰੇ ਦੇ ਨੇੜੇ ਸਥਿਤ ਇੱਕ ਡਿਪਾਰਟਮੈਂਟਲ ਸਟੋਰ ਵਿੱਚ ਰੱਖੇ ਤਿੰਨ LPG ਸਿਲੰਡਰ ਅਚਾਨਕ ਧਮਾਕੇ ਨਾਲ ਫਟ ਗਏ ਸਨ...
RCB vs GT Final: ਰਾਇਲ ਚੈਲੇਂਜਰਜ਼ ਬੰਗਲੁਰੂ ਅਤੇ ਗੁਜਰਾਤ ਟਾਈਟਨਜ਼ ਅੱਜ ਖ਼ਿਤਾਬ ਲਈ ਹੋਣਗੇ ਆਹਮੋ-ਸਾਹਮਣੇ

RCB vs GT Final: ਰਾਇਲ ਚੈਲੇਂਜਰਜ਼ ਬੰਗਲੁਰੂ ਅਤੇ ਗੁਜਰਾਤ ਟਾਈਟਨਜ਼ ਅੱਜ ਖ਼ਿਤਾਬ ਲਈ ਹੋਣਗੇ ਆਹਮੋ-ਸਾਹਮਣੇ

Breaking News, Sports
ਅਹਿਮਦਾਬਾਦ, 31 ਮਈ 2026: ਆਈਪੀਐਲ 2026 ਦਾ ਬਹੁ-ਉਡੀਕਿਆ ਫਾਈਨਲ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ, ਜਿੱਥੇ ਮੌਜੂਦਾ ਚੈਂਪੀਅਨ ਰਾਇਲ ਚੈਲੇਂਜਰਜ਼ ਬੰਗਲੁਰੂ (RCB) ਅਤੇ ਗੁਜਰਾਤ ਟਾਈਟਨਜ਼ (GT) ਖ਼ਿਤਾਬ ਲਈ ਆਹਮੋ-ਸਾਹਮਣੇ ਹੋਣਗੀਆਂ। ਮੁਕਾਬਲਾ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਕੋਲ ਨਰਿੰਦਰ ਮੋਦੀ ਸਟੇਡੀਅਮ ਵਿੱਚ ਦੂਜੀ ਵਾਰ ਆਈਪੀਐਲ ਟਰਾਫੀ ਜਿੱਤਣ ਦਾ ਸੁਨਹਿਰੀ ਮੌਕਾ ਹੈ। ਬੰਗਲੁਰੂ ਨੇ 2025 ਵਿੱਚ ਆਪਣਾ ਪਹਿਲਾ ਆਈਪੀਐਲ ਖ਼ਿਤਾਬ ਜਿੱਤਿਆ ਸੀ, ਜਦਕਿ ਗੁਜਰਾਤ ਟਾਈਟਨਜ਼ ਨੇ 2022 ਵਿੱਚ ਆਪਣੇ ਡੈਬਿਊ ਸੀਜ਼ਨ ਦੌਰਾਨ ਹੀ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਸੀ। ਦੋਵਾਂ ਟੀਮਾਂ ਵਿਚਾਲੇ ਆਖਰੀ ਮੁਕਾਬਲਾ 26 ਮਈ ਨੂੰ ਧਰਮਸ਼ਾਲਾ ਵਿੱਚ ਖੇਡਿਆ ਗਿਆ ਸੀ, ਜਿਸ ਵਿੱਚ RCB ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਜਰਾਤ ਨੂੰ 92 ਦੌੜਾਂ ਨਾਲ ਹਰਾਇਆ ਸੀ। ਲੀਗ ਪੜਾਅ ਦੌਰਾਨ ਦੋਵੇਂ ਟੀਮਾਂ ਦੋ ਵਾਰ ਇੱਕ-ਦੂਜੇ ਦੇ ਸਾਹਮਣੇ ਆ ਚੁੱਕੀਆਂ ਹਨ। ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ ਅੱਠ ਆਈਪੀਐਲ ਫਾਈਨਲਾਂ ਵਿੱਚ ਕੁਆਲੀਫਾਇਰ-1 ਜਿੱਤਣ ਵਾਲੀ ਟੀਮ ਹੀ ਚੈਂਪ...
ਆਟੋਮੇਟਿਡ ਈ-ਚਲਾਨ ਸਿਸਟਮ ਅਪਣਾਉਣ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਆਟੋਮੇਟਿਡ ਈ-ਚਲਾਨ ਸਿਸਟਮ ਅਪਣਾਉਣ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

