ਨਾਰਕੋ-ਅੱਤਵਾਦ ਮਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸਏਐਸ ਨਗਰ ਨੇ ਫੌਜ ਦੇ ਭਗੌੜੇ , ਜਿਸਦੀ ਪਛਾਣ ਰਾਜਬੀਰ ਸਿੰਘ ਉਰਫ ਫੌਜੀ ਵਜੋਂ ਹੋਈ ਹੈ, ਨੂੰ ਬਿਹਾਰ ਦੇ ਮੋਤੀਹਾਰੀ ਵਿੱਚ ਭਾਰਤ-ਨੇਪਾਲ ਸਰਹੱਦ ਨੇੜੇ ਕਸਬਾ ਰਕਸੌਲ ਤੋਂ 500 ਗ੍ਰਾਮ ਹੈਰੋਇਨ ਅਤੇ ਇੱਕ ਹੈਂਡ ਗ੍ਰਨੇਡ ਸਮੇਤ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਰਾਹੀਂ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ਵਿੱਚ ਸੀ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਇਹ ਕਾਰਵਾਈ ਫਾਜ਼ਿਲਕਾ ਦੀ ਕਾਸ਼ੀ ਰਾਮ ਕਲੋਨੀ ਦੇ ਰਹਿਣ ਵਾਲੇ ਉਸਦੇ ਸਾਥੀ ਚਿਰਾਗ, ਜਿਸ ਕੋਲੋਂ 407 ਗ੍ਰਾਮ ਹੈਰੋਇਨ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤੀ ਗਈ ਸੀ , ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜਿਕਰਯੋਗ ਹੈ ਕਿ ਉਕਤ ਚਿਰਾਗ ਨਾਮ ਦਾ ਵਿਅਕਤੀ ਦੋਸ਼ੀ ਰਾਜਬੀਰ ਲਈ ਕੋਰੀਅਰ ਮੈਨ ਵਜੋਂ ਕੰ...
