Wednesday, June 10Punjabi People

Tag: punjabi khabarnama

ਹਰਚਰਨ ਭੁੱਲਰ Former DIG ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ , CBI ਵੱਲੋਂ ਅਦਾਲਤ ‘ਚ ਜਵਾਬ ਦਾਖਲ

ਹਰਚਰਨ ਭੁੱਲਰ Former DIG ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ , CBI ਵੱਲੋਂ ਅਦਾਲਤ ‘ਚ ਜਵਾਬ ਦਾਖਲ

Breaking News
ਚੰਡੀਗੜ੍ਹ 2 ਜਨਵਰੀ 2026: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ (Former DIG Harcharan Singh Bhullar) ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਅੱਜ (ਸ਼ੁੱਕਰਵਾਰ) ਨੂੰ ਚੰਡੀਗੜ੍ਹ ਸੀਬੀਆਈ ਅਦਾਲਤ 'ਚ ਸੁਣਵਾਈ ਹੋਈ ਹੈ। ਪਿਛਲੀ ਸੁਣਵਾਈ 'ਤੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਭੁੱਲਰ ਦੀ ਜ਼ਮਾਨਤ ਅਰਜ਼ੀ 'ਤੇ ਚੰਡੀਗੜ੍ਹ ਸੀਬੀਆਈ ਤੋਂ ਜਵਾਬ ਮੰਗਿਆ ਸੀ। ਸੁਣਵਾਈ ਸਵੇਰੇ 10:30 ਵਜੇ ਸ਼ੁਰੂ ਹੋਈ ਅਤੇ ਦੁਪਹਿਰ 12:15 ਵਜੇ ਸਮਾਪਤ ਹੋਈ। ਜਿਸ 'ਤੇ ਸੀਬੀਆਈ ਨੇ ਕਿਹਾ ਕਿ ਉਸਨੂੰ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਚਾਹੀਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸੀਬੀਆਈ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਅਤੇ ਸੁਣਵਾਈ 2 ਜਨਵਰੀ, 2026 ਲਈ ਨਿਰਧਾਰਤ ਕੀਤੀ ਸੀ। ਜਿਸ ਤੋਂ ਬਾਅਦ ਅੱਜ ਸੀਬੀਆਈ ਨੇ ਅਦਾਲਤ ‘ਚ ਸੁਣਵਾਈ ਦੌਰਾਨ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਸੁਣਵਾਈ ਦੌਰਾਨ ਡੀਆਈਜੀ ਭੁੱਲਰ ਦੇ ਵਕੀਲ ਐਸਪੀਐਸ ਭੁੱਲਰ ਨੇ ਕਿਹਾ ਕਿ ਦਾਇਰ ਸੀਬੀਆਈ ਕੇਸ ਵਿੱਚ ਸਮਾਂ, ਮਿਤੀ ਜਾਂ ਸਥਾਨ ਦਾ ਜ਼ਿਕਰ ਨਹੀਂ ਹੈ। ਇਸ ਤੋਂ ਇਲਾਵਾ ਦਸਤਾਵੇਜ਼ਾਂ ਵਿੱ...
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

Breaking News
ਚੰਡੀਗੜ੍ਹ 2 ਜਨਵਰੀ 2026: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦਿੱਤੀ।'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖ ਸੰਗਤਾਂ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦਾ ਪਿਛਲੇ ਚਾਰ-ਪੰਜ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਦਰਜ ਮਾਮਲੇ ਵਿੱਚ ਅੱਜ ਐਸਆਈਟੀ ਨੇ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਹਲੀ ਐਸਜੀਪੀਸੀ ਦਾ ਚਾਰਟਰਡ ਅਕਾਊਂਟੈਂਟ ਰਿਹਾ ਹੈ ਅਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਕ...
ਪੰਜਾਬ ਸਰਕਾਰ ਵੱਲੋਂ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ…