Breaking News, Punjab News
ਚੰਡੀਗੜ੍ਹ/ਅੰਮ੍ਰਿਤਸਰ, 30 ਮਈ 2026:  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ  ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ। ਉਨ੍ਹਾਂ ਕਿਹਾ “ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ.” ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ...
ਦੇਸ਼ ਨੂੰ ਹੁਣ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ: ਅਰਵਿੰਦ ਕੇਜਰੀਵਾਲ

ਦੇਸ਼ ਨੂੰ ਹੁਣ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ: ਅਰਵਿੰਦ ਕੇਜਰੀਵਾਲ

National News
ਨਵੀਂ ਦਿੱਲੀ, 30 ਮਈ 2026: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਸਮੇਤ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਬਚਾਉਣ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਹੁਣ ਇੱਕ ਪੜ੍ਹੇ-ਲਿਖੇ ਅਤੇ ਸਿੱਖਿਆ ਦੀ ਮਹੱਤਤਾ ਨੂੰ ਸਮਝਣ ਵਾਲੇ ਨੇਤ੍ਰਿਤਵ ਦੀ ਲੋੜ ਹੈ। ਸ਼ਨੀਵਾਰ ਨੂੰ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਕੇਜਰੀਵਾਲ ਨੇ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਕੇਂਦਰ ਸਰਕਾਰ ਸਿਰਫ਼ ਦਿਖਾਵੇ ਵਾਲੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕੇਂਦਰ ਵੱਲੋਂ ਨੀਟ ਪ੍ਰੀਖਿਆ ਦੇ ਪ੍ਰਸ਼ਨ ਪੱਤਰਾਂ ਦੀ ਢੁਆਈ ਲਈ ਵਾਯੂ ਸੈਨਾ ਦੇ ਜਹਾਜ਼ਾਂ ਅਤੇ ਬੁਲੇਟ ਪਰੂਫ ਵਾਹਨਾਂ ਦੀ ਵਰਤੋਂ ਕਰਨ ਦੇ ਐਲਾਨ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਪੇਪਰ ਲੀਕ ਦੀ ਸਮੱਸਿਆ ਦਾ ਅਸਲ ਹੱਲ ਨਹੀਂ ਹਨ। ਕੇਜਰੀਵਾਲ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਵੱਡੇ...
ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ, ਕਈ ਵੱਡੇ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ, ਕਈ ਵੱਡੇ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ

Breaking News, Punjab News
ਚੰਡੀਗੜ੍ਹ, 30 ਮਈ 2026: ਪੰਜਾਬ ਸਰਕਾਰ ਦੀ ਅੱਜ ਦੁਪਹਿਰ 12 ਵਜੇ ਹੋਣ ਵਾਲੀ ਅਹਿਮ ਕੈਬਨਿਟ ਬੈਠਕ ‘ਤੇ ਸੂਬੇ ਦੇ ਮੁਲਾਜ਼ਮਾਂ ਅਤੇ ਨੌਜਵਾਨਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਕੈਬਨਿਟ ਵੱਲੋਂ ਗਰੁੱਪ ਸੀ ਅਤੇ ਗਰੁੱਪ ਡੀ ਦੀਆਂ ਸਰਕਾਰੀ ਨੌਕਰੀਆਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ ਸਬੰਧੀ ਵੱਡੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਜੇਕਰ ਇਸ ਪ੍ਰਸਤਾਵ ਨੂੰ ਹਰੀ ਝੰਡੀ ਮਿਲਦੀ ਹੈ ਤਾਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਦੀ ਪ੍ਰਕਿਰਿਆ ਸਿੱਧੇ ਤੌਰ ‘ਤੇ ਸਰਕਾਰ ਦੇ ਅਧੀਨ ਆ ਜਾਵੇਗੀ ਅਤੇ ਠੇਕੇਦਾਰਾਂ ਰਾਹੀਂ ਭਰਤੀ ਕਰਨ ਦੀ ਪ੍ਰਥਾ ਖਤਮ ਹੋ ਸਕਦੀ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਇਸ ਸਬੰਧੀ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਰੁੱਪ ਸੀ ਅਤੇ ਡੀ ਦੇ ਕਰੀਬ 35 ਹਜ਼ਾਰ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ। 22 ਮਾਰਚ 2022 ਨੂੰ ਸਹੁੰ ਚੁੱਕਣ ਤੋਂ ਕੁਝ ਦਿਨਾਂ ਬਾਅਦ...