ਪੰਜਾਬ ਵਿੱਚ ਘਰੇਲੂ, ਵਪਾਰਕ ਅਤੇ ਉਦਯੋਗਿਕ ਉਪਭੋਗਤਾਵਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਕਮੀ
ਚੰਡੀਗੜ੍ਹ, 6 ਮਾਰਚ 2026: ਪੰਜਾਬ ਭਰ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਬਿਜਲੀ ਦੀਆਂ ਦਰਾਂ ਵਿੱਚ ਕਮੀ ਕੀਤੀ ਗਈ ਹੈ। ਇਸ ਤਹਿਤ ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ ਦਰਾਂ ਵਿੱਚ ਵੱਧ ਤੋਂ ਵੱਧ 1.5 ਰੁਪਏ ਤੱਕ, ਵਪਾਰਕ ਖਪਤਕਾਰਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ।
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ (ਸੇਵਾਮੁਕਤ ਆਈਏਐਸ) ਦੀ ਅਗਵਾਈ ਹੇਠ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਟੈਕਨੀਕਲ) ਅਤੇ ਰਵੀ ਕੁਮਾਰ (ਲੀਗਲ) ਦੀ ਮੌਜੂਦਗੀ ਵਿੱਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ 2026 ਤੋਂ 31 ਮਾਰਚ 2027 ਤੱਕ ਲਾਗੂ ਰਹੇਗਾ।
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਇਸ ਫੈਸਲੇ ਨੂੰ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਲਈ ਟੈਰਿਫ ਘਟਾਉਣ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਐਮਐਸਐਮਈ ਖੇਤਰ ਨੂੰ ਮਜ਼ਬੂਤੀ ਮਿਲੇਗੀ ਅਤੇ ਸੂਬੇ ਵਿੱਚ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ।...