ਪੰਜਾਬ ਸਰਕਾਰ ਵੱਲੋਂ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ…

Breaking News
ਚੰਡੀਗੜ੍ਹ 2 ਜਨਵਰੀ 2026: ਪੰਜਾਬ ਸਰਕਾਰ ਵੱਲੋਂ 2026 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ।ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ 2026 ਲਈ ਜਨਤਕ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਗ੍ਰਹਿ ਸਕੱਤਰ ਵੱਲੋਂ ਜਾਰੀ ਕੀਤੇ ਗਏ ਇੱਕ ਆਦੇਸ਼ ਅਨੁਸਾਰ, ਸਰਕਾਰੀ ਦਫਤਰਾਂ ਅਤੇ ਬੈਂਕਾਂ ਲਈ ਛੁੱਟੀਆਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਾਲ 2026 ਦੌਰਾਨ ਪ੍ਰਸ਼ਾਸਨ ਅਧੀਨ ਸਾਰੇ ਜਨਤਕ ਦਫਤਰ ਸ਼ਡਿਊਲ 1 ਦੇ ਅਨੁਸਾਰ 16 ਵੱਡੀਆਂ ਛੁੱਟੀਆਂ ਮਨਾਉਣਗੇ, ਜਦੋਂ ਕਿ ਸ਼ਨੀਵਾਰ ਅਤੇ ਐਤਵਾਰ ਵੀ ਛੁੱਟੀਆਂ ਰਹਿਣਗੀਆਂ।...
ਮੂੰਗਫਲੀ ਖਾਣਾ ਕਿੰਨ੍ਹਾ ਵਾਸਤੇ ਸਹੀ? ਜਾਣੋ ਮਾਹਿਰਾਂ ਤੋਂ …

ਮੂੰਗਫਲੀ ਖਾਣਾ ਕਿੰਨ੍ਹਾ ਵਾਸਤੇ ਸਹੀ? ਜਾਣੋ ਮਾਹਿਰਾਂ ਤੋਂ …

Health
ਚੰਡੀਗੜ੍ਹ January 01, 2026: ਮੂੰਗਫਲੀ ਸਿਹਤ ਲਈ ਫਾਇਦੇਮੰਦ ਮੰਨੀ ਜਾਂਦੀ ਹੈ, ਪਰ ਐਲਰਜੀ, ਪੇਟ ਦੀਆਂ ਸਮੱਸਿਆਵਾਂ, ਗੁਰਦੇ ਦੀ ਪੱਥਰੀ, ਸ਼ੂਗਰ ਅਤੇ ਭਾਰ ਵਧਣ ਤੋਂ ਪੀੜਤ ਲੋਕਾਂ ਨੂੰ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ। ਮੂੰਗਫਲੀ ਇਨ੍ਹਾਂ ਮਰੀਜ਼ਾਂ ਲਈ ਨੁਕਸਾਨਦੇਹ ਹੋ ਸਕਦੀ ਹੈ। ਜੇਕਰ ਤੁਸੀਂ ਕਿਸੇ ਵੀ ਡਾਕਟਰੀ ਸਥਿਤੀ ਤੋਂ ਪੀੜਤ ਹੋ, ਤਾਂ ਮੂੰਗਫਲੀ ਖਾਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲਓ। ਮੂੰਗਫਲੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਪ੍ਰੋਟੀਨ, ਹੈਲਦੀ ਫੈਟ , ਫਾਈਬਰ ਅਤੇ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਹੁੰਦੇ ਹਨ, ਜੋ ਇਸ ਨੂੰ ਇੱਕ ਪ੍ਰਸਿੱਧ ਸਨੈਕ ਬਣਾਉਂਦੇ ਹਨ। ਮੂੰਗਫਲੀ ਨੂੰ ਗਰੀਬ ਆਦਮੀ ਦਾ ਬਦਾਮ ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਮੁਕਾਬਲਾਤਨ ਕਾਫੀ ਸਸਤੀ ਹੋਣ ਦੇ ਨਾਲ਼-ਨਾਂਲ ਸ਼ਾਨਦਾਰ ਲਾਭ ਪ੍ਰਦਾਨ ਕਰਦੀ ਹੈ। ਹਾਲਾਂਕਿ, ਮੂੰਗਫਲੀ ਖਾਣਾ ਹਰ ਕਿਸੇ ਲਈ ਲਾਭਦਾਇਕ ਨਹੀਂ ਹੁੰਦਾ। ਕੁਝ ਲੋਕਾਂ ਲਈ, ਮੂੰਗਫਲੀ ਖਾਣ ਨਾਲ ਜਟਿਲਤਾਵਾਂ ਦਾ ਖ਼ਤਰਾ ਵਧ ਸਕਦਾ ਹੈ। ਮਾਹਰ ਕੁਝ ਖਾਸ ਡਾਕਟਰੀ ਸਥਿਤੀਆਂ ਵਾਲੇ ਲੋਕਾਂ ਨੂੰ ਮੂੰਗਫਲੀ ਤੋਂ ਬਚਣ ਦੀ ਸਲਾਹ ਦਿੰਦੇ ਹਨ। ...
ਖੇਤੀਬਾੜੀ ਨੂੰ ਹੋਰ ਲਾਹੇਬੰਦ ਬਨਾਉਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਖੇਤੀਬਾੜੀ ਨੂੰ ਹੋਰ ਲਾਹੇਬੰਦ ਬਨਾਉਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

