ਬਾਘਾਪੁਰਾਣਾ ਨੇ 100% ਗਣਨਾ ਫਾਰਮ ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾ, ਸੂਬੇ ਵਿੱਚ ਪੰਜਵਾਂ ਸਥਾਨ ਹਾਸਲ
ਚੰਡੀਗੜ੍ਹ, 21 ਜੁਲਾਈ: ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੇ ਇੱਕ ਮਹੱਤਵਪੂਰਨ ਉਪਲਬਧੀ ਹਾਸਲ ਕਰਦਿਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰ ਲਿਆ ਹੈ। ਇਸ ਉਪਲਬਧੀ ਨਾਲ ਬਾਘਾਪੁਰਾਣਾ ਪੰਜਾਬ ਦਾ ਪੰਜਵਾਂ ਵਿਧਾਨ ਸਭਾ ਹਲਕਾ ਬਣ ਗਿਆ ਹੈ, ਜਿਸ ਨੇ ਵਿਸ਼ੇਸ਼ ਤੀਬਰ ਸੋਧ-2026 ਤਹਿਤ ਇਹ ਮਾਣ ਪ੍ਰਾਪਤ ਕੀਤਾ ਹੈ।
ਇਸ ਸ਼ਾਨਦਾਰ ਪ੍ਰਾਪਤੀ 'ਤੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਟੀਮ ਵਰਕ ਦੀ ਭਰਪੂਰ ਸ਼ਲਾਘਾ ਕੀਤੀ।
ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਸਫ਼ਲਤਾ ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ), ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓ), ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓ) ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ ਮਿਸ਼ਨ ਮੋਡ ਵਿੱਚ ਕੀਤੇ ਗਏ ਸਮੂਹਿਕ ਅਤੇ ਸੁਚੱਜੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ...









