‘ਗੈਂਗਸਟਰਾਂ ‘ਤੇ ਵਾਰ’ ਦੇ 6 ਮਹੀਨੇ ਪੂਰੇ: 50,930 ਗ੍ਰਿਫ਼ਤਾਰ, 96 ਹਜ਼ਾਰ ਤੋਂ ਵੱਧ ਛਾਪੇਮਾਰੀਆਂ
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਲਈ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਨੇ ਛੇ ਮਹੀਨੇ ਪੂਰੇ ਕਰ ਲਏ ਹਨ। ਇਸ ਦੌਰਾਨ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ 96,964 ਛਾਪੇਮਾਰੀਆਂ ਕੀਤੀਆਂ ਅਤੇ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਹੋਰ ਅਪਰਾਧਿਕ ਤੱਤਾਂ ਸਮੇਤ ਕੁੱਲ 50,930 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਮੁਹਿੰਮ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਗਾਤਾਰ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ ਗੈਂਗਸਟਰਾਂ, ਸੰਗਠਿਤ ਅਪਰਾਧ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਜੜ੍ਹ ਤੋਂ ਖਤਮ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਅਪਰਾਧੀਆਂ ਦੇ ਕਬਜ਼ੇ ਵਿੱਚੋਂ 913 ਗੈਰ-ਕਾਨੂੰਨੀ ਹਥਿਆਰ, 2,475 ਜ਼ਿੰਦਾ ਕਾਰਤੂਸ, 293 ਮੈਗਜ਼ੀਨ, 229 ਤੇਜ਼ਧਾਰ ਹਥਿਆਰ ਅਤੇ 15 ਹੱਥਗੋਲੇ ਬਰਾਮਦ ਕੀਤ...