Breaking News, Business
ਚੰਡੀਗੜ੍ਹ, 1 ਜਨਵਰੀ 2026: ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ...
30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲ ਦਫ਼ਤਰ ਸੰਗਰੂਰ ਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਲਿਆ ਅੜਿਕੇ

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲ ਦਫ਼ਤਰ ਸੰਗਰੂਰ ਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਲਿਆ ਅੜਿਕੇ

Breaking News
ਚੰਡੀਗੜ੍ਹ, 1 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,00...
ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਉਸ਼ਾਲ.. ਨਵੇਂ LPG ਰੇਟ ਅੱਜ ਤੋਂ ਲਾਗੂ!

ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਉਸ਼ਾਲ.. ਨਵੇਂ LPG ਰੇਟ ਅੱਜ ਤੋਂ ਲਾਗੂ!

Breaking News, National News
ਚੰਡੀਗੜ੍ਹ 1 ਜਨਵਰੀ 2026: 2026 ਦੀ ਸ਼ੁਰੂਆਤ ਮਹਿੰਗਾਈ ਦੇ ਝਟਕੇ ਨਾਲ ਹੋਈ ਹੈ। ਸਰਕਾਰ ਨੇ ਐਲਪੀਜੀ ਸਿਲੰਡਰ ਦੀ ਕੀਮਤ 111 ਰੁਪਏ ਵਧਾ ਦਿੱਤੀ ਹੈ। ਇਹ ਵਾਧਾ ਅੱਜ ਤੋਂ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਇਹ ਵਾਧਾ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਵਿਚ ਹੋਇਆ ਹੈ। ਇਸ ਵਾਧੇ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ਛੋਟੇ ਕਾਰੋਬਾਰਾਂ ਲਈ ਲਾਗਤਾਂ ਵਧ ਜਾਣਗੀਆਂ। ਦਿੱਲੀ ਵਿੱਚ, 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਹੁਣ ₹1580.50 ਤੋਂ ਵਧ ਕੇ ₹1691.50 ਹੋਵੇਗੀ। ਕੋਲਕਾਤਾ ਵਿੱਚ, ਇਸਦੀ ਕੀਮਤ ਹੁਣ ₹1684 ਤੋਂ ਵਧ ਕੇ ₹1795.00 ਹੋਵੇਗੀ। ਮੁੰਬਈ ਵਿੱਚ, ਇਸਦੀ ਕੀਮਤ ₹1531 ਤੋਂ ਵਧ ਕੇ ₹1642.50 ਹੋਵੇਗੀ। 14 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੇਸ਼ ਭਰ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ, ਰਸੋਈ ਗੈਸ ਦੀ ਕੀਮਤ ₹850 ਤੋਂ ₹960 ਦੇ ਵਿਚਕਾਰ ਹੈ। ਇਸ ਵੇਲੇ, ਇੱਕ ਘਰੇਲੂ LPG ਸਿਲੰਡਰ ਦਿੱਲੀ ਵਿੱਚ ₹853, ਮੁੰਬਈ ਵਿੱਚ ₹852.50, ਲਖਨ...
ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ‘ਚ ਕੜਾਕੇ ਦੀ ਠੰਢ ਦਾ ਔਰੇਂਜ ਅਲਰਟ ਜਾਰੀ

ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ‘ਚ ਕੜਾਕੇ ਦੀ ਠੰਢ ਦਾ ਔਰੇਂਜ ਅਲਰਟ ਜਾਰੀ

Breaking News
ਚੰਡੀਗੜ੍ਹ 1 ਜਨਵਰੀ 2025: ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਸਖ਼ਤ ਠੰਢ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਹੋਰ ਵੀ ਜ਼ਿਆਦਾ ਠੰਢ ਪਵੇਗੀ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਸਖ਼ਤ ਠੰਢ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਪੱਛਮੀ ਗੜਬੜੀ ਕਾਰਨ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਅਤੇ ਭਾਰੀ ਮੀਂਹ ਪਿਆ। ਹਾਲਾਂਕਿ, ਕੱਲ੍ਹ ਤੋਂ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਅਤੇ ਜ਼ੀਰੋ ਦ੍ਰਿਸ਼ਟੀ ਦੀ ਉਮੀਦ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ।...
ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ…7 ਇੰਜੀਨੀਅਰ ਕੀਤੇ ਸਸਪੈਂਡ…

ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ…7 ਇੰਜੀਨੀਅਰ ਕੀਤੇ ਸਸਪੈਂਡ…

Breaking News
ਅੰਮ੍ਰਿਤਸਰ, 31 ਦਸੰਬਰ 2025: ਅੰਮ੍ਰਿਤਸਰ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਮਾਮਲਾ ਪਿਛਲੇ ਦਿਨੀਂ ਐੱਸ.ਐੱਸ.ਪੀ. ਵਿਜੀਲੈਂਸ ਲਖਬੀਰ ਸਿੰਘ ਦੇ ਸਸਪੈਂਡ ਹੋਣ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਸੀ। ਸੂਤਰਾਂ ਮੁਤਾਬਿਕ ਇਹ ਮਾਮਲਾ ਲਗਭਗ 50 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜਿਆ ਹੋਇਆ ਹੈ। ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਇਸ ਘੁਟਾਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਰਕਾਰ ਨੇ ਹੁਣ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।...
ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ

Breaking News
ਚੰਡੀਗੜ੍ਹ 31 ਦਸੰਬਰ 2025: ਪੰਜਾਬ ਸਣੇ ਉੱਤਰ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ। ਇਸ ਨੂੰ ਧਿਆਨ ਚ ਰੱਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਪਹਿਲਾਂ 1 ਜਨਵਰੀ ਦਿਨ ਵੀਰਵਾਰ ਨੂੰ ਸਕੂਲ ਖੁਲ੍ਹਣੇ ਸਨ। ਹੁਣ ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਦਿਨ ਵੀਰਵਾਰ ਨੂੰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਸਨ ਅਤੇ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਨੇ ਵੀ ਛੁੱਟੀਆਂ ਬਾਰੇ ਵੱਡਾ ਫ਼ੈਸਲਾ ਲੈ ਲਿਆ ਹੈ।...